24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

'ਯੁੱਧ ਨਸ਼ਿਆਂ ਵਿਰੁੱਧ' : ਪੁਲਿਸ ਨੇ ਹੁਸ਼ਿਆਰਪੁਰ 'ਚ ਨਸ਼ਾ ਤਸਕਰਾਂ ਦੀਆਂ ਅਣ-ਅਧਿਕਾਰਤ ਉਸਾਰੀਆਂ ਢਾਹੀਆਂ

Ad Position 21
No active advertisement
ਅਜੀਤ ਡੈਸਕ 22-01-2026
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ੇ ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਨੇ ਸ਼ਹਿਰ ਦੇ ਮੁਹੱਲਾ ਵਾਲਮੀਕਿ ਨੇੜੇ ਘੰਟਾ ਘਰ ਵਿਖੇ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹ ਦਿੱਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ. (ਪੀ.ਬੀ.ਆਈ) ਮੇਜਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਨਿਰਦੇਸ਼ਾਂ ਹੇਠ ਸਿਵਲ ਪ੍ਰਸ਼ਾਸਨ ਦੀ ਮੌਜੂਦਗੀ 'ਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਉਕਤ ਮੁਹੱਲੇ ਦੇ ਕੇਸ਼ਵ ਗਾਂਧੀ ਉਰਫ਼ ਕਿ੍ਸ਼ਨਾ, ਆਸ਼ੀਸ਼ ਫਰਵਾਹਾ ਉਰਫ਼ ਲੁੰਡੀ ਅਤੇ ਰੂਬਲ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਵੱਖ-ਵੱਖ ਕੁੱਲ 9 ਮਾਮਲੇ ਦਰਜ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਹੁਸ਼ਿਆਰਪੁਰ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਕਬਜ਼ੇ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੀ ਰਿਪੋਰਟ ਪੁਲਿਸ ਨੂੰ ਕਰਨ | ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਜਲਦੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਛੱਡ ਦੇਣ ਜਾਂ ਫਿਰ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ | ਉਨ੍ਹਾਂ ਦੱਸਿਆ ਕਿ ਸਥਾਨਕ ਲੋਕ ਇਨ੍ਹਾਂ ਤਸਕਰਾਂ ਤੋਂ ਬਹੁਤ ਪ੍ਰੇਸ਼ਾਨ ਸਨ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਕਾਰਵਾਈ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪਰਸÉਾਰਥ ਸਭਾ ਵਲ਼ੋਂ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਐਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ 'ਚ ਅੰਤਰ-ਸਕੂਲੀ ਮੁਕਾਬਲਾ 'ਹੁਨਰ–2026' ਕਰਵਾਇਆ
Ad Position 24