24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਧਾਨ ਮੰਤਰੀ ਮੋਦੀ,ਖੜਗੇ ਤੇ ਰਾਹੁਲ ਨੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ

ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੰਗਤ ਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ...

Ad Position 21
No active advertisement
ਅਜੀਤ ਡੈਸਕ 25-11-2026

ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੰਗਤ ਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਪ੍ਰਧਾਨ ਮੰਤਰੀ ਨੇ ਪ੍ਰਕਾਸ਼ ਪੁਰਬ ਦੀਆਂ ਨਿੱਘੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਹਨ ਅਤੇ ਦਇਆ, ਸਦਭਾਵਨਾ ਤੇ ਸਰਬੱਤ ਦੇ ਭਲੇ ਵਾਲੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਹਨ। ਖੜਗੇ ਨੇ ਵਧਾਈ ਦਿੰਦਿਆਂ ਸਮਾਨਤਾ, ਦਇਆ, ਕਿਰਤ, ਸੇਵਾ ਅਤੇ ਮਨੁੱਖਤਾ ਦੀ ਏਕਤਾ ਦੇ ਸੰਦੇਸ਼ ਨੂੰ ਯਾਦ ਕੀਤਾ ਅਤੇ ਲੋਕਾਂ ’ਚ ਸਦਭਾਵਨਾ ਲਈ ਅਰਦਾਸ ਕੀਤੀ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ, ਤਿਆਗ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਹਮੇਸ਼ਾ ਸਾਰਿਆਂ ਦਾ ਮਾਰਗ ਦਰਸ਼ਨ ਕਰਦਾ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਪਾਕਿ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਵਧਾਈ ਅਗਲੀ ਖ਼ਬਰ ਮੋਗਾ ਦੀ ਮਹਾਂ ਰੈਲੀ ਮੌਕੇ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰੇਗੀ-ਦਲਜੀਤ ਰਾਜੂ
Ad Position 24