22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਰਤ ਨਾਲ ਗੱਲਬਾਤ ਦਿੱਲੀ ਦੇ ਵਤੀਰੇ ਤੇ ਮਸਲੇ ਹੱਲ ਕਰਨ ਦੀ ਇੱਛਾ ’ਤੇ ਨਿਰਭਰ-ਇਸਹਾਕ ਡਾਰ

ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਉੱਪ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ ਹੈ ਕਿ ਭਾਰਤ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਨਵੀਂ ਦਿੱਲੀ ਦੇ ਰਵੱਈਏ ਤੇ ਬਕਾਇਆ ਵਿਵਾਦਾਂ ਦੇ ਹੱਲ ਦੀ ਇੱਛਾ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਖੇਤਰ ਵਿੱਚ ਸਥਾਈ ਸ਼ਾਂਤੀ ਤੇ ਸਥਿਰਤਾ ਲਈ ਸਾਂਝੀ ਖੇਤਰੀ ਪ੍ਰਣਾਲੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਕ ਇੰਟਰਵਿਊ ਦੌਰਾਨ ਡਾਰ ਨੇ ਕਸ਼ਮੀਰ, ਭਾਰਤ-ਪਾਕਿਸਤਾਨ ਸਬੰਧਾਂ ਤੇ ਸਿੰਧੂ ਜਲ ਸੰਧੀ ਬਾਰੇ ਪਾਕਿਸਤਾਨ ਦਾ ਪੱਖ ਰੱਖਿਆ....

Ad Position 21
No active advertisement
ਅਜੀਤ ਡੈਸਕ 22-11-2026

ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਉੱਪ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ ਹੈ ਕਿ ਭਾਰਤ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਨਵੀਂ ਦਿੱਲੀ ਦੇ ਰਵੱਈਏ ਤੇ ਬਕਾਇਆ ਵਿਵਾਦਾਂ ਦੇ ਹੱਲ ਦੀ ਇੱਛਾ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਖੇਤਰ ਵਿੱਚ ਸਥਾਈ ਸ਼ਾਂਤੀ ਤੇ ਸਥਿਰਤਾ ਲਈ ਸਾਂਝੀ ਖੇਤਰੀ ਪ੍ਰਣਾਲੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਕ ਇੰਟਰਵਿਊ ਦੌਰਾਨ ਡਾਰ ਨੇ ਕਸ਼ਮੀਰ, ਭਾਰਤ-ਪਾਕਿਸਤਾਨ ਸਬੰਧਾਂ ਤੇ ਸਿੰਧੂ ਜਲ ਸੰਧੀ ਬਾਰੇ ਪਾਕਿਸਤਾਨ ਦਾ ਪੱਖ ਰੱਖਿਆ। ਉਨ੍ਹਾਂ 5 ਅਗਸਤ, 2019 ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਦੇ ਭਾਰਤ ਦੇ ਫ਼ੈਸਲੇ ਦੀ ਆਲੋਚਨਾ ਕੀਤੀ ਤੇ ਮਈ 2025 ਦੇ ਟਕਰਾਅ ਲਈ ਭਾਰਤ ’ਤੇ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ ਵਲੋਂ ਪਹਿਲਗਾਮ ਹਮਲੇ ਦੀ ਨਿਰਪੱਖ ਜਾਂਚ ਦੀ ਪੇਸ਼ਕਸ਼ ਕੀਤੀ ਗਈ, ਜਿਸਨੂੰ ਭਾਰਤ ਨੇ ਸਵੀਕਾਰ ਨਹੀਂ ਕੀਤਾ। ਸਿੰਧੂ ਜਲ ਸੰਧੀ ਬਾਰੇ ਉਨ੍ਹਾਂ ਕਿਹਾ ਕਿ ਇਸ ਨੂੰ ਇਕਤਰਫ਼ਾ ਮੁਅੱਤਲ ਨਹੀਂ ਕੀਤਾ ਜਾ ਸਕਦਾ ਤੇ ਪਾਣੀ ਨੂੰ ਹਥਿਆਰ ਵਜੋਂ ਨਹੀਂ ਵਰਤਣਾ ਚਾਹੀਦਾ। ਅਫ਼ਗਾਨਿਸਤਾਨ ਬਾਰੇ ਡਾਰ ਨੇ ਅੱਤਵਾਦੀ ਸਮੂਹਾਂ ਵਿਰੁੱਧ ਠੋਸ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਅੱਤਵਾਦ ਵਿਰੁੱਧ ਜੰਗ ਵਿੱਚ ਪਾਕਿਸਤਾਨ ਨੇ ਇਕ ਲੱਖ ਜਾਨਾਂ ਗੁਆਈਆਂ ਹਨ। 

Ad Position 22
No active advertisement
ਪਿਛਲੀ ਖ਼ਬਰ ਪੰਨੂ ਮਾਮਲੇ ’ਚ ਅਜੀਤ ਡੋਵਾਲ ਤੇ ਸਾਮੰਤ ਗੋਇਲ ਨੂੰ ਅਮਰੀਕੀ ਅਦਾਲਤ ਵਲੋਂ ਸੰਮਨ ਅਗਲੀ ਖ਼ਬਰ ਬੱਚੇ ਦੀ ਸੰਭਾਲ ਲਈ ਅਣਵਿਆਹੀ ਮਾਂ ਦਾ ਦਾਅਵਾ ਮੁਢਲੇ ਤੌਰ ’ਤੇ ਵਧੇਰੇ ਮਜ਼ਬੂਤ-ਸੁਪਰੀਮ ਕੋਰਟ
Ad Position 24