25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਰਤ ਤੇ ਚੀਨ ਵਿਚਾਲੇ ਸਰਹੱਦੀ ਮੁੱਦਿਆਂ ’ਤੇ ਉੱਚ ਪੱਧਰੀ ਗੱਲਬਾਤ

ਭਾਰਤ ਤੇ ਚੀਨ ਵਿਚਾਲੇ ਸਰਹੱਦੀ ਮੁੱਦਿਆਂ ’ਤੇ ਉੱਚ ਪੱਧਰੀ ਗੱਲਬਾਤ

Ad Position 21
No active advertisement
ਅਜੀਤ ਡੈਸਕ 26-11-2026

ਨਵੀਂ ਦਿੱਲੀ, 25 ਨਵੰਬਰ (ਏਜੰਸੀ)-ਭਾਰਤ ਤੇ ਚੀਨ ਦੀਆਂ ਫ਼ੌਜਾਂ ਵਿਚਾਲੇ ਇਸ ਮਹੀਨੇ ਅਰੁਣਾਚਲ ਪ੍ਰਦੇਸ਼ ਸੈਕਟਰ ’ਚ ਉੱਚ-ਪੱਧਰੀ ਗੱਲਬਾਤ ਹੋਈ, ਜਿਸ ਦੌਰਾਨ ਸਰਹੱਦੀ ਪ੍ਰਬੰਧਨ ਤੇ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ਨਾਲ ਜੁੜੇ ਲੰਬਿਤ ਮੁੱਦਿਆਂ ’ਤੇ ਚਰਚਾ ਕੀਤੀ ਗਈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਦੋਵਾਂ ਦੇਸ਼ਾਂ ਦੇ ਸੀਨੀਅਰ ਫ਼ੌਜੀ ਕਮਾਂਡਰਾਂ ਦੀ ਇਹ ਬੈਠਕ ਪੂਰਬੀ ਸੈਕਟਰ ’ਚ ਹੋਈ। ਇਸ ਦਾ ਮਕਸਦ ਸਰਹੱਦੀ ਇਲਾਕਿਆਂ ’ਚ ਸ਼ਾਂਤੀ ਬਣਾਈ ਰੱਖਣਾ ਤੇ ਤਣਾਅ ਵਧਣ ਤੋਂ ਰੋਕਣਾ ਹੈ। ਰਿਪੋਰਟਾਂ ਅਨੁਸਾਰ ਚੀਨੀ ਫ਼ੌਜ ਵਲੋਂ ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਖੇਤਰ ’ਚ ਹਮਲਾਵਰ ਰੁਖ਼ ਅਪਣਾਏ ਜਾਣ ਦਰਮਿਆਨ ਇਹ ਗੱਲਬਾਤ ਹੋਈ। ਭਾਰਤੀ ਵਫ਼ਦ ਦੀ ਅਗਵਾਈ ਲੈਫਟੀਨੈਂਟ ਜਨਰਲ ਗਿਰੀਸ਼ ਕਾਲੀਆ ਨੇ ਕੀਤੀ। ਜ਼ਿਕਰਯੋਗ ਹੈ ਕਿ 2020 ’ਚ ਗਲਵਾਨ ਘਾਟੀ ’ਚ ਹੋਈਆਂ ਝੜਪਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ’ਚ ਤਣਾਅ ਪੈਦਾ ਹੋ ਗਿਆ ਸੀ। ਹਾਲਾਂਕਿ, ਪਿਛਲੇ ਡੇਢ ਸਾਲ ਦੌਰਾਨ ਸਬੰਧਾਂ ਨੂੰ ਮੁੜ ਸੁਧਾਰਨ ਲਈ ਕਈ ਕਦਮ ਚੁੱਕੇ ਗਏ ਹਨ। ਅਕਤੂਬਰ 2024 ’ਚ ਦੇਪਸਾਂਗ ਤੇ ਡੇਮਚੋਕ ਖੇਤਰਾਂ ’ਚ ਫ਼ੌਜਾਂ ਪਿੱਛੇ ਹਟਾਉਣ ਸਬੰਧੀ ਸਮਝੌਤਾ ਵੀ ਹੋਇਆ ਸੀ।ਇਸ ਦੌਰਾਨ ਚੀਨੀ ਸੈਟੇਲਾਈਟ ਡੇਟਾ ਦੀ ਵਰਤੋਂ ਕਰਕੇ ਪਾਕਿਸਤਾਨ ਵੱਲੋਂ ਭਾਰਤੀ ਫ਼ੌਜ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਸਬੰਧੀ ਰਿਪੋਰਟ ਬਾਰੇ ਜੈਸਵਾਲ ਨੇ ਕਿਹਾ ਕਿ ਭਾਰਤ ਆਪਣੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਘਟਨਾਕ੍ਰਮ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਤੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਸੀ.ਬੀ.ਆਈ. ਤੇ ਈ.ਡੀ. ਜਾਂਚ ਦੇ ਆਦੇਸ਼ ਰੱਦ ਅਗਲੀ ਖ਼ਬਰ 7000 ਰੁਪਏ ਟੁੱਟ ਕੇ ਸਾਲ ਦੇ ਹੇਠਲੇ ਪੱਧਰ ’ਤੇ ਪਹੁੰਚੀ ਚਾਂਦੀ, ਸੋਨਾ ਵੀ ਹੋਇਆ ਸਸਤਾ
Ad Position 24