23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੋਗਾ ਮਹਾਂਰੈਲੀ ’ਚ ਕੇਜਰੀਵਾਲ ਤੇ ਮੁੱਖ ਮੰਤਰੀ ‘ਆਪ’ ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼-ਧਾਲੀਵਾਲ

ਮੋਗਾ ਮਹਾਂਰੈਲੀ ’ਚ ਕੇਜਰੀਵਾਲ ਤੇ ਮੁੱਖ ਮੰਤਰੀ ‘ਆਪ’ ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼-ਧਾਲੀਵਾਲ

Ad Position 21
No active advertisement
ਅਜੀਤ ਡੈਸਕ 24-11-2026

ਮੋਗਾ/ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-‘ਆਪ’ ਦੇ ਵਿਧਾਇਕ ਅਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਪਾਰਟੀ ਦੀ ਮਹਾਂ-ਰੈਲੀ ਨੂੰ ਪੰਜਾਬ ਦੀ ਸਿਆਸਤ ’ਚ ਨਵਾਂ ਇਤਿਹਾਸ ਸਿਰਜਣ ਵਾਲਾ ਇਕੱਠ ਕਰਾਰ ਦਿੱਤਾ। ਮੋਗਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ 116 ਏਕੜ ਦੇ ਵਿਸ਼ਾਲ ਰਕਬੇ ’ਚ ਲਗਾਇਆ ਗਿਆ ਇਹ ਪੰਡਾਲ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਪੰਡਾਲ ਹੈ, ਜਿਥੇ ਲੱਖਾਂ ਦੀ ਗਿਣਤੀ ’ਚ ਲੋਕ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੰਚ ਤੋਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ 2027 ਦੀਆਂ ਚੋਣਾਂ ਲਈ ਚੋਣ ਮੁਹਿੰਮ ਦਾ ਸ਼ਾਨਦਾਰ ਆਗਾਜ਼ ਕਰਨਗੇ ਅਤੇ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੰਜਾਬ ਦੇ ਲੋਕਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ 75 ਸਾਲ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੇ ਸਿਰਫ਼ ਲੰਬੇ-ਚੌੜੇ ਚੋਣ ਮੈਨੀਫੈਸਟੋ ਜਾਰੀ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ, ਜਦਕਿ ‘ਆਪ’ ਨੇ ਮੈਨੀਫੈਸਟੋ ਦੀ ਥਾਂ ਸਿਰਫ਼ 5 ਗਰੰਟੀਆਂ ਦਿੱਤੀਆਂ ਸਨ ਤੇ ਪੰਜ ਸਾਲਾਂ ’ਚ ਪੰਜੇ ਗਾਰੰਟੀਆਂ ਪੂਰੀਆਂ ਕਰਕੇ ਇਤਿਹਾਸ ਰਚਿਆ ਹੈ। ਧਾਲੀਵਾਲ ਨੇ ਸਮੂਹ ਪੰਜਾਬੀਆਂ, ਮਾਵਾਂ-ਭੈਣਾਂ, ਕਿਸਾਨਾਂ-ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਸਵੇਰੇ 11 ਵਜੇ ਮਟਵਾਣੀ (ਮੋਗਾ) ਵਿਖੇ ਪਹੁੰਚਣ। ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਸਮੂਹ ਪੰਜਾਬ ਵਾਸੀਆਂ ਨੂੰ ‘ਖੁਸ਼ਹਾਲ ਪੰਜਾਬ ਰੈਲੀ’ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਇਕੱਠ ਨੂੰ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ, ਜਿਥੇ ਪੰਜਾਬ ਵਾਸੀਆਂ ਲਈ ਕਈ ਅਹਿਮ ਐਲਾਨ ਵੀ ਕੀਤੇ ਜਾਣਗੇ। ਵਿਧਾਇਕਾ ਸਰਵਜੀਤ ਕੌਰ ਮਾਣੂਕੇ ਨੇ ਕਿਹਾ ਕਿ ‘ਖੁਸ਼ਹਾਲ ਪੰਜਾਬ ਰੈਲੀ’ ਉਨ੍ਹਾਂ ਕੰਮਾਂ ਦੀ ਸਮੀਖਿਆ ਵੀ ਹੈ, ਜਿਹੜੇ 5 ਸਾਲਾਂ ’ਚ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ’ਚ ਅਲੌਕਿਕ ਨਗਰ ਕੀਰਤਨ ਅਗਲੀ ਖ਼ਬਰ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ
Ad Position 24