12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਚੱਬੇਵਾਲ 'ਚ ਸੜਕ ਬਣਾਉਣ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 23-01-2026
ਚੱਬੇਵਾਲ, 22 ਜਨਵਰੀ (ਰਾਜੀਵ ਭਾਰਦਵਾਜ)-ਹੁਸ਼ਿਆਰਪੁਰ ਵਲੋਂ ਚੱਬੇਵਾਲ 'ਚ ਦਾਖਲ ਹੋਣ ਵਾਲੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਉਕਤ ਟੁੱਟੀ ਸੜਕ ਕਾਰਨ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਸੰਬੰਧੀ ਬੀਤੇ ਦਿਨੀਂ 'ਅਜੀਤ' 'ਚ ਖ਼ਬਰ ਛਾਪੀ ਗਈ ਸੀ, ਜਿਸ ਦੇ ਅਸਰ ਵਜੋਂ ਹੁਣ ਉਕਤ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ | ਸਰਬਜੀਤ ਸਿੰਘ, ਨੰਬਰਦਾਰ ਸਿਮਰਨਜੀਤ ਸਿੰਘ, ਸੰਦੇਸ਼ ਕੁਮਾਰ, ਹਰਭਜਨ ਸਿੰਘ ਆਦਿ ਨੇ ਕਿਹਾ ਕਿ ਖਸਤਾ ਹਾਲਤ ਇਸ ਸੜਕ ਕਾਰਨ ਪਿੰਡ ਵਾਸੀਆਂ ਦੇ ਨਾਲ-ਨਾਲ ਹੋਰਨਾ ਪਿੰਡਾਂ ਦੇ ਲੋਕ ਤੇ ਰਾਹਗੀਰ ਵੀ ਪ੍ਰੇਸ਼ਾਨ ਸਨ, ਜਿਸ ਦੇ ਬਣਨ ਨਾਲ ਇਹ ਸਮੱਸਿਆ ਖ਼ਤਮ ਹੋ ਜਾਵੇਗੀ | ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਸਬ ਡਵੀਜ਼ਨਲ ਅਫ਼ਸਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਇਹ ਸੜਕ ਕੰਕਰੀਟ ਦੀ ਬਣਾਈ ਜਾਵੇਗੀ ਤੇ ਪਹਿਲਾਂ ਨਾਲੋਂ ਥੋੜ੍ਹੀ ਚੌੜੀ ਵੀ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਯੁਵਕ ਮੇਲੇ 'ਚ ਐਨ.ਐਸ.ਐਸ. ਦੀਆਂ ਵਲੰਟੀਅਰਜ਼ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਮੁਫ਼ਤ ਆਯੂਸ਼ ਕੈਂਪ ਲਗਾਇਆ
Ad Position 24