29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਡੀ.ਐੱਮ.ਕੇ. ਕੋਲ ਬਿੱਲ ਦਾ ਸਮਰਥਨ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ-ਸਟਾਲਿਨ

ਮੁਲਾਕਾਤ ਤੋਂ ਬਾਅਦ ਸਟਾਲਿਨ ਨੇ ਸਪੱਸ਼ਟ ਕੀਤਾ ਕਿ ਡੀ.ਐੱਮ.ਕੇ. ਹੱਦਬੰਦੀ ਬਿੱਲ ਦਾ ਸਮਰਥਨ ਕਰੇਗੀ। ਉਨ੍ਹਾਂ ਕਿਹਾ ਕਿ ਨਵੇਂ ਪ੍ਰਸਤਾਵ ’ਚ ਉਨ੍ਹਾਂ ਦੀ ਪਾਰਟੀ ਵਲੋਂ ਪਹਿਲਾਂ ਉਠਾਈਆਂ ਗਈਆਂ ਮੰਗਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਤਾਮਿਲਨਾਡੂ ਦੀ ਲੋਕ ਸਭਾ ’ਚ...

Ad Position 21
No active advertisement
ਅਜੀਤ ਡੈਸਕ 30-11-2026

ਮੁਲਾਕਾਤ ਤੋਂ ਬਾਅਦ ਸਟਾਲਿਨ ਨੇ ਸਪੱਸ਼ਟ ਕੀਤਾ ਕਿ ਡੀ.ਐੱਮ.ਕੇ. ਹੱਦਬੰਦੀ ਬਿੱਲ ਦਾ ਸਮਰਥਨ ਕਰੇਗੀ। ਉਨ੍ਹਾਂ ਕਿਹਾ ਕਿ ਨਵੇਂ ਪ੍ਰਸਤਾਵ ’ਚ ਉਨ੍ਹਾਂ ਦੀ ਪਾਰਟੀ ਵਲੋਂ ਪਹਿਲਾਂ ਉਠਾਈਆਂ ਗਈਆਂ ਮੰਗਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਤਾਮਿਲਨਾਡੂ ਦੀ ਲੋਕ ਸਭਾ ’ਚ ਮੌਜੂਦਾ 7.18 ਫ਼ੀਸਦੀ ਨੁਮਾਇੰਦਗੀ ਘਟਣੀ ਨਹੀਂ ਚਾਹੀਦੀ ਤੇ 1971 ਦੀ ਮਰਦਮਸ਼ੁਮਾਰੀ ਦੇ ਆਧਾਰ ’ਤੇ ਰਾਜਾਂ ਵਿਚਾਲੇ ਨੁਮਾਇੰਦਗੀ ਦਾ ਮੌਜੂਦਾ ਅਨੁਪਾਤ ਅਗਲੇ 25 ਸਾਲਾਂ ਤੱਕ ਬਰਕਰਾਰ ਰਹਿਣਾ ਚਾਹੀਦਾ ਹੈ। ਸਟਾਲਿਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਬਿੱਲ ਦਾ ਵਿਰੋਧ ਕਰਦੀ ਹੈ ਤਾਂ ਤਾਮਿਲਨਾਡੂ ਨੂੰ ਮਿਲ ਰਹੀ ਸੀਮਤ ਸੁਰੱਖਿਆ ਵੀ ਖ਼ਤਮ ਹੋ ਸਕਦੀ ਹੈ। ਉਨ੍ਹਾਂ ਇਸ ਮੁੱਦੇ ਨੂੰ ਦੱਖਣੀ ਰਾਜਾਂ ਲਈ ਬਹੁਤ ਅਹਿਮ ਦੱਸਦਿਆਂ ਕਿਹਾ ਕਿ ਤਾਮਿਲਨਾਡੂ ਦੇ ਹਿੱਤਾਂ ਦੀ ਰਾਖੀ ਲਈ ਡੀ.ਐੱਮ.ਕੇ. ਕੋਲ ਇਸ ਬਿੱਲ ਦਾ ਸਮਰਥਨ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵੇਂ ਬਿੱਲ ’ਚ ਤਾਮਿਲਨਾਡੂ ਦੇ ਹਿੱਤਾਂ ਦੀ ਰੱਖਿਆ ਲਈ ਪਾਰਟੀ ਵਲੋਂ ਉਠਾਈਆਂ ਗਈਆਂ ਮੰਗਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜੇਕਰ ਪਾਰਟੀ ਇਸ ਦਾ ਵਿਰੋਧ ਕਰਦੀ ਹੈ ਤਾਂ ਸੂਬੇ ਨੂੰ ਮਿਲੀ ਮੌਜੂਦਾ ਸੁਰੱਖਿਆ ਵੀ ਖ਼ਤਰੇ ’ਚ ਪੈ ਸਕਦੀ ਹੈ। ਸਟਾਲਿਨ ਨੇ ਕਿਹਾ ਕਿ ਤਾਮਿਲਨਾਡੂ ਤੇ ਦੱਖਣੀ ਸੂਬਿਆਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਨੁਸਾਰ ਡੀ.ਐੱਮ.ਕੇ. ਕੋਲ ਨਵੇਂ ਬਿੱਲ ਦਾ ਸਮਰਥਨ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ਰਦ ਪਵਾਰ ਨੂੰ ਮਿਲੇ ਰਾਹੁਲ ਗਾਂਧੀ ਤੇ ਵਿਰੋਧੀ ਧਿਰ ਦੇ ਆਗੂ ਸੁਪ੍ਰਿਆ ਸੁਲੇ ਰਹੀ ਗੈਰ-ਹਾਜ਼ਰ ਅਗਲੀ ਖ਼ਬਰ ਕਾਂਗਰਸ ਵਲੋਂ ਵਿਪ੍ਹ ਜਾਰੀ
Ad Position 24