24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜ਼ਿਲ੍ਹਾ ਪੱਧਰੀ ਗਣਿਤ ਮੇਲੇ 'ਚ ਅਜੜਾਮ ਸਕੂਲ ਅੱਵਲ

Ad Position 21
No active advertisement
ਅਜੀਤ ਡੈਸਕ 22-01-2026
ਨਸਰਾਲਾ, 21 ਜਨਵਰੀ (ਸਤਵੰਤ ਸਿੰਘ ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜੜਾਮ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੱਲਾਂ ਮਾਰਨ ਕਰਕੇ ਉਨ੍ਹਾਂ ਦੇ ਸਨਮਾਨ ਵਿਚ ਅਜੜਾਮ ਸਕੂਲ ਵਿਖੇ ਪਿ੍ੰਸੀਪਲ ਜਗਦੀਪ ਕੌਰ ਦੀ ਅਗਵਾਈ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੈਡਮ ਜਗਦੀਪ ਕੌਰ ਨੇ ਦੱਸਿਆ ਕਿ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਆਰ. ਏ.ਏ ਅਧੀਨ ਬਲਾਕ ਪੱਧਰੀ ਮੈਥ ਮੇਲਾ ਸ.ਸ.ਸ.ਸ. ਨਸਰਾਲਾ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜੜਾਮ ਵਲੋਂ ਚਾਰ ਵੱਖੋ-ਵੱਖ ਵਿਸ਼ਿਆਂ 'ਚ ਗਣਿਤ ਦੇ ਮਾਡਲ ਪੇਸ਼ ਕੀਤੇ ਗਏ | ਇਸ 'ਚ ਵਿਦਿਆਰਥੀਆਂ ਨੇ ਪਹਿਲਾ ਤੇ ਦੂਜਾ ਦਰਜਾ ਹਾਸਿਲ ਕੀਤਾ | ਪਹਿਲੇ ਦਰਜੇ ਵਿਚ ਰਹਿਣ ਵਾਲੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੈਥ ਮੇਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਵਿਖੇ ਭਾਗ ਲਿਆ ਅਤੇ ਇਸ ਮੌਕੇ ਦਸਵੀਂ ਜਮਾਤ ਦੇ ਪਰਮਵੀਰ ਸਿੰਘ, ਅਵੀਜੋਤ ਸਿੰਘ, ਕਿਰਨਜੋਤ ਕੌਰ ਅਤੇ ਨੌਵੀਂ ਜਮਾਤ ਦੀ ਰਾਜਵੀਰ ਕੌਰ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਕਿਰਨਜੋਤ ਕੌਰ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਹਾਸਿਲ ਕਰਕੇ ਜਿੱਥੇ ਆਪਣੇ ਅਧਿਆਪਕਾਂ ਦੇ ਨਾਲ ਮਾਪਿਆਂ ਦਾ ਸਿਰ ਉੱਚਾ ਕੀਤਾ ਉੱਥੇ ਹੀ ਉਨ੍ਹਾਂ ਨੇ ਆਪਣੇ ਪਿੰਡ ਤੇ ਸਕੂਲ ਦਾ ਮਾਣ ਵਧਾਇਆ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਜਗਦੀਪ ਕੌਰ ਨੇ ਗਣਿਤ ਅਧਿਆਪਕ ਨੀਲਮ ਗੁਪਤਾ, ਹਰਪ੍ਰੀਤ ਕੌਰ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਸਮਰੱਥ ਤਹਿਤ ਬਲਾਕ ਪੱਧਰੀ 2 ਰੋਜ਼ਾ ਸੈਮੀਨਾਰ ਅਗਲੀ ਖ਼ਬਰ ਸੀ.ਐਨ.ਐਫ. ਤੇ ਪਾਸਟਰਾਂ ਨੇ ਡੀ.ਸੀ. ਪਠਾਨਕੋਟ ਡਾ. ਪੱਲਵੀ ਨੂੰ ਸੌਂਪਿਆ ਮੰਗ ਪੱਤਰ
Ad Position 24