12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਰਾਸ਼ਟਰੀ ਯੁਵਾ ਦਿਵਸ ਮੌਕੇ ਸੈਮੀਨਾਰ

Ad Position 21
No active advertisement
ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵਿਖੇ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਨੇ ਰਾਸ਼ਟਰੀ ਯੁਵਾ ਦਿਵਸ ਮਨਾਉਣ ਲਈ 'ਸਕ੍ਰੀਨ ਟਾਈਮ ਤੋਂ ਗ੍ਰੀਨ ਟਾਈਮ ਤੱਕ : ਵਾਤਾਵਰਨ ਲਈ ਯੁਵਾ' ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੀ ਪ੍ਰਧਾਨਗੀ ਵਾਇਸ ਚਾਂਸਲਰ ਪ੍ਰੋ. (ਡਾ.) ਚੰਦਰ ਮੋਹਨ ਨੇ ਕੀਤੀ | ਡਾਇਰੈਕਟਰ-ਪਿ੍ੰਸੀਪਲ ਡਾ. ਮਨਿੰਦਰ ਸਿੰਘ ਗਰੋਵਰ ਨੇ ਦੱਸਿਆ ਕਿ ਇਹ ਸੈਮੀਨਾਰ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਸੀ | ਵਿਦਿਆਰਥੀਆਂ, ਅਧਿਆਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਨੇ ਸੈਮੀਨਾਰ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਮੁੱਖ ਮਹਿਮਾਨ ਅਵਿਨਾਸ਼ ਰਾਏ ਖੰਨਾ ਸਾਬਕਾ ਸੰਸਦ ਮੈਂਬਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਰਾਸ਼ਟਰ ਨਿਰਮਾਣ ਅਤੇ ਵਾਤਾਵਰਨ ਸੁਰੱਖਿਆ 'ਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ | ਇਸ ਮੌਕੇ ਵਾਇਸ ਚਾਂਸਲਰ ਪ੍ਰੋ. (ਡਾ.) ਚੰਦਰ ਮੋਹਨ ਨੇ ਆਪਣੇ ਪ੍ਰੇਰਨਾਦਾਇਕ ਭਾਸ਼ਣ ਵਿਚ ਮੁੱਲ-ਆਧਾਰਿਤ ਸਿੱਖਿਆ, ਯੁਵਾ ਸਸ਼ਕਤੀਕਰਨ ਅਤੇ ਵਾਤਾਵਰਨ ਸਥਿਰਤਾ ਪ੍ਰਤੀ ਸਮੂਹਿਕ ਜ਼ਿੰਮੇਵਾਰੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਮੌਕੇ ਫਾਰਮੇਸੀ ਵਿਭਾਗ ਦੇ ਸਾਰੇ ਫੈਕਲਟੀ ਅਤੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਯੰਗ ਖ਼ਾਲਸਾ ਗਰੁੱਪ ਨੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਅਗਲੀ ਖ਼ਬਰ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਜ਼ੋਨ 2 ਦੇ ਰਿਜਨਲ ਸੈਂਟਰ ਦਾ ਉ...
Ad Position 24