29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

‘ਆਪ’ ਵਲੋਂ ਵਿਪ੍ਹ ਜਾਰੀ

ਨਵੀਂ ਦਿੱਲੀ, 29 ਨਵੰਬਰ (ਪੀ. ਟੀ. ਆਈ.)-ਆਮ ਆਦਮੀ ਪਾਰਟੀ ਨੇ ਲੋਕ ਸਭਾ ’ਚ ਆਪਣੇ ਮੈਂਬਰਾਂ ਨੂੰ ਸੋਮਵਾਰ ਤੋਂ 4 ਦਸੰਬਰ ਤੱਕ ਸਦਨ ’ਚ ਲਾਜ਼ਮੀ ਤੌਰ ’ਤੇ ਹਾਜ਼ਰ ਰਹਿਣ ਅਤੇ ਪਾਰਟੀ ਦੇ ਸਟੈਂਡ ਦਾ ਸਮਰਥਨ ਕਰਨ ਲਈ ਤਿੰਨ ਸਤਰਾਂ ਦਾ ਵਿਪ੍ਹ ਜਾਰੀ ....

Ad Position 21
No active advertisement
ਅਜੀਤ ਡੈਸਕ 30-11-2026

ਨਵੀਂ ਦਿੱਲੀ, 29 ਨਵੰਬਰ (ਪੀ. ਟੀ. ਆਈ.)-ਆਮ ਆਦਮੀ ਪਾਰਟੀ ਨੇ ਲੋਕ ਸਭਾ ’ਚ ਆਪਣੇ ਮੈਂਬਰਾਂ ਨੂੰ ਸੋਮਵਾਰ ਤੋਂ 4 ਦਸੰਬਰ ਤੱਕ ਸਦਨ ’ਚ ਲਾਜ਼ਮੀ ਤੌਰ ’ਤੇ ਹਾਜ਼ਰ ਰਹਿਣ ਅਤੇ ਪਾਰਟੀ ਦੇ ਸਟੈਂਡ ਦਾ ਸਮਰਥਨ ਕਰਨ ਲਈ ਤਿੰਨ ਸਤਰਾਂ ਦਾ ਵਿਪ੍ਹ ਜਾਰੀ ਕੀਤਾ ਹੈ। ‘ਆਪ’ ਦੇ ਲੋਕ ਸਭਾ ’ਚ ਮੁੱਖ ਵਿਪ੍ਹ ਅਤੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਐਤਵਾਰ ਨੂੰ ਇਹ ਵਿਪ੍ਹ ਹਰੀ ਕਰਦਿਆਂ ਸਾਰੇ ਸੰਸਦ ਮੈਂਬਰਾਂ ਨੂੰ ਇਸ ਸਮੇਂ ਦੌਰਾਨ ਸਦਨ ’ਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਹ ਕਦਮ ਲੋਕ ਸਭਾ ਦੀਆਂ ਸੀਟਾਂ ’ਚ ਵਾਧੇ ਲਈ ਪ੍ਰਸਤਾਵਿਤ ਹੱਦਬੰਦੀ ਪ੍ਰਕਿਰਿਆ ਦਾ ਪਾਰਟੀ ਵਲੋਂ ਵਿਰੋਧ ਕੀਤੇ ਜਾਣ ਦਰਮਿਆਨ ਚੁੱਕਿਆ ਗਿਆ ਹੈ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਸਰਕਾਰ ਦੀਆਂ ਤਰਜੀਹਾਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਦੇਸ਼ ’ਚ ਬੁਨਿਆਦੀ ਸਹੂਲਤਾਂ ਦੀ ਘਾਟ ਦੂਰ ਕਰਨ ਦੀ ਬਜਾਏ ਸੰਸਦ ਮੈਂਬਰਾਂ ਦੀ ਗਿਣਤੀ ਵਧਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਵਿਪ੍ਹ ਜਾਰੀ ਅਗਲੀ ਖ਼ਬਰ ਸਰਕਾਰ ਨੂੰ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋਣ ਦਾ ਪੂਰਨ ਭਰੋਸਾ
Ad Position 24