12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੀ. ਐਚ. ਸੀ. ਹਾਜੀਪੁਰ ਪਾਰਕਿੰਗ ਪਰਚੀ ਦੇ ਵਿਰੋਧ 'ਚ ਕਾਂਗਰਸ ਵਲੋਂ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-01-2026
ਹਾਜੀਪੁਰ, 22 ਜਨਵਰੀ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੀ. ਐਚ. ਸੀ. ਹਾਜੀਪੁਰ 'ਚ ਪਾਰਕਿੰਗ ਦੀ ਪਰਚੀ ਲਗਾਉਣ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਕਾਂਗਰਸ ਪ੍ਰਧਾਨ ਕਿਸ਼ੋਰ ਕੁਮਾਰ ਦੀ ਅਗਵਾਈ 'ਚ ਪਾਰਕਿੰਗ ਦੇ ਵਿਰੋਧ 'ਚ ਜੋਰਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਕਿਸ਼ੋਰ ਕੁਮਾਰ ਨੇ ਕਿਹਾ ਕਿ ਪਰਚੀ ਲਗਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਕੋਲ ਦਵਾਈ ਲੈਣ ਲਈ ਪਰਚੀ ਕਰਵਾਉਣ ਲਈ ਪੈਸੇ ਨਹੀਂ ਹਨ ਤੇ ਲੋਕ ਪਾਰਕਿੰਗ ਪਰਚੀ ਦੇ ਪੈਸੇ ਕਿੱਥੋ ਲੈ ਕੇ ਆਉਣਗੇ? ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਹਾਜੀਪੁਰ 'ਚ ਡਾਕਟਰਾਂ ਦੀ ਭਾਰੀ ਕਮੀ ਹੈ ਤੇ ਹਸਪਤਾਲ ਸਾਰੀਆਂ ਸਹੁਲਤਾਂ ਤੋਂ ਵਾਂਝਾ ਹੈ | ਉਨ੍ਹਾਂ ਕਿਹਾ ਸਰਕਾਰ ਨੂੰ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨਾ ਚਾਹੀਦਾ ਹੈ ਨਾ ਕਿ ਲੋਕਾਂ 'ਤੇ ਉਲਟਾ ਪਾਰਕਿੰਗ ਪਰਚੀ ਦਾ ਬੋਝ ਪਾਉਣਾ ਚਾਹੀਦਾ | ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਪਾਰਕਿੰਗ ਪਰਚੀ ਬੰਦ ਨਾ ਕੀਤੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਨਰਿੰਦਰ ਸਿੰਘ ਨਿੰਦੀ, ਰਕੇਸ਼ ਕੁਮਾਰ ਰਿੰਕੂ, ਨਰਿੰਦਰ ਸਿੰਘ, ਕਰਨ ਸਿੰਘ ਬਿੱਟੂ ਆਦਿ ਤੋਂ ਇਲਾਵਾ ਹਾਜੀਪੁਰ ਵਾਸੀ ਹਾਜ਼ਰ ਸਨ |
21ਐਮਯੂਕੇ20
Ad Position 22
No active advertisement
ਪਿਛਲੀ ਖ਼ਬਰ ਫੁੱਟਬਾਲ ਅਕੈਡਮੀ ਪਾਲਦੀ ਦੇ ਹੋਣਹਾਰ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ 2 ਕਾਬੂ
Ad Position 24