ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਸਾਲ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਦੇ ‘ਵੱਡੇ ਸਾਜਿਸ਼ ਮਾਮਲੇ’ (ਯੂ.ਏ.ਪੀ.ਏ. ਕੇਸ) ਵਿਚ ਉਮਰ ਖ਼ਾਲਿਦ ਤੇ ਸ਼ਰਜੀਲ ਇਮਾਮ ਦੀਆਂ ਨਵੀਂਆਂ ਜ਼ਮਾਨਤ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਵਲੋਂ ਬੁੱਧਵਾਰ, 25 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ । ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੀ ਤਿੰਨ ਜੱਜਾਂ ਵਾਲੀ ਬੈਂਚ ਵਲੋਂ ਕੀਤੀ ਜਾਵੇਗੀ । ਦੋਵਾਂ ਮੁਲਜ਼ਮਾਂ ਨੇ ਦਿੱਲੀ ਹਾਈ ਕੋਰਟ ਦੇ 30 ਸਤੰਬਰ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਅਦਾਲਤ ਨੇ ਉਨ੍ਹਾਂ ਦੀਆਂ ਨਿਯਮਤ ਜ਼ਮਾਨਤ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਸੀ । ਹਾਈ ਕੋਰਟ ਨੇ ਕਿਹਾ ਸੀ ਕਿ ਉਹ ਸੁਪਰੀਮ ਕੋਰਟ ਦੇ ਪਿਛਲੇ ਹੁਕਮ ਦੀਆਂ ਸ਼ਰਤਾਂ ਵਿਚ ਬਦਲਾਅ ਨਹੀਂ ਕਰ ਸਕਦੀ । ਦੱਸਣਯੋਗ ਹੈ ਕਿ 5 ਜਨਵਰੀ, 2026 ਨੂੰ ਸੁਪਰੀਮ ਕੋਰਟ ਨੇ ਉਮਰ ਖ਼ਾਲਿਦ ਤੇ ਸ਼ਰਜੀਲ ਇਮਾਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਸੁਪਰੀਮ ਕੋਰਟ ’ਚ ਉਮਰ ਖ਼ਾਲਿਦ ਤੇ ਸ਼ਰਜੀਲ ਇਮਾਮ ਦੀਆਂ ਪਟੀਸ਼ਨਾਂ ’ਤੇ ਸੁਣਵਾਈ ਅੱਜ
ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਸਾਲ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਦੇ ‘ਵੱਡੇ ਸਾਜਿਸ਼ ਮਾਮਲੇ’ (ਯੂ.ਏ.ਪੀ.ਏ. ਕੇਸ) ਵਿਚ ਉਮਰ ਖ਼ਾਲਿਦ ਤੇ ਸ਼ਰਜੀਲ ਇਮਾਮ ਦੀਆਂ ਨਵੀਂਆਂ ਜ਼ਮਾਨਤ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਵਲੋਂ ਬੁੱਧਵਾਰ, 25 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ । ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੀ ਤਿੰਨ ਜੱਜਾਂ ਵਾਲੀ ਬੈਂਚ ਵਲੋਂ...
ਅਜੀਤ ਡੈਸਕ
25-11-2026