12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਸ਼ਾ ਮੁਕਤ ਪੰਜਾਬ ਬਣਾਉਣ ਸੰਬੰਧੀ ਪਿੰਡ ਪਲਾਕੀ ਵਿਖੇ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 23-01-2026
ਭੰਗਾਲਾ, 22 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਪਲਾਕੀ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਨਸ਼ਾ ਮੁਕਤ ਪੰਜਾਬ ਤਹਿਤ ਹੈਲਥ ਵਿਭਾਗ ਅਤੇ ਬੀ.ਡੀ.ਪੀ.ਓ. ਦਫ਼ਤਰ ਵਲੋਂ ਸਾਂਝੇ ਤੌਰ 'ਤੇ ਕੈਂਪ ਲਗਾਇਆ ਗਿਆ | ਇਸ ਮੌਕੇ ਪਿੰਡ 'ਚ ਨਸ਼ਿਆਂ ਖ਼ਿਲਾਫ਼ ਇਕ ਰੈਲੀ ਵੀ ਕੱਢੀ ਗਈ | ਇਸ ਮੌਕੇ ਸਿਹਤ ਵਿਭਾਗ ਵਲੋਂ ਸੁਖਦਿਆਲ ਸਿੰਘ, ਰਜਿੰਦਰ ਕੁਮਾਰ, ਮੈਡਮ ਮਨਦੀਪ ਕੌਰ ਅਤੇ ਪਿੰਡ ਵਾਸੀਆਂ ਵਲੋਂ ਸਰਪੰਚ ਮਨਜੀਤ ਸਿੰਘ ਪਲਾਕੀ, ਨੰਬਰਦਾਰ ਗੁਰਾਂ ਦਾਸ, ਆਂਗਣਵਾੜੀ ਵਰਕਰ ਰਤਨ ਕੌਰ, ਆਸ਼ਾ ਵਰਕਰ ਗੀਤਾ ਦੇਵੀ, ਗੁਰਨਾਮ ਸਿੰਘ, ਜਸਵੀਰ ਸਿੰਘ, ਤੇਜਾ ਸਿੰਘ ਮੈਂਬਰ ਪੰਚਾਇਤ, ਸੁਖਜੀਤ ਕੌਰ ਮੈਂਬਰ ਪੰਚਾਇਤ, ਕਮਲੇਸ਼ ਕੁਮਾਰੀ, ਕਾਬਲ ਸਿੰਘ ਵਿਜੇ ਕੁਮਾਰੀ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਹਰ ਪਰਿਵਾਰ ਲਈ ਸੰਜੀਵਨੀ-ਕਰਮਜੀਤ ਕੌਰ ਅਗਲੀ ਖ਼ਬਰ ਬਸੰਤ ਪੰਚਮੀ ਦੇਵੀ ਸਰਸਵਤੀ ਨੂੰ ਸਮਰਪਿਤ ਹੈ-ਆਚਾਰਿਆ ਦਯਾ ਸ਼ੰਕਰ ਚਤੁਰਵੇਦੀ
Ad Position 24