16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਟਰੇਨਿੰਗ ਸੈਂਟਰ ਤੋਂ ਵਾਪਸ ਆ ਰਹੇ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

ਟਰੇਨਿੰਗ ਸੈਂਟਰ ਤੋਂ ਵਾਪਸ ਆ ਰਹੇ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Ad Position 21
No active advertisement
ਅਜੀਤ ਡੈਸਕ 17-11-2026

 

ਗੁਰਦਾਸਪੁਰ, 16 ਨਵੰਬਰ (ਚੱਕਰਾਜਾ/ਅਸ਼ੋਕ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਥਾਣੇ ’ਚ ਵਾਇਰਲੈਸ ਆਪ੍ਰੇਟਰ ਵਜੋਂ ਸੇਵਾਵਾਂ ਨਿਭਾਅ ਰਹੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ (44) ਪੁੱਤਰ ਸਰਦਾਰੀ ਲਾਲ ਵਾਸੀ ਕ੍ਰਿਸ਼ਨਾ ਨਗਰ ਜ਼ਿਲ੍ਹਾ ਗੁਰਦਾਸਪੁਰ, ਦੀ ਬੀਤੀ ਰਾਤ ਅਣਪਛਾਤਿਆਂ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਵਿਨੋਦ ਕੁਮਾਰ ਪੁਲਿਸ ਟਰੇਨਿੰਗ ਸੈਂਟਰ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ ਕਿ ਰਾਤ 9:30 ਵਜੇ ਦੇ ਕਰੀਬ ਉਸ ਨੇ ਆਪਣੇ ਭਰਾ ਨੂੰ ਫੋਨ ਕੀਤਾ ਕਿ ਉਹ ਪੁਰਾਣਾ ਸ਼ਾਲਾ ਨਜ਼ਦੀਕ ਪਹੁੰਚ ਗਿਆ ਹੈ ਤੇ 15 ਮਿੰਟ ਬਾਅਦ ਉਸ ਨੂੰ ਗੁਰਦਾਸਪੁਰ ਬਾਈਪਾਸ ਤੋਂ ਆ ਕੇ ਲੈ ਜਾਵੇ। ਉਸ ਦੇ ਵੱਡੇ ਭਰਾ ਰਾਮ ਲਾਲ ਨੇ ਦੱਸਿਆ ਕਿ ਜਦੋਂ ਉਹ ਉਸ ਨੂੰ ਲੈਣ ਪਹੁੰਚਿਆ ਤਾਂ ਉਹ ਉੱਥੇ ਨਹੀਂ ਮਿਲਿਆ, ਉਸ ਤੋਂ ਬਾਅਦ ਉਸ ਵਲੋਂ ਆਪਣੇ ਭਰਾ ਨੂੰ ਫੋਨ ਕੀਤਾ ਗਿਆ ਪਰ ਉਸ ਨੇ ਫੋਨ ਨਹੀਂ ਚੁੱਕਿਆ, ਜਿਸ ਤੋਂ ਬਾਅਦ ਜਦੋਂ ਉਹ ਭਾਲ ਕਰਦੇ ਹੋਏ ਜਾ ਰਿਹਾ ਸੀ ਤਾਂ ਰਸਤੇ ਵਿਚ ਉਸ ਨੇ ਦੇਖਿਆ ਕਿ ਉਸ ਦੇ ਭਰਾ ਦੀ ਲਾਸ਼ ਸੜਕ ਕੰਢੇ ਪਈ ਹੋਈ ਸੀ। ਸੂਚਨਾ ਦੇਣ ’ਤੇ ਪੁਲਿਸ ਮੌਕੇ ’ਤੇ ਪੁੱਜ ਗਈ। ਅੱਜ ਮੌਕੇ ’ਤੇ ਪਹੁੰਚੇ ਏ.ਡੀ.ਜੀ. ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਨੇ ਖੁਲਾਸਾ ਕੀਤਾ ਕਿ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਹੱਤਿਆ ਗੋਲੀ ਮਾਰ ਕੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਆਖਰੀ ਵਾਰ ਵਿਨੋਦ ਕੁਮਾਰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਦੇਖਿਆ ਗਿਆ। ਇਨ੍ਹਾਂ ਮੋਟਰਸਾਈਕਲ ਸਵਾਰਾਂ ਵਲੋਂ ਜ਼ਬਰਦਸਤੀ ਵਿਨੋਦ ਕੁਮਾਰ ਨੂੰ ਮੋਟਰਸਾਈਕਲ ’ਤੇ ਬਿਠਾਇਆ ਗਿਆ ਸੀ ਜਾਂ ਫਿਰ ਉਹ ਆਪਣੀ ਮਰਜ਼ੀ ਨਾਲ ਉਨ੍ਹਾਂ ਨਾਲ ਜਾ ਰਿਹਾ ਸੀ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉੱਧਰ ਦੂਜੇ ਪਾਸੇ ਇਸ ਘਟਨਾ ਨੂੰ ਲੈ ਕੇ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿਚ ਇਸ ਘਟਨਾ ਦੀ ਜ਼ਿੰਮੇਵਾਰੀ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਤਹਿਰੀਕ ਏ ਤਾਲਿਬਾਨ ਵਲੋਂ ਲਈ ਗਈ ਹੈ। ਭਾਵੇਂ ਕਿ ਇਸ ਪੋਸਟ ਦੀ ਕਿਸੇ ਅਧਿਕਾਰੀ ਵਲੋਂ ਪੁਸ਼ਟੀ ਨਹੀਂ ਕੀਤੀ ਗਈ, ਪਰ ਏ.ਡੀ.ਜੀ.ਪੀ. ਦਾ ਕਹਿਣਾ ਹੈ ਕਿ ਅੱਤਵਾਦੀ ਘਟਨਾ ਦੇ ਤੌਰ ’ਤੇ ਵੀ ਇਸ ਘਟਨਾ ਦੀ ਜਾਂਚ ਚੱਲ ਰਹੀ ਹੈ। ਉੱਧਰ ਪੰਜਾਬ ਸਰਕਾਰ ਵਲੋਂ ਹੈੱਡ ਕਾਂਸਟੇਬਲ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਹੈੱਡ ਕਾਂਸਟੇਬਲ ਦੇ ਅੰਤਿਮ ਸੰਸਕਾਰ ਮੌਕੇ ਉਸ ਦੇ ਪਿੰਡ ਕ੍ਰਿਸ਼ਨਾ ਨਗਰ ਦੇ ਸ਼ਮਸ਼ਾਨਘਾਟ ਵਿਖੇ ਪਹੁੰਚੇ, ਜਿੱਥੇ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਨੂੰ ਸਲਾਮੀ ਦੇਣ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਏ.ਡੀ.ਜੀ.ਪੀ. ਪ੍ਰਵੀਨ ਕੁਮਾਰ ਸਿਨਹਾ ਅਤੇ ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸ਼ਹੀਦ ਦੀ ਅਰਥੀ ਨੂੰ ਮੋਢਾ ਦਿੱਤਾ ਗਿਆ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਵਲੋਂ ਸ਼ਹੀਦ ਵਿਨੋਦ ਕੁਮਾਰ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਜ਼ਿਕਰਯੋਗ ਹੈ ਕਿ ਵਿਨੋਦ ਕੁਮਾਰ ਆਪਣੇ ਪਿੱਛੇ ਵਿਧਵਾ ਮਾਤਾ, ਪਤਨੀ ਤੇ ਦੋ ਬੱਚੇ ਛੱਡ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ ਕੇਂਦਰ-ਮੁੱਖ ਮੰਤਰੀ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਵਲੋਂ ਹਿਰਾਸਤੀ ਪੈਰੋਲ ਲਈ ਅਦਾਲਤ ’ਚ ਨਵੀਂ ਅਰਜ਼ੀ ਦਾਖ਼ਲ
Ad Position 24