26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਦਿੱਲੀ ਹਾਈ ਕੋਰਟ ਵਲੋਂ ਲਾਲੂ ਤੇ ਹੋਰਨਾਂ ਦੀ ਪਟੀਸ਼ਨ ਖ਼ਾਰਜ

ਦਿੱਲੀ ਹਾਈ ਕੋਰਟ ਵਲੋਂ ਲਾਲੂ ਤੇ ਹੋਰਨਾਂ ਦੀ ਪਟੀਸ਼ਨ ਖ਼ਾਰਜ

Ad Position 21
No active advertisement
ਅਜੀਤ ਡੈਸਕ 27-11-2026

ਨਵੀਂ ਦਿੱਲੀ, 26 ਨਵੰਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਆਈ. ਆਰ. ਸੀ. ਟੀ. ਸੀ ਹੋਟਲ ਘੁਟਾਲੇ ਮਾਮਲੇ ਵਿਚ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਪੁੱਤਰ ਤੇਜੱਸਵੀ ਯਾਦਵ ਦੀਆਂ ਪਟੀਸ਼ਨਾਂ ਨੂੰ ਖ਼ਾਰਜ ਕਰਦਿਆਂ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਉਂਦਿਆਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ, ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ ਤੈਅ ਕਰਨ ਦੇ ਹੁਕਮਾਂ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਲਾਲੂ ਯਾਦਵ ਅਤੇ ਉਨ੍ਹਾਂ ਦੇ ਪਰਿਵਾਰ ਨੇ ਹਾਈ ਕੋਰਟ ਵਿਚ ਦਲੀਲ ਦਿੱਤੀ ਸੀ ਕਿ ਸੀ.ਬੀ.ਆਈ ਕੋਲ ਉਨ੍ਹਾਂ ਵਿਰੁੱਧ ਮੁਕੱਦਮਾ ਚਲਾਉਣ ਲਈ ਪੁਖ਼ਤਾ ਸਬੂਤ ਨਹੀਂ ਹਨ ਅਤੇ ਸਾਰੀ ਪ੍ਰਕਿਰਿਆ ਸਰਕਾਰੀ ਨੀਤੀ ਅਨੁਸਾਰ ਹੋਈ ਸੀ। ਹਾਲਾਂਕਿ, ਅਦਾਲਤ ਨੇ ਇਨ੍ਹਾਂ ਦਲੀਲਾਂ ਨੂੰ ਰੱਦ ਕਰਦਿਆਂ ਹੇਠਲੀ ਅਦਾਲਤ ਦੀ ਕਾਰਵਾਈ ਨੂੰ ਸਹੀ ਠਹਿਰਾਇਆ। ਹਾਈ ਕੋਰਟ ਨੇ ਬਾਕੀ ਸਾਰੇ ਮੁਲਜ਼ਮਾਂ ਦੀਆਂ ਪਟੀਸ਼ਨਾਂ ਵੀ ਖ਼ਾਰਜ ਕਰ ਦਿੱਤੀਆਂ ਹਨ। ਦੱਸਣਯੋਗ ਹੈ ਕਿ ਰਾਊਜ਼ ਐਵਨਿਊ ਕੋਰਟ ਦੇ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ 13 ਅਕਤੂਬਰ, 2025 ਨੂੰ ਲਾਲੂ ਯਾਦਵ, ਰਾਬੜੀ ਦੇਵੀ, ਤੇਜੱਸਵੀ ਯਾਦਵ ਅਤੇ 11 ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਗੈਂਗਵਾਰ ਕਾਰਨ ਰੋਹਤਕ ’ਚ 4 ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈੱਸਵੇਅ ’ਤੇ ਪਹਿਲੀ ਵਾਰ ਉਤਰੇ ਫ਼ੌਜ ਦੇ ਜਹਾਜ਼
Ad Position 24