17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇਕ ਦਿਨ ਦੀ ਹਿਰਾਸਤੀ ਪੈਰੋਲ

ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇਕ ਦਿਨ ਦੀ ਹਿਰਾਸਤੀ ਪੈਰੋਲ

Ad Position 21
No active advertisement
ਅਜੀਤ ਡੈਸਕ 18-11-2026

ਰੇਸ਼ਮ ਸਿੰਘ
ਅੰਮ੍ਰਿਤਸਰ, 17 ਨਵੰਬਰ-ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਇਕ ਦਿਨ ਦੀ ਹਿਰਾਸਤੀ ਪੈਰੋਲ ਮਿਲ ਗਈ ਹੈ। ਅੰਮ੍ਰਿਤਸਰ ਦੀ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੀ ਹਿਰਾਸਤੀ ਪੈਰੋਲ ਦਿੱਤੀ ਹੈ। ਉਹ ਹੁਣ 21 ਨਵੰਬਰ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਆਵੇਗਾ ਤੇ ਆਪਣੀ ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਿਲ ਹੋਵੇਗਾ ਅਤੇ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪਿੰਡ ਜੱਲੂਪੁਰ ਖੇੜਾ ਵਿਖੇ ਸਸਕਾਰ ਮੌਕੇ ਹਾਜ਼ਰ ਰਹਿ ਸਕੇਗਾ। ਬੀਤੇ ਦਿਨ ਹੀ ਉਨ੍ਹਾਂ ਇਥੇ ਆਪਣੇ ਵਕੀਲਾਂ ਰਾਹੀਂ ਅਰਜ਼ੀ ਪਾ ਕੇ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਤੇ ਭੋਗ ਸਮਾਗਮ ’ਚ ਸ਼ਮੂਲੀਅਤ ਲਈ ਤਿੰਨ ਦਿਨ ਲਈ ਪੈਰੋਲ ਕਮ ਜ਼ਮਾਨਤ ਮੰਗੀ ਸੀ। ਅਦਾਲਤ ਵਲੋਂ ਇਸ ਅਰਜ਼ੀ ’ਤੇ ਸੁਣਵਾਈ ਕਰਦਿਆਂ ਕੱਲ੍ਹ ਤੱਕ ਲਈ ਸਰਕਾਰ ਨੂੰ ਨੋਟਿਸ ਕਰਕੇ ਜਵਾਬ ਮੰਗਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਬਾਕੀ ਪਰਿਵਾਰਕ ਮੈਂਬਰਾਂ ਦੀ ਅਰਜ਼ੀ ’ਤੇ ਫ਼ੈਸਲਾ ਅਦਾਲਤ ਵਲੋਂ ਭਲਕੇ ਕੀਤਾ ਜਾਵੇਗਾ। ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ 14 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਨੂੂੰ ਪੈਰੋਲ ਮਿਲੀ ਸੀ ਪਰ ਸਮੇਂ ਦੀ ਘਾਟ ਕਾਰਨ ਉਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਬਾਹਰ ਲਿਆਂਦੇ ਜਾਣ ਤੋਂ ਅਸਮਰੱਥਾ ਪ੍ਰਗਟਾਈ ਸੀ। ਵਕੀਲ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਇਥੇ ਸੀਨੀਅਰ ਵਕੀਲ ਮਨਜੀਤ ਸਿੰਘ ਛੀਨਾ ਤੇ ਹੋਰ ਵਕੀਲਾਂ ਦੀ ਟੀਮ ਵਲੋਂ ਅੱਜ ਅਦਾਲਤ ’ਚ ਆਪਣਾ ਪੱਖ ਰੱਖਿਆ ਗਿਆ। ਇਸ ਲਈ ਅਦਾਲਤ ਵਲੋਂ ਸ਼ਰਤਾਂ ਸਹਿਤ ਪੈਰੋਲ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਲ੍ਹ ’ਚੋਂ ਆਉਣ ਤੇ ਜਾਣ ਦਾ ਨਿੱਜੀ ਖ਼ਰਚਾ ਕੀਤੇ ਜਾਣ ਸੰਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਅਦਾਲਤ ਸਾਹਮਣੇ ਪੱਖ ਰੱਖਿਆ ਕਿ ਉਹ ਮੌਜੂਦਾ ਲੋਕ ਸਭਾ ਮੈਂਬਰ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਖ਼ਰਚੇ ’ਤੇ ਲਿਆਂਦਾ ਜਾਵੇ। ਇਸ ਦੇ ਨਾਲ ਹੀ ਸਰਕਾਰ ਵਲੋਂ ਸੁਰੱਖਿਆ ਪ੍ਰਬੰਧ ਕੀਤੇ ਜਾਣ ਲਈ ਕਿਹਾ ਗਿਆ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਦੀ ਪੈਰੋਲ ਵੇਲੇ ਲਾਈਆਂ ਸ਼ਰਤਾਂ ਦੀ ਉਲੰਘਣਾ ਹੋਣ ਸੰਬੰਧੀ ਪੁੱਛੇ ਜਾਣ ’ਤੇ ਵਕੀਲ ਸ: ਮਾਨ ਨੇ ਕਿਹਾ ਕਿ ਸਰਕਾਰੀ ਪੱਖ ਵਲੋਂ ਭਾਵੇਂ ਇਹ ਦੋਸ਼ ਲਾਇਆ ਗਿਆ ਸੀ ਪਰ ਇਹ ਸਾਬਤ ਨਹੀਂ ਹੋ ਸਕਿਆ। ਵਕੀਲ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਅੱਜ ਮਿਲੀ ਪੈਰੋਲ ਦੇ ਅਦਾਲਤੀ ਹੁਕਮ ਅਨੁਸਾਰ 21 ਨਵੰਬਰ ਤੋਂ ਬਾਅਦ 22 ਨਵੰਬਰ ਨੂੰ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਅਤੇ 23 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ’ਚ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਵੀਡੀਓ ਕਾਨਫ਼ਰੰਸਿੰਗ ਰਾਹੀਂ ਕਰਵਾਈ ਜਾਵੇਗੀ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਯਾਤਰਾ ਅਤੇ ਸੁਰੱਖਿਆ ਪ੍ਰਬੰਧਾਂ ਨਾਲ ਸੰਬੰਧਿਤ ਵਾਜਬ ਖ਼ਰਚਾ ਅੰਮ੍ਰਿਤਪਾਲ ਸਿੰਘ ਵਲੋਂ ਕੀਤਾ ਜਾਵੇਗਾ। ਨਾਲ ਹੀ, ਕਾਨੂੰਨ-ਵਿਵਸਥਾ ਸੰਬੰਧੀ ਕਿਸੇ ਅਣਸੁਖਾਵੀਂ ਸਥਿਤੀ ਦੀ ਸੂਰਤ ’ਚ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦਾ ਅਧਿਕਾਰ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਸਿੱਖ ਭਾਈਚਾਰੇ ਨੇ ਵਿਸ਼ਵ ਪੱਧਰ ’ਤੇ ਆਪਣੀ ਪਛਾਣ ਬਣਾਈ-ਮੋਦੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ
Ad Position 24