28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਸਰਕਾਰ ਦੀ ਸੂਰਜੀ ਊਰਜਾ ਪਹਿਲਕਦਮੀ ਕਿਸਾਨਾਂ ਦੀ ਆਮਦਨ ਵਧਾਏਗੀ

ਚੰਡੀਗੜ੍ਹ/ਚੌਕੇ (ਰਾਮਪੁਰਾ), 28 ਨਵੰਬਰ (ਅਜੀਤ ਬਿਊਰੋ)- ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਸੂਬੇ ਸਿਰ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ’ਤੇ ਕੇਂਦ੍ਰਿਤ ਤਿੰਨ-ਪੱਖੀ ਪਹੁੰਚ ਰਾਹੀਂ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰ ਰਹੀ ਹੈ। ਕਿਸਾਨਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਸਿਸਟਮ ਲਗਾਉਣ ਲਈ ਪ੍ਰੇਰਿਤ ਕਰਕੇ, ਸਰਕਾਰ ਦਾ ਉਦੇਸ਼ ਉਨ੍ਹਾਂ ਨੂੰ ਆਪਣੀਆਂ ਖੇਤੀਬਾੜੀ ਲੋੜਾਂ ਲਈ ਬਿਜਲੀ ...

Ad Position 21
No active advertisement
ਅਜੀਤ ਡੈਸਕ 29-11-2026

ਚੰਡੀਗੜ੍ਹ/ਚੌਕੇ (ਰਾਮਪੁਰਾ), 28 ਨਵੰਬਰ (ਅਜੀਤ ਬਿਊਰੋ)- ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਸੂਬੇ ਸਿਰ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ’ਤੇ ਕੇਂਦ੍ਰਿਤ ਤਿੰਨ-ਪੱਖੀ ਪਹੁੰਚ ਰਾਹੀਂ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰ ਰਹੀ ਹੈ। ਕਿਸਾਨਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਸਿਸਟਮ ਲਗਾਉਣ ਲਈ ਪ੍ਰੇਰਿਤ ਕਰਕੇ, ਸਰਕਾਰ ਦਾ ਉਦੇਸ਼ ਉਨ੍ਹਾਂ ਨੂੰ ਆਪਣੀਆਂ ਖੇਤੀਬਾੜੀ ਲੋੜਾਂ ਲਈ ਬਿਜਲੀ ਪੈਦਾ ਕਰਨ, 25 ਸਾਲਾਂ ਦੇ ਪੱਕੇ ਸਮਝੌਤੇ ਤਹਿਤ ਸਰਕਾਰ ਨੂੰ ਵਾਧੂ ਬਿਜਲੀ ਵੇਚਣ ਅਤੇ ਧਰਤੀ ਹੇਠਲੇ ਪਾਣੀ ਦੀ ਵਧੇਰੇ ਸੁਚੱਜੀ ਵਰਤੋਂ ਕਰਨ ਦੇ ਯੋਗ ਬਣਾਉਣਾ ਹੈ। ਇਹ ਪਹਿਲਕਦਮੀ ਸੂਬੇ ਦੇ ਖ਼ਜ਼ਾਨੇ ’ਤੇ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਵਿਚ ਵੀ ਮਦਦ ਕਰੇਗੀ, ਜੋ ਇਸ ਸਮੇਂ ਸਾਲਾਨਾ ਲਗਪਗ 