12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮੁਕੇਰੀਆਂ ਵਿਖੇ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ

Ad Position 21
No active advertisement
ਅਜੀਤ ਡੈਸਕ 23-01-2026
ਮੁਕੇਰੀਆਂ, 22 ਜਨਵਰੀ (ਰਾਮਗੜ੍ਹੀਆ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹੁਸ਼ਿਆਰਪੁਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਸੀ.ਡੀ.ਪੀ.ਓ. ਰਾਜ ਰਾਣੀ ਵਲੋਂ ਨਵਜੰਮੀਆਂ ਧੀਆਂ ਦੀ ਲੋਹੜੀ ਪੁਰਾਣੀ ਕੋਰਟ ਕੰਪਲੈਕਸ ਬਲਾਕ ਮੁਕੇਰੀਆਂ ਵਿਖੇ ਮਨਾਈ ਗਈ | ਇਸ ਦੌਰਾਨ 50 ਨਵਜੰਮੀਆਂ ਬੱਚਿਆਂ ਨੂੰ ਤੋਹਫ਼ੇ ਤੇ ਮਠਿਆਈਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋ ਹਲਕਾ ਇੰਚਾਰਜ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ ਅਤੇ ਬਲਾਕ ਪ੍ਰਧਾਨ ਜਤਿੰਦਰ ਸ਼ਰਮਾ ਸ਼ਾਮਿਲ ਹੋਏ | ਗੁਰਧਿਆਨ ਸਿੰਘ ਨੇ ਮਾਵਾਂ ਅਤੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਪ੍ਰਗਤੀਸ਼ੀਲ ਸਮਾਜ ਵਿੱਚ ਲੜਕਿਆਂ ਅਤੇ ਲੜਕੀਆਂ ਵਿਚ ਕੋਈ ਭੇਦਭਾਵ ਨਹੀਂ ਰਹਿ ਗਿਆ ਹੈ, ਕਿਉਂਕਿ ਲੜਕੀਆਂ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਉਹ ਸਮਾਂ ਸੀ ਜਦੋਂ ਧੀਆਂ ਦੇ ਜਨਮ ਨੂੰ ਖੁਸ਼ੀ ਨਾਲ ਨਹੀਂ ਮਨਾਇਆ ਜਾਂਦਾ ਸੀ ਪਰ ਹੁਣ ਧੀਆਂ ਦਾ ਸਵਾਗਤ ਪੂਰੇ ਉਤਸ਼ਾਹ ਨਾਲ ਕੀਤਾ ਜਾਂਦਾ ਹੈ | ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਧੀਆਂ ਨੂੰ ਬਰਾਬਰ ਦੇ ਮੌਕੇ, ਸਿੱਖਿਆ ਅਤੇ ਆਪਣੇ ਫੈਸਲੇ ਖੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ ਤਾਂ ਜੋ ਉਹ ਜੀਵਨ ਵਿਚ ਨਵੀਆਂ ਉਚਾਈਆਂ ਹਾਸਿਲ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਜ਼ੋਨ 2 ਦੇ ਰਿਜਨਲ ਸੈਂਟਰ ਦਾ ਉ... ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਮੋਰਚਾ ਨੇ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਐਸ.ਡੀ.ਐਮ. ਟਾਂਡਾ ਨੂੰ ਮੰਗ ਪੱਤਰ ਦਿੱਤਾ
Ad Position 24