27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)-ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ’ਚ ਪਟਵਾਰੀ ਭਰਤੀ ਲਈ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥਣ ਬੀਬੀ ਰਾਜਵਿੰਦਰ ਕੌਰ ਨੂੰ ਕਕਾਰ ਪਹਿਨਣ ਕਾਰਨ ਪ੍ਰੀਖਿਆ ਦੇਣ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ....

Ad Position 21
No active advertisement
ਅਜੀਤ ਡੈਸਕ 28-11-2026

ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)-ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ’ਚ ਪਟਵਾਰੀ ਭਰਤੀ ਲਈ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥਣ ਬੀਬੀ ਰਾਜਵਿੰਦਰ ਕੌਰ ਨੂੰ ਕਕਾਰ ਪਹਿਨਣ ਕਾਰਨ ਪ੍ਰੀਖਿਆ ਦੇਣ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੇ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਦੀ ਅਜ਼ਾਦੀ ਦਿੰਦਾ ਹੈ ਤੇ ਕਿਸੇ ਵੀ ਪ੍ਰੀਖਿਆ ਜਾਂ ਭਰਤੀ ਪ੍ਰਕਿਰਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਚਿੰਨ੍ਹ ਉਤਾਰਨ ਲਈ ਮਜਬੂਰ ਕਰਨਾ ਉਸ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਹਿਮਾਚਲ ਸਰਕਾਰ ਤੇ ਸੰਬੰਧਿਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਹੋਵੇ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਸਿੱਖ ਵਿਦਿਆਰਥੀ ਨੂੰ ਮੁੜ ਪ੍ਰੀਖਿਆ ਦੇਣ ਦਾ ਵਿਸ਼ੇਸ਼ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਹੱਦਬੰਦੀ ਕੀ ਹੈ ਅਤੇ ਇਸ ਨੂੰ ਲੈ ਕੇ ਕਿਉਂ ਹੈ ਵਿਵਾਦ? ਅਗਲੀ ਖ਼ਬਰ ਬੀ.ਐਸ.ਐਫ. ਵਲੋਂ ਪਾਕਿਸਤਾਨੀ ਘੁਸਪੈਠੀਆ ਹਲਾਕ
Ad Position 24