17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਕਾਕੂ ਆਹਲੂਵਾਲੀਆ ਬਣੇ ਪੰਜਾਬ ਖਾਦੀ ਤੇ ਗ੍ਰਾਮ ਵਿਕਾਸ ਬੋਰਡ ਦੇ ਚੇਅਰਮੈਨ <br/>

Ad Position 21
No active advertisement
ਪੰਜਾਬ ਖਾਦੀ ਤੇ ਗ੍ਰਾਮ ਵਿਕਾਸ ਬੋਰਡ ਦਾ ਚੇਅਰਮੈਨ ਬਣਾਉਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ, ਨਾਲ ਸ੍ਰੀ ਨਿਤਿਨ ਕੋਹਲੀ ਤੇ ਰਾਜਬੀਰ ਸਿੰਘ | ਅਜੀਤ ਤਸਵੀਰ <br/> 22-01-2026
ਜਲੰਧਰ, 21 ਜਨਵਰੀ (ਜਸਪਾਲ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗਗਨਦੀਪ ਸਿੰਘ (ਕਾਕੂ ਅਹਲੂਵਾਲੀਆ) ਨੂੰ ਪੰਜਾਬ ਖਾਦੀ ਤੇ ਗ੍ਰਾਮ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ ਤੋਂ ਬਾਅਦ ਗਗਨਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ, ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਤੇ ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਖਾਦੀ ਤੇ ਗ੍ਰਾਮ ਉਦਯੋਗ ਨਾਲ ਜੁੜੇ ਕਾਰੀਗਰਾਂ, ਛੋਟੇ ਉਦਯੋਗਪਤੀਆਂ ਤੇ ਪਿੰਡਾਂ ਦੇ ਨੌਜਵਾਨਾਂ ਦੇ ਹਿੱਤਾਂ ਲਈ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ | ਇਸ ਮੌਕੇ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਕੂ ਆਹਲੂਵਾਲੀਆ ਜ਼ਮੀਨ ਨਾਲ ਜੁੜੇ ਹੋਏ ਨੇਤਾ ਹਨ ਅਤੇ ਖਾਦੀ ਤੇ ਗ੍ਰਾਮ ਉਦਯੋਗ ਨਾਲ ਜੁੜੇ ਕਾਰੀਗਰਾਂ ਦੀਆਂ ਸਮੱਸਿਆਵਾਂ ਨੂੰ ਭਲੀ-ਭਾਂਤੀ ਸਮਝਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਖਾਦੀ ਤੇ ਗ੍ਰਾਮ ਉਦਯੋਗਾਂ ਨੂੰ ਸਿਰਫ਼ ਪਰੰਪਰਾ ਤੱਕ ਸੀਮਿਤ ਨਾ ਰੱਖਦਿਆਂ, ਉਨ੍ਹਾਂ ਨੂੰ ਰੁਜ਼ਗਾਰ, ਆਤਮਨਿਰਭਰਤਾ ਤੇ ਆਰਥਿਕ ਸਸ਼ਕਤੀਕਰਨ ਦਾ ਮਜ਼ਬੂਤ ਸਾਧਨ ਬਣਾਉਣਾ ਹੈ |

Ad Position 22
No active advertisement
ਪਿਛਲੀ ਖ਼ਬਰ 25-26 ਜਨਵਰੀ ਨੂੰ ਫਗਵਾੜਾ ਗੇਟ ਇਲੈਕਟ੍ਰਾਨਿਕ ਮਾਰਕੀਟ ਨਾਲ ਸੰਬੰਧਤ 13 ਐਸੋਸੀਏਸ਼ਨਾਂ ਵਲੋਂ ਮਾਰਕੀਟ ਬੰਦ ਦਾ ਐਲਾਨ <... ਅਗਲੀ ਖ਼ਬਰ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਸਮਾਪਤ
Ad Position 24