19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਰਤ ਆਰਥਿਕ ਤਬਾਹੀ ਦੇ ਕੰਢੇ ’ਤੇ, ਭਾਰੀ ਬੇਰੁਜ਼ਗਾਰੀ ਦਾ ਕਰ ਰਿਹੈ ਸਾਹਮਣਾ-ਰਾਹੁਲ ਗਾਂਧੀ

ਭਾਰਤ ਆਰਥਿਕ ਤਬਾਹੀ ਦੇ ਕੰਢੇ ’ਤੇ, ਭਾਰੀ ਬੇਰੁਜ਼ਗਾਰੀ ਦਾ ਕਰ ਰਿਹੈ ਸਾਹਮਣਾ-ਰਾਹੁਲ ਗਾਂਧੀ

Ad Position 21
No active advertisement
ਅਜੀਤ ਡੈਸਕ 19-11-2026

ਨਿਊਯਾਰਕ, 18 ਨਵੰਬਰ (ਪੀ.ਟੀ.ਆਈ.)-ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਆਰਥਿਕ ਤਬਾਹੀ ਦੇ ਕੰਢੇ ’ਤੇ ਖੜ੍ਹਾ ਹੈ, ਜਿਥੇ ਭਾਰੀ ਬੇਰੁਜ਼ਗਾਰੀ ਹੈ, ਨਿਰਮਾਣ ਖੇਤਰ ਟੁੱਟ ਚੁੱਕਾ ਹੈ ਅਤੇ ਸਿੱਖਿਆ ਪ੍ਰਣਾਲੀ ’ਚ ਡੂੰਘੀਆਂ ਸਮੱਸਿਆਵਾਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦੇਸ਼ ਮੌਜੂਦਾ ਆਰਥਿਕ ਰਾਹ ’ਤੇ ਚੱਲਦਾ ਰਿਹਾ ਤਾਂ ਇਹ ਗੰਭੀਰ ਮੁਸੀਬਤ ’ਚ ਫਸ ਸਕਦਾ ਹੈ।ਮੰਗਲਵਾਰ ਨੂੰ ਇਥੇ ਕੋਲੰਬੀਆ ਯੂਨੀਵਰਸਿਟੀ ’ਚ ਇਕ ਗੱਲਬਾਤ ਦੌਰਾਨ ਕਾਂਗਰਸ ਨੇਤਾ ਨੇ ਕਿਹਾ ਕਿ ਭਾਰਤ ਦੇ ਆਰਥਿਕ ਮਾਡਲ ਨੇ ਲਗਭਗ ਇਕ ਦਹਾਕਾ ਪਹਿਲਾਂ ਹੀ ਨਤੀਜੇ ਦੇਣੇ ਬੰਦ ਕਰ ਦਿੱਤੇ ਸਨ। ਉਨ੍ਹਾਂ ਨੇ ਸਰਕਾਰ ਦੀਆਂ ਪਹਿਲਕਦਮੀਆਂ, ਜਿਵੇਂ ਕਿ ‘ਮੇਕ ਇਨ ਇੰਡੀਆ’ ਅਤੇ ‘ਸਟਾਰਟ-ਅੱਪ ਇੰਡੀਆ’  ਦੀ ਆਲੋਚਨਾ ਕਰਦਿਆਂ ਦਾਅਵਾ ਕੀਤਾ ਕਿ ਇਹ ਦੇਸ਼ ਦੀ ਟੁੱਟੀ ਹੋਈ ਆਰਥਿਕ ਰੀੜ੍ਹ ਦੀ ਹੱਡੀ ਨੂੰ ਮੁੜ ਸੁਰਜੀਤ ਕਰਨ ’ਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਭਾਰਤ ਇਕ ਆਰਥਿਕ ਤਬਾਹੀ ਦੇ ਕੰਢੇ ’ਤੇ ਹੈ। ਭਾਰਤ ’ਚ ਬੇਰੁਜ਼ਗਾਰੀ ਦੀ ਬਹੁਤ ਵੱਡੀ ਸਮੱਸਿਆ ਹੈ। ਭਾਰਤ ਦੀ ਸਿੱਖਿਆ ਪ੍ਰਣਾਲੀ ’ਚ ਵੀ ਬਹੁਤ ਵੱਡੀ ਸਮੱਸਿਆ ਹੈ। ਰਾਹੁਲ ਗਾਂਧੀ, ਜੋ ਮੰਗਲਵਾਰ ਸਵੇਰੇ ਨਿਊਯਾਰਕ ਪਹੁੰਚੇ ਸਨ, ਯੂਨੀਵਰਸਿਟੀ ’ਚ ਸੈਂਕੜੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਿਰਮਾਣ ਖੇਤਰ ਨੂੰ ਮੁੜ ਉਸਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਛੋਟੇ ਅਤੇ ਦਰਮਿਆਨੇ ਕਾਰੋਬਾਰ (ਜੋ ਰੁਜ਼ਗਾਰ ਪੈਦਾ ਕਰਨ ਦਾ ਇੰਜਣ ਹਨ) ਅਤੇ ਖੇਤੀਬਾੜੀ ਹਨ। ਉਨ੍ਹਾਂ ਅੱਗੇ ਕਿਹਾ ਕਿ ਅਰਥਵਿਵਸਥਾ ਦੀ ਇਹ ਰੀੜ੍ਹ ਦੀ ਹੱਡੀ ਟੁੱਟ ਚੁੱਕੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਤੁਸੀਂ ਸਿਰਫ਼ ਸੇਵਾ ਖੇਤਰ ਰਾਹੀਂ ਲੋਕਾਂ ਨੂੰ ਲੋੜੀਂਦੀ ਗਿਣਤੀ ’ਚ ਰੁਜ਼ਗਾਰ ਨਹੀਂ ਦੇ ਸਕਦੇ। ਸੇਵਾ ਖੇਤਰ ਰਾਹੀਂ ਹਰ ਕਿਸੇ ਨੂੰ ਇਕ ਬਿਹਤਰ ਭਵਿੱਖ ਨਹੀਂ ਦਿੱਤਾ ਜਾ ਸਕਦਾ ਅਤੇ ਅਸਲ ’ਚ, ਅਸੀਂ ਇਹ ਮੰਨ ਲਿਆ ਹੈ ਕਿ ਸਾਨੂੰ ਨਿਰਮਾਣ ਖੇਤਰ ਦੀ ਲੋੜ ਹੀ ਨਹੀਂ ਹੈ। ਉਨ੍ਹਾਂ ਨੇ ਨਿੱਜੀ ਨਿਵੇਸ਼ ਦੀ ਘਾਟ ’ਤੇ ਸਵਾਲ ਚੁੱਕਿਆ ਤੇ ਕਿਹਾ ਕਿ ਭਾਰਤ ’ਚ ਸਿਰਫ਼ ਅਡਾਨੀ ਅਤੇ ਅੰਬਾਨੀ ਵਰਗੇ ਕਾਰੋਬਾਰੀ ਹੀ ਤਰੱਕੀ ਕਰ ਰਹੇ ਹਨ। ਛੋਟੇ ਕਾਰੋਬਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੁਆਰਾ ਬੜੀ ਮਿਹਨਤ ਨਾਲ ਉਸਾਰਿਆ ਗਿਆ ਆਰਥਿਕ ਢਾਂਚਾ ਕਮਜ਼ੋਰ ਹੋ ਗਿਆ ਹੈ। ਉਨ੍ਹਾਂ ਨੇ ਇਸ ਢਾਂਚੇ ਨੂੰ ਮੁੜ ਉਸਾਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਕ ਮਜ਼ਬੂਤ ਨਿਰਮਾਣ ਆਧਾਰ ਤੋਂ ਬਿਨਾਂ ਭਾਰਤ ਸਫਲਤਾਪੂਰਵਕ ਵਿਕਾਸ ਨਹੀਂ ਕਰ ਸਕਦਾ।

Ad Position 22
No active advertisement
ਪਿਛਲੀ ਖ਼ਬਰ ਅਦਾਲਤ ਨੇ ਸੋਨੀਆ ਗਾਂਧੀ ਦੇ ਨਾਗਰਿਕਤਾ ਵਿਵਾਦ ਮਾਮਲੇ ’ਚ ਪੁਲਿਸ ਤੋਂ ਮੰਗੀ ਕਾਰਵਾਈ ਰਿਪੋਰਟ ਅਗਲੀ ਖ਼ਬਰ ਰੱਖਿਆ ਮੰਤਰਾਲੇ ਵਲੋਂ 1,976 ਕਰੋੜ ਰੁਪਏ ਦਾ ਕਰਾਰ
Ad Position 24