10,500 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਾ ਖ਼ਰਚਾ ਝੱਲ ਰਿਹਾ ਹੈ। ਇਸ ਪਹਿਲਕਦਮੀ ਦੇ ਲਾਭਾਂ ਨੂੰ ਦਰਸਾਉਂਦੇ ਹੋਏ ਰਾਮਪੁਰਾ ਫੂਲ ਦੇ ਪਿੰਡ ਚੌਕੇ ਦੇ 24 ਕਿਸਾਨਾਂ ਨੂੰ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਵਾਧੂ ਸੂਰਜੀ ਬਿਜਲੀ ਸਪਲਾਈ ਕਰਨ ਬਦਲੇ ਸਾਂਝੇ ਤੌਰ ’ਤੇ 3.08 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਹੋਈ। ਪ੍ਰੋਤਸਾਹਨ ਰਾਸ਼ੀ ਵੰਡ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਕਿਸਾਨਾਂ ਲਈ ਆਰਥਿਕ ਲਾਭ ਅਤੇ ਕੁਦਰਤੀ ਸਰੋਤਾਂ ਦੇ ਟਿਕਾਊ ਪ੍ਰਬੰਧਨ ਨੂੰ ਯਕੀਨੀ ਬਣਾਉਂਦੇ ਹੋਏ ਸਵੱਛ ਊਰਜਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰਾਜੈਕਟ ਬਾਰੇ ਦੱਸਦਿਆਂ ਅਮਨ ਅਰੋੜਾ ਨੇ ਕਿਹਾ ਕਿ ਅੱਠ ਮਹੀਨੇ ਪਹਿਲਾਂ ਪਿੰਡ ਚੌਕੇ ਵਿਖੇ ਪੀ.ਐਸ.ਪੀ.ਸੀ.ਐਲ. ਦੇ ਪੀਰਕੋਟ ਫੀਡਰ ਦੀ ਚੋਣ ਕੀਤੀ ਗਈ ਸੀ, ਜਿਸ ਤੋਂ ਬਾਅਦ 24 ਕਿਸਾਨਾਂ ਨੇ ਆਪਣੀਆਂ ਸਿੰਚਾਈ ਮੋਟਰਾਂ ’ਤੇ 10 ਐਚ.ਪੀ. ਤੋਂ 20 ਐਚ.ਪੀ. ਤੱਕ ਦੇ ਸੂਰਜੀ ਊਰਜਾ ਪਲਾਂਟ ਲਗਾਏ। ਕਿਸਾਨਾਂ ਨੂੰ ਇਹ ਸੋਲਰ ਪਲਾਂਟ ਲਗਾਉਣ ਲਈ 90 ਫ਼ੀਸਦੀ ਸਰਕਾਰੀ ਸਬਸਿਡੀ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਇਹ ਸੋਲਰ ਪਲਾਂਟ ਸਿੰਚਾਈ ਮੋਟਰਾਂ ਚਲਾਉਣ ਅਤੇ ਕਿਸਾਨਾਂ ਦੀਆਂ ਖੇਤੀਬਾੜੀ ਲੋੜਾਂ ਪੂਰੀਆਂ ਕਰਨ ਲਈ ਲੋੜੀਂਦੀ ਬਿਜਲੀ ਪੈਦਾ ਕਰਦੇ ਹਨ। ਵਾਧੂ ਬਿਜਲੀ 2.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਪੀ.ਐੱਸ.ਪੀ.ਸੀ.