27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਾਕਿ ਖੁਫ਼ੀਆ ਏਜੰਸੀ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇਕ ਗ੍ਰਿਫ਼ਤਾਰ

ਬਠਿੰਡਾ, 27 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ‘ਆਈ.ਐਸ.ਆਈ.’ ਨਾਲ ਕਥਿਤ ਤੌਰ ’ਤੇ ਸੰਪਰਕ ਰੱਖਣ ਅਤੇ ਬਠਿੰਡਾ ਛਾਉਣੀ ਦੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਹੇਠ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਤਨਾਮ ਸਿੰਘ ਉਰਫ਼ ਸੱਤੂ ਵਾਸੀ ਪਿੰਡ ਜਖਰਾਵਾ, ਫ਼ਿਰੋਜ਼ਪੁਰ ਵਜੋਂ ਹੋਈ ਹੈ। ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਸਥਾਨਕ ਪੁਲਿਸ ਅਤੇ ਮਿਲਟਰੀ ਇੰਟੈਲੀਜੈਂਸ ਯੂਨਿਟ ਬਠਿੰਡਾ ਦੇ...

Ad Position 21
No active advertisement
ਅਜੀਤ ਡੈਸਕ 28-11-2026

ਬਠਿੰਡਾ, 27 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ‘ਆਈ.ਐਸ.ਆਈ.’ ਨਾਲ ਕਥਿਤ ਤੌਰ ’ਤੇ ਸੰਪਰਕ ਰੱਖਣ ਅਤੇ ਬਠਿੰਡਾ ਛਾਉਣੀ ਦੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਹੇਠ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਤਨਾਮ ਸਿੰਘ ਉਰਫ਼ ਸੱਤੂ ਵਾਸੀ ਪਿੰਡ ਜਖਰਾਵਾ, ਫ਼ਿਰੋਜ਼ਪੁਰ ਵਜੋਂ ਹੋਈ ਹੈ। ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਸਥਾਨਕ ਪੁਲਿਸ ਅਤੇ ਮਿਲਟਰੀ ਇੰਟੈਲੀਜੈਂਸ ਯੂਨਿਟ ਬਠਿੰਡਾ ਦੇ ਸਹਿਯੋਗ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਇਸ ਸੰਬੰਧੀ ਐਸ.ਐਸ.ਪੀ. ਬਠਿੰਡਾ ਸੁਹੇਲ ਕਾਸਿਮ ਮੀਰ ਅਤੇ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ’ਚ ਬੈਠੇ ਕਈ ਆਈ.ਐਸ.ਆਈ. ਕਾਰਕੁਨਾਂ ਦੇ ਸੰਪਰਕ ਵਿਚ ਸੀ ਅਤੇ ਉਨ੍ਹਾਂ ਦੇ ਕਹਿਣ ’ਤੇ ਬਠਿੰਡਾ ਛਾਉਣੀ ਵਿਚ ਸਥਿਤ ਫ਼ੌਜੀ ਅਦਾਰਿਆਂ ਦੇ ਵੇਰਵੇ ਅਤੇ ਸਥਾਨਾਂ ਸੰਬੰਧੀ ਜਾਣਕਾਰੀ ਸਾਂਝੀ ਕਰ ਰਿਹਾ ਸੀ। ਪੁਲਿਸ ਵਲੋਂ ਇਸ ਮਾਮਲੇ ਵਿਚ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਫ਼ਿਰੋਜ਼ਪੁਰ ਦੇ ਵੱਖ-ਵੱਖ ਥਾਣਿਆਂ ’ਚ ਪਹਿਲਾਂ ਵੀ ਤਿੰਨ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਵਿਚ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਹਿਮਾਚਲ ’ਚ ਪਟਵਾਰੀ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਿਆ ਅਗਲੀ ਖ਼ਬਰ ਫ੍ਰੀ-ਫਲੋਅ ਟੋਲ ਪਲਾਜ਼ਿਆਂ ’ਤੇ ਨੰਬਰ ਪਲੇਟ ਨਾਲ ਛੇੜਛਾੜ ਕਰਨ ’ਤੇ 5 ਗੁਣਾ ਜੁਰਮਾਨਾ
Ad Position 24