ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੱਠਜੋੜ ਦੇ ਐਲਾਨ ’ਤੇ ਤਿੱਖਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਸੱਤਾ ਦੇ ਲਾਲਚ ’ਚ ਕਿਸੇ ਦੇ ਨਾਲ ਵੀ ਜਾ ਸਕਦੀ ਹੈ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਪੁਰਾਣੇ ਸਿਆਸੀ ਸੰਬੰਧਾਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਆਪਣੇ ਫਾਇਦੇ ਦੇ ਹਿਸਾਬ ਨਾਲ ਕਦੇ ਨਾਲ ਆਉਂਦੀਆਂ ਹਨ ਤੇ ਕਦੇ ਵੱਖ ਹੋ ਜਾਂਦੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ‘ਆਪ’ ਦਾ ਗੱਠਜੋੜ ਕਿਸੇ ਸਿਆਸੀ ਪਾਰਟੀ ਨਾਲ ਨਹੀਂ ਸਗੋਂ ਪੰਜਾਬ ਦੀ ਜਨਤਾ ਨਾਲ ਹੈ। ਉਨ੍ਹਾਂ ਕਿਸਾਨ ਅੰਦੋਲਨ ਤੋਂ ਲੈ ਕੇ ਬੇਅਦਬੀ ਦੀਆਂ ਘਟਨਾਵਾਂ ਅਤੇ ਨਸ਼ੇ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਨਤਾ ਇਨ੍ਹਾਂ ਮੁੱਦਿਆਂ ਨੂੰ ਭੁੱਲੀ ਨਹੀਂ ਹੈ। ਉਨ੍ਹਾਂ ਮਾਵਾਂ ਧੀਆਂ, ਕਿਸਾਨਾਂ ਅਤੇ ਕਾਰੋਬਾਰੀਆਂ ਨੂੰ ‘ਆਪ’ ਦਾ ਅਸਲ ਭਾਈਵਾਲ ਦੱਸਿਆ।
ਸੱਤਾ ਦੇ ਲਾਲਚ ’ਚ ਫਿਰ ਨਾਲ ਆਏ-ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੱਠਜੋੜ ਦੇ ਐਲਾਨ ’ਤੇ ਤਿੱਖਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਸੱਤਾ ਦੇ ਲਾਲਚ ’ਚ ਕਿਸੇ ਦੇ ਨਾਲ ਵੀ ਜਾ ਸਕਦੀ ਹੈ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਪੁਰਾਣੇ ਸਿਆਸੀ ਸੰਬੰਧਾਂ ’ਤੇ...
ਅਜੀਤ ਡੈਸਕ
25-11-2026