12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਯੰਗ ਖ਼ਾਲਸਾ ਗਰੁੱਪ ਨੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

Ad Position 21
No active advertisement
ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਯੰਗ ਖ਼ਾਲਸਾ ਗਰੁੱਪ ਵਲੋਂ 29 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਜਗਜੀਤ ਸਿੰਘ ਬੱਤਰਾ ਨੇ ਦੱਸਿਆ ਕਿ ਸੰਸਥਾ ਵਲੋਂ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਮੁਫ਼ਤ ਮੈਡੀਕਲ ਕੈਂਪ ਤੇ ਦਵਾਈਆਂ, ਖ਼ੂਨਦਾਨ ਕੈਂਪ, ਬੱਚਿਆਂ ਦੀ ਫ਼ੀਸ ਤੇ ਕਾਪੀਆਂ ਦੀ ਸੇਵਾ, ਧੀਆਂ ਦੇ ਆਨੰਦ ਕਾਰਜ ਲਈ ਸੇਵਾ, ਮਹੀਨਾਵਾਰ ਰਾਸ਼ਨ ਆਦਿ ਸਮਾਜ ਸੇਵਾ ਦੇ ਕਾਰਜ ਜਾਰੀ ਹੈ, ਜੋ ਆਉਣ ਵਾਲੇ ਸਮੇਂ 'ਚ ਵੀ ਜਾਰੀ ਰਹਿਣਗੇ | ਇਸ ਮੌਕੇ ਡਾ. ਹਰਜਿੰਦਰ ਸਿੰਘ ਓਬਰਾਏ, ਦਲਜੀਤ ਸਿੰਘ ਮਾਨ, ਬਲਜਿੰਦਰ ਸਿੰਘ, ਅਨਮੋਲ ਸਿੰਘ, ਪ੍ਰਭਜੋਤ ਸਿੰਘ, ਅਵਤਾਰ ਸਿੰਘ, ਨਾਰੰਗ ਸਿੰਘ, ਡਾ.ਆਸ਼ੂ ਗੋਇਲ, ਰਮਨਪ੍ਰੀਤ, ਰਾਜਵਿੰਦਰ ਕੌਰ, ਬੀਬੀ ਨਰਿੰਦਰ ਕੌਰ, ਮਨੂਰੀਤ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਰਾਸ਼ਟਰੀ ਯੁਵਾ ਦਿਵਸ ਮੌਕੇ ਸੈਮੀਨਾਰ
Ad Position 24