ਐੱਲ. ਨੂੰ ਦਿੱਤੀ ਜਾਂਦੀ ਹੈ। ਅੱਜ ਇਨ੍ਹਾਂ 24 ਕਿਸਾਨਾਂ ਨੂੰ ਕਾਰਪੋਰੇਸ਼ਨ ਨੂੰ ਸਪਲਾਈ ਕੀਤੀ ਗਈ ਵਾਧੂ ਬਿਜਲੀ ਬਦਲੇ ਸਾਂਝੇ ਤੌਰ ’ਤੇ 3.08 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਸਿਸਟਮ ਕਿਸਾਨਾਂ ਨੂੰ ਆਪਣੀਆਂ ਖੇਤੀਬਾੜੀ ਲੋੜਾਂ ਪੂਰੀਆਂ ਕਰਨ ਤੋਂ ਬਾਅਦ ਬਚੀ ਬਿਜਲੀ ਵੇਚ ਕੇ ਵਾਧੂ ਆਮਦਨ ਕਮਾਉਣ ਦਾ ਮੌਕਾ ਪ੍ਰਦਾਨ ਕਰਨਗੇ। ਮੰਤਰੀ ਨੇ ਕਿਹਾ ਕਿ ਸੂਰਜੀ ਊਰਜਾ ਨਾਲ ਚੱਲਣ ਵਾਲੀ ਸਿੰਚਾਈ ਕਿਸਾਨਾਂ ਨੂੰ ਆਪਣੇ ਖੇਤਾਂ ਲਈ ਲੋੜ ਅਨੁਸਾਰ ਹੀ ਪਾਣੀ ਕੱਢ ਕੇ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਵੀ ਉਤਸ਼ਾਹਿਤ ਕਰੇਗੀ ਅਤੇ ਡਿੱਗ ਰਹੇ ਪਾਣੀ ਦੇ ਪੱਧਰ ਵਿਚ ਹੌਲੀ-ਹੌਲੀ ਸੁਧਾਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਨੂੰ ਵਿੱਤੀ ਲਾਭ ਹੋਵੇਗਾ, ਧਰਤੀ ਹੇਠਲੇ ਪਾਣੀ ਦੇ ਸਰੋਤਾਂ ਦੀ ਵਧੇਰੇ ਸੁਰੱਖਿਆ ਹੋਵੇਗੀ ਅਤੇ ਜਨਤਕ ਪੈਸੇ ਦੀ ਬੱਚਤ ਹੋਵੇਗੀ। ਉਨ੍ਹਾਂ ਪੰਜਾਬ ਭਰ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਸਿਸਟਮ ਅਪਣਾਉਣ ਅਤੇ 90 ਫ਼ੀਸਦੀ ਸਰਕਾਰੀ ਸਬਸਿਡੀ ਦਾ ਲਾਭ ਉਠਾਉਣ। 24 ਲਾਭਪਾਤਰੀ ਕਿਸਾਨਾਂ ’ਚ ਕੁਲਵਿੰਦਰ ਸਿੰਘ, ਬਲਦੀਪ ਸਿੰਘ, ਪਰਮਜੀਤ ਸਿੰਘ, ਨਛੱਤਰ ਸਿੰਘ, ਦਰਸ਼ਨਾ ਦੇਵੀ, ਪਵਨ ਕੁਮਾਰ, ਰਾਮ ਸਿੰਘ, ਬਲਵੀਰ ਸਿੰਘ, ਗੁਰਮੇਲ ਸਿੰਘ, ਸਾਧੂ ਰਾਮ, ਭਗਤ ਰਾਮ, ਹਰਪਾਲ ਸਿੰਘ, ਜੁਗਰਾਜ ਸਿੰਘ, ਗੁਰਚੇਤਨ ਸਿੰਘ, ਨਿਰਭੈ ਸਿੰਘ, ਗੁਰਤੇਜ ਸਿੰਘ, ਗੁਰਕਿਰਪਾਲ ਸਿੰਘ, ਹਰਬੰਸ ਸਿੰਘ, ਦਰਬਾਰਾ ਸਿੰਘ, ਗੁਰਮੀਤ ਕੌਰ, ਨਿਰਮਲ ਸਿੰਘ, ਹਰਕੇਸ਼ ਸਿੰਘ ਅਤੇ ਗੁਰਚਰਨ ਸਿੰਘ ਸ਼ਾਮਿਲ ਹਨ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਜ਼ਿਲ੍ਹਾ ਮੈਨੇਜਰ ਨਯਾਬ ਮਿੱਤਲ, ਪੇਡਾ ਦੇ ਸੀਨੀਅਰ ਮੈਨੇਜਰ ਸੁਰਿੰਦਰਪਾਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਵਲੋਂ ਲੋਕ ਸਭਾ ’ਚ ਹੱਦਬੰਦੀ 2.0 ਬਿੱਲ ’ਤੇ ਵਿਚਾਰ ਕਰਨ ਦੀ ਸਿਫ਼ਾਰਿਸ਼ ਅਗਲੀ ਖ਼ਬਰ ਧਾਰਾ 370 ਖ਼ਤਮ ਹੋਣ ਤੋਂ ਬਾਅਦ ਅੱਤਵਾਦ ਨੂੰ ਕਾਫ਼ੀ ਹੱਦ ਤੱਕ ਕਾਬੂ ਕੀਤਾ- ਰਾਜਨਾਥ
Ad Position 24