25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

15 ਦਸੰਬਰ ਤੋਂ ਪਹਿਲਾਂ ਬੁਲਾਇਆ ਜਾ ਸਕਦਾ ਹੈ ਸੰਸਦ ਦਾ ਇਜਲਾਸ

15 ਦਸੰਬਰ ਤੋਂ ਪਹਿਲਾਂ ਬੁਲਾਇਆ ਜਾ ਸਕਦਾ ਹੈ ਸੰਸਦ ਦਾ ਇਜਲਾਸ

Ad Position 21
No active advertisement
ਅਜੀਤ ਡੈਸਕ 26-11-2026

ਨਵੀਂ ਦਿੱਲੀ, 25 ਨਵੰਬਰ (ਪੀ. ਟੀ. ਆਈ., ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਵਲੋਂ ਸੰਸਦ ਦਾ ਇਜਲਾਸ 15 ਦਸੰਬਰ ਤੋਂ ਪਹਿਲਾਂ ਬੁਲਾਇਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮੰਤਰੀ ਮੰਡਲ ਦੇ ਸਾਥੀਆਂ ਨੂੰ ਕਿਹਾ ਹੈ ਕਿ ਉਹ ਸੰਸਦ ਦੇ ਆਗਾਮੀ ਇਜਲਾਸ ਦੀਆਂ ਤਿਆਰੀਆਂ 15 ਦਸੰਬਰ ਤੋਂ ਪਹਿਲਾਂ ਪੂਰੀਆਂ ਕਰ ਲੈਣ । ਇਸ ਦੇ ਨਾਲ ਹੀ ਉਨ੍ਹਾਂ ਨੇ ਮੰਤਰੀਆਂ ਨੂੰ ਇਜਲਾਸ ਤੋਂ ਪਹਿਲਾਂ ਵਿਦੇਸ਼ੀ ਦੌਰੇ ਨਾ ਕਰਨ ਦੀ ਸਲਾਹ ਦਿੱਤੀ ਹੈ । ਇਸ ਤੋਂ ਸੰਕੇਤ ਮਿਲਦਾ ਹੈ ਕਿ ਸਰਕਾਰ ਚਾਹੁੰਦੀ ਹੈ ਕਿ ਸਾਰੇ ਮੰਤਰੀ ਇਸ ਸਮੇਂ ਦੌਰਾਨ ਉਪਲਬਧ ਰਹਿਣ। ਸੂਤਰਾਂ ਅਨੁਸਾਰ, ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ ਅਗਲੇ ਸੰਸਦੀ ਇਜਲਾਸ ਬਾਰੇ ਚਰਚਾ ਕੀਤੀ ਗਈ । ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਸੰਸਦ ਦਾ ਅਗਲਾ ਇਜਲਾਸ 15 ਦਸੰਬਰ ਤੋਂ ਪਹਿਲਾਂ ਬੁਲਾਇਆ ਜਾਵੇ। ਹਾਲਾਂਕਿ, ਇਜਲਾਸ ਕਦੋਂ ਸ਼ੁਰੂ ਹੋਵੇਗਾ ਅਤੇ ਕਿੰਨੇ ਦਿਨ ਚੱਲੇਗਾ, ਇਸ ਬਾਰੇ ਅੰਤਿਮ ਫੈਸਲਾ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਵਲੋਂ ਲਿਆ ਜਾਵੇਗਾ । ਜ਼ਿਕਰਯੋਗ ਹੈ ਕਿ ਸੰਸਦੀ ਇਤਿਹਾਸ ’ਚ ਅਜਿਹਾ ਪੰਜਵੀਂ ਵਾਰ ਹੋਵੇਗਾ ਜਦੋਂ ਸੰਸਦ ਦਾ ਸਰਦ ਰੁੱਤ ਦਾ ਇਜਲਾਸ ਨਹੀਂ ਹੋਵੇਗਾ, ਸਗੋਂ ਉਸ ਦੀ ਥਾਂ ’ਤੇ ਮੌਨਸੂਨ ਇਜਲਾਸ ਤਹਿਤ ਹੀ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ। ਹਲਕਿਆਂ ਮੁਤਾਬਿਕ ਸਰਕਾਰ ਕੋਲ ਹੱਦਬੰਦੀ ਲਈ ਲੋੜੀਂਦੇ ਨੰਬਰ ਤਾਂ ਹਨ ਪਰ ਵਿਰੋਧੀ ਧਿਰਾਂ ਨੂੰ ਮਨਾਉਣ ਦੀ ਕਵਾਇਦ ਅਜੇ ਜਾਰੀ ਹੈ। ਹੱਦਬੰਦੀ ਅਤੇ ਲੋਕ ਸਭਾ ਤੇ ਵਿਧਾਨ ਸਭਾ ’ਚ ਔਰਤਾਂ ਦੇ ਰਾਖਵੇਂਕਰਨ ਨੂੰ ਲੈ ਕੇ ਸਰਕਾਰ ਕੋਲ ਲੋੜੀਂਦੇ ਨੰਬਰ ਹਨ ਪਰ ਸੰਵਿਧਾਨਕ ਸੋਧ ਬਿੱਲ ਨੂੰ ਰੌਲੇ-ਰੱਪੇ ’ਚ ਨਹੀਂ ਲਿਆਂਦਾ ਜਾ ਸਕਦਾ। ਸੰਸਦ ਦੇ ਮੌਨਸੂਨ ਇਜਲਾਸ ਨੂੰ ਖ਼ਤਮ ਹੋਣ ਦੇ 100 ਦਿਨਾਂ ਬਾਅਦ ਵੀ ਰਸਮੀ ਤੌਰ ’ਤੇ ਇਸ ਦੇ ਖ਼ਤਮ ਨਾ ਹੋਣ ’ਤੇ ਵਿਰੋਧੀ ਧਿਰਾਂ ਵਲੋਂ ਅਪਣਾਏ ਹਮਲਾਵਰ ਰੁਖ਼ ਦੇ ਜਵਾਬ ’ਚ ਇਕ ਸੀਨੀਅਰ ਅਧਿਕਾਰੀ ਨੇ ਸਰਕਾਰ ਦਾ ਰੁਖ਼ ਸਾਹਮਣੇ ਰੱਖਦਿਆਂ ਕਿਹਾ। ਅਧਿਕਾਰੀ ਮੁਤਾਬਿਕ ਸੰਵਿਧਾਨਕ ਸੋਧ ਬਿੱਲ ਲਈ ਸਰਕਾਰ ਨੂੰ ਹਮਾਇਤ ਲਈ ਲੋੜੀਂਦੇ ਨੰਬਰਾਂ ਦੇ ਨਾਲ-ਨਾਲ ਵਿਰੋਧੀ ਧਿਰਾਂ ਦੀ ਸ਼ਮੂਲੀਅਤ ਵੀ ਜ਼ਰੂਰੀ ਹੈ। ਹਲਕਿਆਂ ਮੁਤਾਬਿਕ ਸਰਕਾਰ ਵਿਰੋਧੀ ਧਿਰਾਂ ਨੂੰ ਵੀ ਇਕ ਮੰਚ ’ਤੇ ਲਿਆਉਣ ਦੀ ਕੋਸ਼ਿਸ਼ ’ਚ ਹੈ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਲੋਂ ਭਾਰਤੀ ਵਸਤਾਂ ’ਤੇ 25 ਫ਼ੀਸਦੀ ਟੈਰਿਫ ਲਗਾਉਣ ਦੀ ਤਜਵੀਜ਼ ਅਗਲੀ ਖ਼ਬਰ ਰੋਪੜ ਦੇ 4 ਯੂਨਿਟਾਂ ਸਮੇਤ ਪੰਜਾਬ ਦੇ 4 ਥਰਮਲ ਪਲਾਂਟਾਂ ਦੇ 7 ਯੂਨਿਟ ਹੋਏ ਬੰਦ
Ad Position 24