29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹੱਦਬੰਦੀ ਬਿੱਲ ਵੋਟਾਂ ਚੋਰੀ ਕਰਨ ਦੀ ਕੋਸ਼ਿਸ਼-ਊਧਵ

ਮੁੰਬਈ, 29 ਨਵੰਬਰ (ਪੀ.ਟੀ.ਆਈ.)-ਸ਼ਿਵ ਸੈਨਾ (ਯੂ. ਬੀ. ਟੀ.) ਦੇ ਮੁਖੀ ਊਧਵ ਠਾਕਰੇ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਹੱਦਬੰਦੀ ਬਿੱਲ ਵੋਟਾਂ ਚੋਰੀ ਕਰਨ ਦੀ ਇਕ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਹੁਣ ਚੋਣ ਹਲਕੇ ਇਸ ਤਰ੍ਹਾਂ ਤਿਆਰ ਕੀਤੇ ਜਾਣਗੇ ਜਿਸ ਨਾਲ ਸਿਰਫ਼ ਭਾਜਪਾ ਨੂੰ ਹੀ ....

Ad Position 21
No active advertisement
ਅਜੀਤ ਡੈਸਕ 30-11-2026

ਮੁੰਬਈ, 29 ਨਵੰਬਰ (ਪੀ.ਟੀ.ਆਈ.)-ਸ਼ਿਵ ਸੈਨਾ (ਯੂ. ਬੀ. ਟੀ.) ਦੇ ਮੁਖੀ ਊਧਵ ਠਾਕਰੇ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਹੱਦਬੰਦੀ ਬਿੱਲ ਵੋਟਾਂ ਚੋਰੀ ਕਰਨ ਦੀ ਇਕ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਹੁਣ ਚੋਣ ਹਲਕੇ ਇਸ ਤਰ੍ਹਾਂ ਤਿਆਰ ਕੀਤੇ ਜਾਣਗੇ ਜਿਸ ਨਾਲ ਸਿਰਫ਼ ਭਾਜਪਾ ਨੂੰ ਹੀ ਫਾਇਦਾ ਹੋਵੇ। ਇਥੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ, ਠਾਕਰੇ ਨੇ ਮੁੱਖ ਚੋਣ ਕਮਿਸ਼ਨਰ ਨੂੰ ਹੱਦਬੰਦੀ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ’ਤੇ ਇਤਰਾਜ਼ ਜਤਾਇਆ। ਵਿਰੋਧੀ ਧਿਰ ਮੌਜੂਦਾ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਕਰ ਰਹੀ ਹੈ। ਸ਼ਰਦ ਪਵਾਰ ਦੀ ਐਨ.ਸੀ.ਪੀ. (ਐਸ.ਪੀ.) ਵਲੋਂ ਇਸ ਬਿੱਲ ਦੇ ਸਮਰਥਨ ਬਾਰੇ ਪੁੱਛੇ ਜਾਣ ’ਤੇ ਠਾਕਰੇ ਨੇ ਕਿਹਾ ਕਿ ਤੁਸੀਂ ਦੋ ਬੇੜੀਆਂ ’ਚ ਸਵਾਰ ਨਹੀਂ ਹੋ ਸਕਦੇ।” ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਹ ਪਵਾਰ ਨੂੰ ਮਿਲ ਕੇ ਉਨ੍ਹਾਂ ਨੂੰ ਪ੍ਰਸਤਾਵਿਤ ਕਾਨੂੰਨ ਦੇ ਵਿਰੁੱਧ ਵੋਟ ਪਾਉਣ ਲਈ ਮਨਾਉਣਗੇ, ਤਾਂ ਠਾਕਰੇ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਅਤੇ ਪਾਰਟੀ ਆਗੂ ਆਦਿਤਿਆ ਠਾਕਰੇ ਐਨ.ਸੀ.ਪੀ. (ਐਸ.ਪੀ.) ਮੁਖੀ ਨਾਲ ਮੁਲਾਕਾਤ ਕਰਨਗੇ। ਠਾਕਰੇ ਨੇ ਕਿਹਾ ਕਿ ਹੱਦਬੰਦੀ ਵੋਟਾਂ ਚੋਰੀ ਕਰਨ ਦੀ ਇੱਕ ਕੋਸ਼ਿਸ਼ ਹੈ। ਮੈਂ ਇਸ ਬਿੱਲ ਦਾ ਸਮਰਥਨ ਕਰ ਸਕਦਾ ਸੀ, ਪਰ ਮੈਂ ਆਪਣੀ ਪਾਰਟੀ ਦੇ ਹਿੱਤਾਂ ਨਾਲੋਂ ਮਹਾਰਾਸ਼ਟਰ ਅਤੇ ਭਾਰਤ ਦੇ ਹਿੱਤਾਂ ਨੂੰ ਵੱਧ ਅਹਿਮੀਅਤ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੀਐਮਕੇ ਮੁਖੀ ਐਮ.ਕੇ. ਸਟਾਲਿਨ ਨੂੰ ਹੱਦਬੰਦੀ ਬਿੱਲ ’ਤੇ ਆਪਣੇ ਰੁਖ਼ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਬਿੱਲ ਪਾਸ ਹੋਇਆ ਤਾਂ ਲੋਕਤੰਤਰ ਖ਼ਤਮ ਹੋ ਜਾਵੇਗਾ-ਰਾਹੁਲ ਗਾਂਧੀ ਅਗਲੀ ਖ਼ਬਰ ਸ਼ਰਦ ਪਵਾਰ ਨੂੰ ਮਿਲੇ ਰਾਹੁਲ ਗਾਂਧੀ ਤੇ ਵਿਰੋਧੀ ਧਿਰ ਦੇ ਆਗੂ ਸੁਪ੍ਰਿਆ ਸੁਲੇ ਰਹੀ ਗੈਰ-ਹਾਜ਼ਰ
Ad Position 24