16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ ਕੇਂਦਰ-ਮੁੱਖ ਮੰਤਰੀ

ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ ਕੇਂਦਰ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 17-11-2026

ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਤਾਂ ਜੋ ਲੱਖਾਂ ਨਾਨਕ ਨਾਮ ਲੇਵਾ ਸੰਗਤ ਪਹਿਲੇ ਸਿੱਖ ਗੁਰੂ ਸਾਹਿਬ ਨਾਲ ਜੁੜੇ ਇਸ ਪਵਿੱਤਰ ਅਸਥਾਨ ’ਤੇ ਮੁੜ ਨਤਮਸਤਕ ਹੋ ਸਕੇ । ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਲਈ ਰੋਜ਼ਾਨਾ ਅਰਦਾਸ ਕਰ ਰਹੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ਵੀ ਇਸ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕਰਦਿਆਂ ਇੱਕ ਮਤਾ ਪਾਸ ਕੀਤਾ ਸੀ । ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਤੇ ਜਲਦ ਤੋਂ ਜਲਦ ਇਸ ਲਾਂਘੇ ਨੂੰ ਮੁੜ ਖੋਲ੍ਹਣ ਦਾ ਐਲਾਨ ਕਰਨ । ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ । ਧਾਰਮਿਕ ਭਾਵਨਾਵਾਂ ਅਤੇ ਸੰਗਤ ਦੀਆਂ ਇੱਛਾਵਾਂ ਨੂੰ ਧਿਆਨ ਵਿਚ ਰੱਖਦਿਆਂ, ਅਸੀਂ ਪੰਜਾਬ ਵਿਧਾਨ ਸਭਾ ਵਿਚ ਵੀ ਇੱਕ ਮਤਾ ਪਾਸ ਕੀਤਾ ਸੀ ਜਿਸ ਵਿਚ ਇਸ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ ਗਈ ਸੀ । ਮੈਨੂੰ ਉਮੀਦ ਹੈ ਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ, ਤੁਸੀਂ ਜਲਦੀ ਹੀ ਇਸ ਲਾਂਘੇ ਨੂੰ ਮੁੜ ਖੋਲ੍ਹਣ ਦਾ ਐਲਾਨ ਕਰੋਗੇ । ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ । ਜੇ ਵਾਹਗਾ ਸਰਹੱਦ ਨਹੀਂ ਖੋਲ੍ਹੀ ਜਾ ਸਕਦੀ ਤਾਂ ਘੱਟੋ-ਘੱਟ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਹੀ ਖੋਲ੍ਹ ਦਿੱਤਾ ਜਾਵੇ । ਸਾਨੂੰ ਉੱਥੇ ਜਾਣ ਦਿੱਤਾ ਜਾਵੇ ਤਾਂ ਜੋ ਅਸੀਂ ਉਸ ਪਵਿੱਤਰ ਅਸਥਾਨ ’ਤੇ ਨਤਮਸਤਕ ਹੋ ਸਕੀਏ ।

Ad Position 22
No active advertisement
ਪਿਛਲੀ ਖ਼ਬਰ ਸੋਨੀਆ ਗਾਂਧੀ ਦੀ ਆਤਮਕਥਾ ਰਸਮੀ ਤੌਰ ’ਤੇ ਜਾਰੀ ਅਗਲੀ ਖ਼ਬਰ ਟਰੇਨਿੰਗ ਸੈਂਟਰ ਤੋਂ ਵਾਪਸ ਆ ਰਹੇ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ
Ad Position 24