29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੰਜਾਬ, ਹਰਿਆਣਾ ਸਮੇਤ ਉੱਤਰ ਭਾਰਤ ਵਿਚ ਸੰਘਣੀ ਧੁੰਦ ਦੀ ਚਿਤਾਵਨੀ

ਪੰਚਕੂਲਾ, 29 ਨਵੰਬਰ (ਯੂ. ਐਨ. ਆਈ.)-ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਹਰਿਆਣਾ, ਪੰਜਾਬ, ਚੰਡੀਗੜ੍ਹ, ਦਿੱਲੀ ਤੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿਚ ਅਗਲੇ ਕੁਝ ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ । ਵਿਭਾਗ ਮੁਤਾਬਕ ਘੱਟ ਵਿਜ਼ੀਬਿਲਟੀ ਕਾਰਨ ਸੜਕ, ਰੇਲ ਤੇ ਹਵਾਈ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ । ਆਈ.ਐਮ.ਡੀ. ਵਲੋਂ ਐਤਵਾਰ ਸਵੇਰੇ ਜਾਰੀ ਮੌਸਮ ਬੁਲੇਟਿਨ ਅਨੁਸਾਰ ਹਰਿਆਣਾ, ਪੰਜਾਬ, ਚੰਡੀਗੜ੍ਹ ...

Ad Position 21
No active advertisement
ਅਜੀਤ ਡੈਸਕ 30-11-2026

ਪੰਚਕੂਲਾ, 29 ਨਵੰਬਰ (ਯੂ. ਐਨ. ਆਈ.)-ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਹਰਿਆਣਾ, ਪੰਜਾਬ, ਚੰਡੀਗੜ੍ਹ, ਦਿੱਲੀ ਤੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿਚ ਅਗਲੇ ਕੁਝ ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ । ਵਿਭਾਗ ਮੁਤਾਬਕ ਘੱਟ ਵਿਜ਼ੀਬਿਲਟੀ ਕਾਰਨ ਸੜਕ, ਰੇਲ ਤੇ ਹਵਾਈ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ । ਆਈ.ਐਮ.ਡੀ. ਵਲੋਂ ਐਤਵਾਰ ਸਵੇਰੇ ਜਾਰੀ ਮੌਸਮ ਬੁਲੇਟਿਨ ਅਨੁਸਾਰ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿਚ 2 ਦਸੰਬਰ ਦੀ ਸਵੇਰ ਤੱਕ, ਜਦਕਿ ਹਿਮਾਚਲ ਪ੍ਰਦੇਸ਼ ਵਿਚ 3 ਦਸੰਬਰ ਦੀ ਸਵੇਰ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ । ਵਿਭਾਗ ਨੇ ਵਾਹਨ ਚਾਲਕਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣ ਤੇ ਫੌਗ ਲਾਈਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਧੁੰਦ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵਧ ਸਕਦਾ ਹੈ ਅਤੇ ਹਵਾਈ ਅੱਡਿਆਂ ਤੇ ਰੇਲਵੇ ਸੇਵਾਵਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ । ਯਾਤਰੀਆਂ ਨੂੰ ਆਪਣੀ ਯਾਤਰਾ ਤੋਂ ਪਹਿਲਾਂ ਸਬੰਧਿਤ ਵਿਭਾਗਾਂ ਤੋਂ ਜਾਣਕਾਰੀ ਲੈਣ ਲਈ ਕਿਹਾ ਗਿਆ ਹੈ । ਆਈ.ਐਮ.ਡੀ. ਨੇ ਚਿਤਾਵਨੀ ਦਿੱਤੀ ਹੈ ਕਿ ਸੰਘਣੀ ਧੁੰਦ ਕਾਰਨ ਬਿਜਲੀ ਦੀਆਂ ਤਾਰਾਂ ਵਿਚ ਟ੍ਰਿਪਿੰਗ ਹੋ ਸਕਦੀ ਹੈ । ਇਸ ਤੋਂ ਇਲਾਵਾ ਪ੍ਰਦੂਸ਼ਣ ਵਾਲੀ ਧੁੰਦ ਸਾਹ ਦੇ ਮਰੀਜ਼ਾਂ, ਖ਼ਾਸ ਕਰਕੇ ਦਮੇ ਅਤੇ ਬ੍ਰੌਂਕਾਈਟਿਸ ਤੋਂ ਪੀੜਤ ਲੋਕਾਂ ਲਈ ਮੁਸ਼ਕਲਾਂ ਵਧਾ ਸਕਦੀ ਹੈ । 2 ਦਸੰਬਰ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ । ਇਸ ਕਾਰਨ 3 ਤੋਂ 5 ਦਸੰਬਰ ਦਰਮਿਆਨ ਹਿਮਾਚਲ ਅਤੇ ਉੱਤਰਾਖੰਡ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ 5 ਦਸੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਨੇ ਮੁਅੱਜ਼ਮ ਅਲੀ ਨੂੰ ਬਣਾਇਆ ਭਾਰਤ ’ਚ ਆਪਣਾ ਨਵਾਂ ‘ਚਾਰਜ ਡੀ-ਅਫੇਅਰਜ਼’ ਅਗਲੀ ਖ਼ਬਰ ਜੇਕਰ ਸੁਪਨੇ ਪੂਰੇ ਕਰਨੇ ਹਨ ਤਾਂ ਨਸ਼ਿਆਂ ਦਾ ਕਰੋ ਮੁਕੰਮਲ ਤਿਆਗ ਪ੍ਰਧਾਨ ਮੰਤਰੀ ਵਲੋਂ ਨੌਜਵਾਨਾਂ ਨੂੰ ਨਸੀਹਤ
Ad Position 24