12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਭਗੌੜਾ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 23-01-2026
ਹਾਜੀਪੁਰ, 22 ਜਨਵਰੀ (ਜੋਗਿੰਦਰ ਸਿੰਘ)-ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਖੀ ਹੁਸ਼ਿਆਰਪੁਰ ਸੰਦੀਪ ਮਾਲਿਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ.ਐੱਸ.ਪੀ. ਮੁਕੇਰੀਆਂ ਦੀਆਂ ਹਦਾਇਤਾਂ 'ਤੇ ਪੁਲਿਸ ਵਲੋਂ ਪੀ.ਓ. ਨੂੰ ਗਿ੍ਫ਼ਤਾਰ ਕਰਨ ਸੰਬੰਧੀ ਵਿੱਢੀ ਮੁਹਿੰਮ ਤਹਿਤ ਸਪੈਸ਼ਲ ਬਰਾਂਚ ਦੇ ਏ.ਐੱਸ.ਆਈ. ਰਵਿੰਦਰ ਸਿੰਘ, ਏ.ਐੱਸ.ਆਈ. ਮਹਿੰਦਰ ਸਿੰਘ ਤੇ ਏ.ਐੱਸ.ਆਈ. ਕੁਲਦੀਪ ਸਿੰਘ ਨੇ ਮਾਨਯੋਗ ਅਦਾਲਤ ਵਲੋਂ 28 ਅਕਤੂਬਰ 2025 ਨੂੰ ਭਗੌੜਾ ਕਰਾਰ ਦਿੱਤੇ ਗਏ ਗੁਰਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਸਲੇਮ ਰੋਡ ਵੇਰਕਾ ਮਿਲਕ ਪਲਾਂਟ ਜਲੰਧਰ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ 'ਤੇ ਥਾਣਾ ਹਾਜੀਪੁਰ ਵਿਚ ਮਾਮਲਾ ਦਰਜ ਸੀ | ਹਾਜੀਪੁਰ ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੀ 650 ਸਾਲਾ ਸ਼ਤਾਬਦੀ ਮਨਾਉਣ ਲਈ ਹੁਣੇ ਤੋਂ ਪ੍ਰਬੰਧ ਕਰੇ ਸਰਕਾਰ-ਨਿਮਿਸ਼ਾ ਮਹਿਤਾ ਅਗਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ-ਸੰਧਵਾਂ
Ad Position 24