29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨਹੀਂ ਮੰਨੇ ਸਟਾਲਿਨ, ਸਰਕਾਰ ਨੂੰ ਦੇਣਗੇ ਸਮਰਥਨ ਸੋਨੀਆ, ਖੜਗੇ, ਰਾਹੁਲ, ਮਮਤਾ ਸਮੇਤ ‘ਇੰਡੀਆ’ ਗੱਠਜੋੜ ਦੇ ਆਗੂ ਮਨਾਉਣ ’ਚ ਰਹੇ ਨਾਕਾਮ

ਚੇਨਈ, 29 ਨਵੰਬਰ (ਯੂ.ਐੱਨ.ਆਈ.)-ਸੰਸਦ ਦੇ ਵਿਸ਼ੇਸ਼ ਇਜਲਾਸ ’ਚ ਸੋਧੇ ਹੋਏ ਹੱਦਬੰਦੀ ਬਿੱਲ ਨੂੰ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕਾਂਗਰਸ ਦੀ ਅਗਵਾਈ ਵਾਲੇ ਵਿਰੋਧੀ ਗੱਠਜੋੜ ‘ਇੰਡੀਆ’ ਦੀ ਡੀ.ਐੱਮ.ਕੇ. ਨੂੰ ਮਨਾਉਣ ਦੀ ਆਖਰੀ ਕੋਸ਼ਿਸ਼ ਵੀ ਨਾਕਾਮ ਰਹੀ। ਡੀ.ਐੱਮ.ਕੇ. ਪ੍ਰਧਾਨ ਤੇ ਤਾਮਿਲਨਾਡੂ ਦੇ...

