24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪ੍ਰੋ. ਮੁਲਤਾਨੀ ਦੀ ਅਗਵਾਈ 'ਚ ਪਿੰਡ ਸੱਥਵਾਂ ਦੀ ਪੰਚਾਇਤ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ

Ad Position 21
No active advertisement
ਅਜੀਤ ਡੈਸਕ 22-01-2026
ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ)-ਮੁਕੇਰੀਆਂ ਹਲਕੇ ਦੇ ਪੈਂਦੇ ਪਿੰਡ ਸਥਵਾਂ ਪੰਚਾਇਤ ਦੇ ਸਰਪੰਚ ਮੀਨਾਕਸ਼ੀ ਠਾਕੁਰ, ਨੀਲਮ ਕੁਮਾਰੀ ਪੰਚ, ਪੂਨਮ ਪੰਚ, ਵਰਿੰਦਰ ਸਿੰਘ ਪੰਚ, ਸ਼ਮਸ਼ੇਰ ਸਿੰਘ ਪੰਚ, ਸ਼ਮਸ਼ੇਰ ਸਿੰਘ ਪੰਚ, ਸੰਜੀਵ ਕੁਮਾਰ ਪੰਚ, ਚੰਚਲ ਦੇਵੀ, ਅਨਿਲ ਕੁਮਾਰ, ਅੰਜਨਾ ਕੁਮਾਰੀ, ਸੁਨੀਲ ਕੁਮਾਰ ਸਮੂਹ ਸਾਥੀਆਂ ਸਮੇਤ ਪ੍ਰੋ. ਜੀ. ਐਸ. ਮੁਲਤਾਨੀ ਹਲਕਾ ਇੰਚਾਰਜ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਪ੍ਰੋ. ਜੀ. ਐਸ. ਮੁਲਤਾਨੀ ਨੇ ਸ਼ਾਮਿਲ ਹੋਏ ਸਥਵਾਂ ਪੰਚਾਇਤ ਦੇ ਸਰਪੰਚ, ਪੰਚਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਹੋਈਆਂ ਬਲਾਕ ਸੰਮਤੀ ਚੋਣਾਂ 'ਚ ਲੋਕਾਂ ਵਲੋਂ ਦਿੱਤੇ ਫਤਵੇ ਕਾਰਨ ਲੋਕ ਹੁਣ ਆਮ ਆਦਮੀ ਪਾਰਟੀ ਨਾਲ ਜੋੜ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਕਾਰਨ ਲੋਕ ਆਮ ਆਦਮੀ ਪਾਰਟੀ ਤੋਂ ਬਹੁਤ ਖੁਸ਼ ਹਨ | ਇਸ ਮੌਕੇ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਅੰ ਤੋਂ ਖੁਸ਼ ਹੋ ਕੇ ਇਸ ਪਾਰਟੀ ਨਾਲ ਜੁੜੇ ਹਨ | ਉਨ੍ਹਾਂ ਕਿਹਾ ਕਿ ਹਰ ਵਰਕਰ ਨੂੰ ਆਮ ਆਦਮੀ ਪਾਰਟੀ ਬਣਦਾ ਮਾਣ ਸਤਿਕਾਰ ਦੇਵੇਗੀ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਸਹੋਤਾ, ਸੁਰਿੰਦਰ ਠਾਕੁਰ ਪ੍ਰਧਾਨ ਜਨਰਲ ਕੈਟਾਗਰੀ, ਰਾਕੇਸ਼ ਕੁਮਾਰ ਬਲਾਕ ਸੰਮਤੀ ਮੈਂਬਰ, ਰਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਵਰਿੰਦਰ ਰਾਣਾ ਬਲਾਕ ਸੰਮਤੀ ਮੈਂਬਰ, ਸੁਭਾਸ਼ ਸਿੰਘ ਪ੍ਰਧਾਨ ਬੀ.ਸੀ.ਵਿੰਗ, ਵਿੱਕੀ ਸ਼ਰਮਾ ਬਲਾਕ ਪ੍ਰਧਾਨ, ਅਮਿਤ ਕੁਮਾਰ ਬਲਾਕ ਪ੍ਰਧਾਨ, ਰਵਿੰਦਰ ਕੁਮਾਰ, ਸੰਜੀਵ ਠਾਕੁਰ ਸਰਪੰਚ ਰੋਲੀ, ਮਹਿੰਦਰ ਸਿੰਘ, ਅਮਿਤ ਚੱਕਮੀਰਪੁਰ, ਰਜਿੰਦਰ ਕੁਮਾਰ ਵੱਡੀ ਗਿਣਤੀ 'ਚ 'ਆਪ' ਆਗੂ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਆਪੇ੍ਰਸ਼ਨ 'ਪ੍ਰਹਾਰ' ਤਹਿਤ 300 ਥਾਵਾਂ 'ਤੇ ਛਾਪੇਮਾਰੀ ਅਗਲੀ ਖ਼ਬਰ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ 'ਚ ਬਲਾਕ ਪੱਧਰੀ ਮੈਥ ਮੇਲਾ ਕਰਵਾਇਆ
Ad Position 24