ਨਵੀਂ ਦਿੱਲੀ, 28 ਨਵੰਬਰ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਨਗੀਨਾ ਤੋਂ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਵਿਰੁੱਧ ਜਬਰ ਜਨਾਹ ਦੇ ਦੋਸ਼ਾਂ ਵਾਲੀ ਸ਼ਿਕਾਇਤ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਇਸ ਮਾਮਲੇ ’ਚ ਐੱਫ਼.ਆਈ.ਆਰ. ਦਰਜ ਕਰਨ ਦੇ ਨਿਰਦੇਸ਼ਾਂ ਸੰਬੰਧੀ ਆਪਣਾ ਆਦੇਸ਼ 23 ਦਸੰਬਰ ਨੂੰ ਸੁਣਾਏਗੀ। ਦੱਸਣਯੋਗ ਹੈ ਕਿ ਇੱਕ ਮਹਿਲਾ ਖੋਜਾਰਥੀ ਨੇ ਚੰਦਰਸ਼ੇਖਰ ਆਜ਼ਾਦ ’ਤੇ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ, ਮਾਨਸਿਕ ਸ਼ੋਸ਼ਣ ਅਤੇ ਧੋਖਾਧੜੀ ਦੇ ਗੰਭੀਰ ਦੋਸ਼ ਲਗਾਏ ਹਨ। ਪੀੜਤਾ ਨੇ ਪੁਲਿਸ ਵਲੋਂ ਮਾਮਲਾ ਦਰਜ ਨਾ ਕੀਤੇ ਜਾਣ ਤੋਂ ਬਾਅਦ ਅਦਾਲਤ ਤੱਕ ਪਹੁੰਚ ਕੀਤੀ ਸੀ। ਉਸ ਨੇ ਅਦਾਲਤ ਤੋਂ ਦਿੱਲੀ ਪੁਲਿਸ ਨੂੰ ਸੰਸਦ ਮੈਂਬਰ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ।ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਦੇਸ਼ ਸੁਰੱਖਿਅਤ ਰੱਖ ਲਿਆ ਹੈ।
ਸੰਸਦ ਮੈਂਬਰ ਚੰਦਰਸ਼ੇਖਰ ਬਾਰੇ ਫ਼ੈਸਲਾ ਰਾਖਵਾਂ
ਨਵੀਂ ਦਿੱਲੀ, 28 ਨਵੰਬਰ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਨਗੀਨਾ ਤੋਂ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਵਿਰੁੱਧ ਜਬਰ ਜਨਾਹ ਦੇ ਦੋਸ਼ਾਂ ਵਾਲੀ ਸ਼ਿਕਾਇਤ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਇਸ ਮਾਮਲੇ ’ਚ ਐੱਫ਼.ਆਈ.ਆਰ. ਦਰਜ....
ਅਜੀਤ ਡੈਸਕ
29-11-2026