Ad Position 21
No active advertisement
ਅਜੀਤ ਡੈਸਕ 30-11-2026

ਚੇਨਈ, 29 ਨਵੰਬਰ (ਯੂ.ਐੱਨ.ਆਈ.)-ਸੰਸਦ ਦੇ ਵਿਸ਼ੇਸ਼ ਇਜਲਾਸ ’ਚ ਸੋਧੇ ਹੋਏ ਹੱਦਬੰਦੀ ਬਿੱਲ ਨੂੰ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕਾਂਗਰਸ ਦੀ ਅਗਵਾਈ ਵਾਲੇ ਵਿਰੋਧੀ ਗੱਠਜੋੜ ‘ਇੰਡੀਆ’ ਦੀ ਡੀ.ਐੱਮ.ਕੇ. ਨੂੰ ਮਨਾਉਣ ਦੀ ਆਖਰੀ ਕੋਸ਼ਿਸ਼ ਵੀ ਨਾਕਾਮ ਰਹੀ। ਡੀ.ਐੱਮ.ਕੇ. ਪ੍ਰਧਾਨ ਤੇ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਐਤਵਾਰ ਨੂੰ ਆਪਣਾ ਪੱਖ ਸਪੱਸ਼ਟ ਕਰਦਿਆਂ ਬਿੱਲ ਦੀ ਹਮਾਇਤ ਕਰਨ ਦੇ ਫ਼ੈਸਲੇ ‘ਤੇ ਕਾਇਮ ਰਹਿਣ ਦਾ ਐਲਾਨ ਕੀਤਾ। ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਅਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ‘ਇੰਡੀਆ’ ਗੱਠਜੋੜ ਦੇ ਕਈ ਆਗੂਆਂ ਨੇ ਸਟਾਲਿਨ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਕੇ ਬਿੱਲ ਬਾਰੇ ਆਪਣੇ ਇਤਰਾਜ਼ ਪ੍ਰਗਟਾਏ ਤੇ ਉਨ੍ਹਾਂ ਨੂੰ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਕਰੀਬ ਇਕ ਘੰਟਾ ਚੱਲੀ ਇਸ ਮੀਟਿੰਗ ਤੋਂ ਬਾਅਦ ਸਟਾਲਿਨ ਨੇ ਕਿਹਾ ਕਿ ਉਨ੍ਹਾਂ ਵਿਰੋਧੀ ਆਗੂਆਂ ਨੂੰ ਆਪਣਾ ਪੱਖ ਸਮਝਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਬਿੱਲ ਤਾਮਿਲਨਾਡੂ ਤੇ ਦੱਖਣੀ ਭਾਰਤ ਦੇ ਹੋਰ ਸੂਬਿਆਂ ਨੂੰ ਘੱਟੋ-ਘੱਟ ਸੁਰੱਖਿਆ ਪ੍ਰਦਾਨ ਕਰਨ ਦਾ ਮੌਕਾ ਹੈ। ਮੌਜੂਦਾ ਹੱਦਬੰਦੀ ’ਤੇ ਲੱਗੀ ਰੋਕ ਇਸ ਸਾਲ ਖ਼ਤਮ ਹੋਣ ਜਾ ਰਹੀ ਹੈ ਤੇ ਇਸ ਤੋਂ ਬਾਅਦ ਦੱਖਣੀ ਸੂਬਿਆਂ ਦੀ ਸਿਆਸੀ ਨੁਮਾਇੰਦਗੀ ਲਈ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਰੋਕ ਖ਼ਤਮ ਹੋਣ ਤੋਂ ਬਾਅਦ ਹੱਦਬੰਦੀ ਸਧਾਰਨ ਬਹੁਮਤ ਨਾਲ ਵੀ ਕੀਤੀ ਜਾ ਸਕੇਗੀ ਜਦਕਿ ਇਸ ਵੇਲੇ ਸੰਵਿਧਾਨਕ ਸੋਧ ਲਈ ਦੋ-ਤਿਹਾਈ ਬਹੁਮਤ ਦੀ ਲੋੜ ਹੈ। ਅਜਿਹੇ ਹਾਲਾਤ ’ਚ ਇਸ ਬਿੱਲ ਦੀ ਹਮਾਇਤ ਕਰਨ ਤੋਂ ਇਲਾਵਾ ਕੋਈ ਭਰੋਸੇਯੋਗ ਬਦਲ ਨਹੀਂ ਹੈ। ਸਟਾਲਿਨ ਨੇ ਕਿਹਾ ਕਿ ਤਾਮਿਲਨਾਡੂ ਸਭ ਤੋਂ ਪਹਿਲਾਂ ਹੈ। ਇਹ ਸਾਡਾ ਪਹਿਲਾਂ ਵੀ ਸਟੈਂਡ ਸੀ, ਅੱਜ ਵੀ ਹੈ ਤੇ ਭਵਿੱਖ ’ਚ ਵੀ ਰਹੇਗਾ।’’ ਗੱਠਜੋੜ ’ਚ ਤਬਦੀਲੀ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਇਹ ਗੱਲ ਕਹੀ।ਦੂਜੇ ਪਾਸੇ ਰਾਹੁਲ ਗਾਂਧੀ ਨੇ ਮੁਲਾਕਾਤ ਤੋਂ ਪਹਿਲਾਂ ਕਿਹਾ ਕਿ ਇਹ ਬਿੱਲ ਤਾਮਿਲਨਾਡੂ ਤੇ ਦੱਖਣੀ ਭਾਰਤ ਲਈ ਖ਼ਤਰਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੂੰ ਪ੍ਰਸਤਾਵਿਤ 850 ਲੋਕ ਸਭਾ ਹਲਕਿਆਂ ਦੀ ਹੱਦਬੰਦੀ ਦਾ ਪੂਰਾ ਅਧਿਕਾਰ ਦੇਣ ਨਾਲ ਦੇਸ਼ ਦਾ ਸਿਆਸੀ ਨਕਸ਼ਾ ਬਦਲ ਜਾਵੇਗਾ ਤੇ ਇਸ ਦਾ ਲੋਕਤੰਤਰ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਸਟਾਲਿਨ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਾ ਹੋਣ ਦੇਣ। ਰਾਹੁਲ ਨੇ ਦੋਸ਼ ਲਾਇਆ ਕਿ ਇਹ ਬਿੱਲ ਤਾਮਿਲ ਸੱਭਿਆਚਾਰ ਤੇ ਭਾਸ਼ਾ ’ਤੇ ਹਮਲਾ ਹੈ ਤੇ ਆਰ.ਐੱਸ.ਐੱਸ. ਤਾਮਿਲ ਲੋਕਾਂ ਦੀ ਪਛਾਣ ਨੂੰ ਆਪਣੇ ਕੰਟਰੋਲ ਹੇਠ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿੱਲ ਪਾਸ ਹੋ ਗਿਆ ਤਾਂ ਦੇਸ਼ ਦੀ ਲੋਕਤੰਤਰੀ ਵਿਵਸਥਾ ਲਈ ਗੰਭੀਰ ਨਤੀਜੇ ਨਿਕਲ ਸਕਦੇ ਹਨ। ਜ਼ਿਕਰਯੋਗ ਹੈ ਕਿ ਡੀ.ਐੱਮ.ਕੇ. ਵਲੋਂ ਬਿੱਲ ਦੀ ਹਮਾਇਤ ਦਾ ਫ਼ੈਸਲਾ ਲੈਣ ਤੇ ਪਾਰਟੀ ਦੇ ਇਕ ਵਫ਼ਦ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੇ ਜਾਣ ਤੋਂ ਬਾਅਦ ‘ਇੰਡੀਆ’ ਗੱਠਜੋੜ ਦੇ ਆਗੂਆਂ ਨੇ ਸਟਾਲਿਨ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ। ਗੱਠਜੋੜ ਦੇ ਵਫ਼ਦ ’ਚ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ, ਕਰਨਾਟਕ ਦੇ ਉਪ-ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ, ਕੇਰਲ ਦੇ ਆਗੂ ਵੀ.ਡੀ. ਸਤੀਸ਼ਨ, ਸੀ.ਪੀ.ਆਈ. (ਐੱਮ) ਦੇ ਜਨਰਲ ਸਕੱਤਰ ਐੱਮ.ਏ. ਬੇਬੀ, ਸੀਨੀਅਰ ਵਕੀਲ ਕਪਿਲ ਸਿੱਬਲ ਤੇ ਤ੍ਰਿਣਮੂਲ ਕਾਂਗਰਸ ਦੇ ਅਭਿਸ਼ੇਕ ਬੈਨਰਜੀ ਸਮੇਤ ਹੋਰ ਆਗੂ ਵੀ ਸ਼ਾਮਿਲ ਸਨ।

Ad Position 22
No active advertisement
ਅਗਲੀ ਖ਼ਬਰ ਬਿੱਲ ਪਾਸ ਹੋਇਆ ਤਾਂ ਲੋਕਤੰਤਰ ਖ਼ਤਮ ਹੋ ਜਾਵੇਗਾ-ਰਾਹੁਲ ਗਾਂਧੀ
Ad Position 24