16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੀ.ਬੀ.ਆਈ.ਵਲੋਂ ਐਨ.ਸੀ.ਬੀ. ਦੇ 2 ਅਧਿਕਾਰੀ ਗ੍ਰਿਫ਼ਤਾਰ

ਸੀ.ਬੀ.ਆਈ.ਵਲੋਂ ਐਨ.ਸੀ.ਬੀ. ਦੇ 2 ਅਧਿਕਾਰੀ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 17-11-2026

ਨਵੀਂ ਦਿੱਲੀ, 16 ਨਵੰਬਰ (ਪੀ.ਟੀ.ਆਈ.)-ਸੀ.ਬੀ.ਆਈ. ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਦੇ ਦੋ ਸਬ-ਇੰਸਪੈਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਸ਼ਾਹਜਹਾਨਪੁਰ ਦੇ ਇੱਕ ਮੈਡੀਕਲ ਸਟੋਰ ਮਾਲਕ ਤੋਂ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿਚ ਨਾ ਫਸਾਉਣ ਬਦਲੇ 25 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ।ਉਨ੍ਹਾਂ ਦੱਸਿਆ ਕਿ ਜਾਂਚ ਏਜੰਸੀ ਨੇ ਅਜੀਤ ਸਿੰਘ ਮੀਨਾ, ਜੋ ਦਿੱਲੀ ਜ਼ੋਨਲ ਯੂਨਿਟ ਵਿਚ ਸਬ-ਇੰਸਪੈਕਟਰ ਵਜੋਂ ਤਾਇਨਾਤ ਹੈ, ਦੇ ਖਿਲਾਫ ‘ਭ੍ਰਿਸ਼ਟਾਚਾਰ ਰੋਕੂ ਕਾਨੂੰਨ’ ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ ਦਰਜ ਕੀਤੀ ਹੈ। ਸ਼ਿਕਾਇਤਕਰਤਾ, ਜੋ ਸ਼ਾਹਜਹਾਨਪੁਰ ਵਿਚ ਮੈਡੀਕਲ ਸਟੋਰ ਚਲਾਉਂਦਾ ਹੈ, ਨੇ ਦੋਸ਼ ਲਾਇਆ ਕਿ ਉਸਨੂੰ ‘ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ ਐਕਟ’ (ਐਨ.ਜੀ.ਪੀ..ਐਸ.) ਤਹਿਤ ਇੱਕ ਨੋਟਿਸ ਮਿਲਿਆ ਸੀ। ਇਹ ਨੋਟਿਸ 16 ਜੁਲਾਈ, 2026 ਨੂੰ ਐਨ.ਸੀ.ਬੀ. ਦੀ ਦਿੱਲੀ ਜ਼ੋਨਲ ਯੂਨਿਟ ਵੱਲੋਂ ਜਾਰੀ ਕੀਤਾ ਗਿਆ ਸੀ, ਜਿਸ ਦਾ ਜਵਾਬ ਉਸਨੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਦੇ ਦਿੱਤਾ ਸੀ।ਐਫ.ਆਈ.ਆਰ. ਵਿਚ ਦੋਸ਼ ਲਾਇਆ ਗਿਆ ਹੈ ਕਿ ਮੀਨਾ, ਇੱਕ ਟੀਮ ਦੇ ਨਾਲ, 7 ਅਕਤੂਬਰ ਨੂੰ ਮੈਡੀਕਲ ਸਟੋਰ ‘ਤੇ ਪਹੁੰਚਿਆ ਅਤੇ ਉਹੀ ਨੋਟਿਸ ਦੁਬਾਰਾ ਦਿੱਤਾ ਅਤੇ ਐਨ.ਡੀ.ਪੀ.ਐਸ. ਮਾਮਲੇ ਵਿਚ ਨਾ ਫਸਾਉਣ ਬਦਲੇ 50 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਜਾਣਕਾਰੀ ਦੇ ਆਧਾਰ ‘ਤੇ ਸੀ.ਬੀ.ਆਈ. ਨੇ ਇੱਕ ਜਾਲ ਵਿਛਾਇਆ, ਜਿਸ ਵਿਚ ਮੀਨਾ ਅਤੇ ਇੱਕ ਹੋਰ ਸਬ-ਇੰਸਪੈਕਟਰ ਸੁਮਿਤ ਕੁਮਾਰ ਨੂੰ ਆਰ.ਕੇ. ਪੁਰਮ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਮੋਦੀ ਦੇ ਸ਼ਾਸਨਕਾਲ ’ਚ ‘ਨੀਤੀਗਤ ਖੜੋਤ’ ਦੀ ਥਾਂ ‘ਕਾਰਗੁਜ਼ਾਰੀ ਦੀ ਰਾਜਨੀਤੀ’ ਨੇ ਲਈ-ਅਮਿਤ ਸ਼ਾਹ ਅਗਲੀ ਖ਼ਬਰ ਰੱਖਿਆ ਅਤੇ ਸਮਾਜਿਕ ਨਿਆਂ ਮੰਤਰਾਲਿਆਂ ਵਲੋਂ ਛਾਉਣੀ ਖੇਤਰਾਂ ’ਚ ਬਜ਼ੁਰਗਾਂ ਦੀ ਭਲਾਈ ਲਈ ਅਹਿਮ ਸਮਝੌਤਾ
Ad Position 24