12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਜੇਜੋਂ ਤੋਂ ਮਾਹਿਲਪੁਰ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਲੰਘਣ ਵਾਲੇ ਟਿੱਪਰਾਂ ਲਈ ਸਮਾਂ ਨਿਰਧਾਰਿਤ

Ad Position 21
No active advertisement
ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ 'ਚ ਪੈਂਦੇ ਪਿੰਡ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਮਾਈਨਿੰਗ ਮੈਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਨੂੰ ਕੇਵਲ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਆਵਾਜਾਈ ਦੀ ਆਗਿਆ ਹੋਵੇਗੀ ਅਤੇ ਇਸ ਸਮੇਂ ਤੋਂ ਇਲਾਵਾ ਇਨ੍ਹਾਂ ਸੜਕਾਂ 'ਤੇ ਮਾਈਨਿੰਗ ਮੈਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ 'ਤੇ 20 ਮਾਰਚ 2026 ਤੱਕ ਰੋਕ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਹੈ ਕਿ ਪਿੰਡਾਂ ਦੇ ਵਲੰਟੀਅਰਾਂ ਵਲੋਂ ਵਿਸ਼ੇਸ਼ ਥਾਵਾਂ 'ਤੇ ਠੀਕਰੀ ਪਹਿਰਾ ਆਦਿ ਦੇ ਪ੍ਰਬੰਧ ਕੀਤੇ ਜਾਣ | ਉਪ ਪੁਲਿਸ ਕਪਤਾਨ ਗੜ੍ਹਸ਼ੰਕਰ ਯਕੀਨੀ ਬਣਾਉਣਗੇ ਕਿ ਟ੍ਰੈਫ਼ਿਕ ਪੁਲਿਸ ਵਲੋਂ ਟਿੱਪਰ/ਟਰੱਕਾਂ ਦੀ ਓਵਰ ਸਪੀਡ ਦੀ ਚੈਕਿੰਗ ਕੀਤੀ ਜਾਵੇ | ਰਿਜਨਲ ਟਰਾਂਸਪੋਰਟ ਅਥਾਰਿਟੀ ਹੁਸ਼ਿਆਰਪੁਰ ਉਕਤ ਹੁਕਮਾਂ ਸਨਮੁੱਖ ਓਵਰਲੋਡ ਅਤੇ ਹੋਰ ਨਿਯਮਾਂ ਦੀ ਉਲੰਘਣਾ ਸੰਬੰਧੀ ਚੈਕਿੰਗ ਅਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣਗੇ | ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਹੁਸ਼ਿਆਰਪੁਰ ਅੰਤਰਰਾਜੀ ਚੈੱਕ ਪੋਸਟਾਂ 'ਤੇ 24 ਘੰਟੇ ਮੋਨੀਟਰਿੰਗ ਯਕੀਨੀ ਬਣਾਉਣਗੇ ਅਤੇ ਇਸ ਦੇ ਨਾਲ ਹੀ ਚੈੱਕ ਪੋਸਟ 'ਤੇ ਭਾਰ ਤੋਲਣ ਵਾਲੇ ਕੰਡੇ ਦੀ ਵਰਤੋਂ ਕਰਕੇ ਓਵਰਲੋਡ ਟਿੱਪਰਾਂ ਦੀ ਚੈਕਿੰਗ ਅਤੇ ਇਨ੍ਹਾਂ 'ਤੇ ਬਣਦੀ ਕਾਰਵਾਈ ਅਮਲ ਵਿਚ ਲਿਆਉਣੀ ਯਕੀਨੀ ਬਣਾਈ ਜਾਵੇਗੀ | ਇਹ 20 ਮਾਰਚ ਤੱਕ ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਦਸੂਹਾ ਪੁਲਿਸ ਵਲੋਂ ਵੱਖ-ਵੱਖ ਕੇਸਾਂ 'ਚ ਗਿ੍ਫ਼ਤਾਰੀਆਂ ਅਗਲੀ ਖ਼ਬਰ ਗੁਲਸ਼ਨ ਰਾਏ ਮੌਂਟੀ ਪਾਸੀ ਸਾਥੀਆਂ ਸਮੇਤ ਮੁੜ ਕਾਂਗਰਸ 'ਚ ਸ਼ਾਮਿਲ
Ad Position 24