28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੁਪਰੀਮ ਕੋਰਟ ਵਲੋਂ ਚੋਣ ਲੜਨ ਲਈ ਉਮਰ ਹੱਦ ਘੱਟ ਕਰਨ ਦੀ ਅਰਜ਼ੀ ’ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 28 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਇਕ ਅਜਿਹੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਸੰਸਦੀ ਅਤੇ ਰਾਜ ਵਿਧਾਨ ਸਭਾ ਚੋਣਾਂ ਲੜਨ ਲਈ ਘੱਟੋ-ਘੱਟ ਉਮਰ ਹੱਦ ਨੂੰ ਘੱਟ ਕਰਨ ਦੀ ਮੰਗ ਕੀਤੀ ਗਈ ਸੀ। ਪਟੀਸ਼ਨਕਰਤਾ ਦੇ ਵਕੀਲ ਨੇ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ’ਤੇ ਆਧਾਰਿਤ ਬੈਂਚ ਨੂੰ ਦੱਸਿਆ ਕਿ ਜਿਥੇ ਵੋਟ ਪਾਉਣ ਦੀ ਉਮਰ 21 ਸਾਲ ਤੋਂ ਘਟਾ ਕੇ 18 ਸਾਲ ਕਰ ਦਿੱਤੀ ਗਈ, ਉੱਥੇ ਹੀ ਲੋਕ ਸਭਾ ਦਾ ਮੈਂਬਰ ਬਣਨ ਲਈ ਘੱਟੋ-ਘੱਟ ਉਮਰ 25 ਸਾਲ ...

Ad Position 21
No active advertisement
ਅਜੀਤ ਡੈਸਕ 29-11-2026

ਨਵੀਂ ਦਿੱਲੀ, 28 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਇਕ ਅਜਿਹੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਸੰਸਦੀ ਅਤੇ ਰਾਜ ਵਿਧਾਨ ਸਭਾ ਚੋਣਾਂ ਲੜਨ ਲਈ ਘੱਟੋ-ਘੱਟ ਉਮਰ ਹੱਦ ਨੂੰ ਘੱਟ ਕਰਨ ਦੀ ਮੰਗ ਕੀਤੀ ਗਈ ਸੀ। ਪਟੀਸ਼ਨਕਰਤਾ ਦੇ ਵਕੀਲ ਨੇ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ’ਤੇ ਆਧਾਰਿਤ ਬੈਂਚ ਨੂੰ ਦੱਸਿਆ ਕਿ ਜਿਥੇ ਵੋਟ ਪਾਉਣ ਦੀ ਉਮਰ 21 ਸਾਲ ਤੋਂ ਘਟਾ ਕੇ 18 ਸਾਲ ਕਰ ਦਿੱਤੀ ਗਈ, ਉੱਥੇ ਹੀ ਲੋਕ ਸਭਾ ਦਾ ਮੈਂਬਰ ਬਣਨ ਲਈ ਘੱਟੋ-ਘੱਟ ਉਮਰ 25 ਸਾਲ ਅਤੇ ਰਾਜ ਸਭਾ ਲਈ 30 ਸਾਲ ਨਿਰਧਾਰਿਤ ਹੈ। ਵਕੀਲ ਨੇ ਰਾਜ ਵਿਧਾਨ ਸਭਾ ਅਤੇ ਰਾਜ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਣਨ ਲਈ ਲੋੜੀਂਦੀ ਘੱਟੋ-ਘੱਟ ਉਮਰ ਦਾ ਵੀ ਜ਼ਿਕਰ ਕੀਤਾ। ਜਦੋਂ ਬੈਂਚ ਨੇ ਟਿੱਪਣੀ ਕੀਤੀ ਕਿ ਇਹ ਕੋਈ ਢੁਕਵੀਂ ਪਟੀਸ਼ਨ ਨਹੀਂ ਹੈ, ਤਾਂ ਵਕੀਲ ਨੇ ਕਿਹਾ ਕਿ ਸੰਬੰਧਿਤ ਧਿਰ (ਜਵਾਬਦੇਹ) ਪਟੀਸ਼ਨਕਰਤਾ ਨੂੰ ਇਹ ਦੱਸ ਸਕਦੀ ਹੈ ਕਿ ਉਸ ਦੀ ਅਰਜ਼ੀ ਜਾਂ ਮੰਗ ’ਤੇ ਕੀ ਫ਼ੈਸਲਾ ਲਿਆ ਗਿਆ ਹੈ। ਬੈਂਚ ਨੇ ਕਿਹਾ ਕਿ ਇਸ ਦੇ ਲਈ ਤੁਸੀਂ ਆਪਣੀ ਅਰਜ਼ੀ ’ਤੇ ਫੈਸਲਾ ਲੈਣ ਲਈ ਨਿਰਦੇਸ਼ ਪ੍ਰਾਪਤ ਕਰਨ ਵਾਸਤੇ (ਸੰਵਿਧਾਨ ਦੀ ਧਾਰਾ) 226 ਤਹਿਤ ਹਾਈ ਕੋਰਟ ਜਾ ਸਕਦੇ ਹੋ। ਇਸ ਪਟੀਸ਼ਨ ’ਚ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਧਿਰ (ਜਵਾਬਦੇਹ) ਬਣਾਇਆ ਗਿਆ ਸੀ। ਇਸ ਤੋਂ ਬਾਅਦ ਵਕੀਲ ਨੇ ਕਿਹਾ ਕਿ ਉਹ ਆਪਣੀ ਪਟੀਸ਼ਨ ਵਾਪਸ ਲੈਣਾ ਚਾਹੁੰਦੇ ਹਨ। ਬੈਂਚ ਨੇ ਕਿਹਾ ਕਿ ਪਟੀਸ਼ਨ ਵਾਪਸ ਲਏ ਜਾਣ ਕਾਰਨ ਖਾਰਜ ਕੀਤੀ ਜਾਂਦੀ ਹੈ।

Ad Position 22
No active advertisement
ਪਿਛਲੀ ਖ਼ਬਰ ਗੁਦਾਮਾਂ ’ਚੋਂ ਪੁਰਾਣਾ ਸਟਾਕ ਨਾ ਨਿਕਲਣ ਕਾਰਨ ਨਵੇਂ ਚੌਲਾਂ ਦੇ ਭੰਡਾਰਨ ਦਾ ਸੰਕਟ ਅਗਲੀ ਖ਼ਬਰ ਮਹਿਲਾ ਰਾਖਵਾਂਕਰਨ ਤੇ ਹੱਦਬੰਦੀ ਨਾਲ ਜੁੜੇ ਤਿੰਨ ਬਿੱਲਾਂ ’ਤੇ ਸੋਮਵਾਰ ਨੂੰ ਵਿਚਾਰ ਕਰੇਗੀ ਲੋਕ ਸਭਾ
Ad Position 24