13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਯੰਕ ਸੂਦ ਤੇ ਸੁਸ਼ਿਤ ਸੂਦ ਨੇ ਸਾਂਝੀ ਰਸੋਈ ਨੂੰ ਵਿੱਤੀ ਅਤੇ ਨਵਨੀਤ ਚੋਪੜਾ ਨੇ ਰਾਸ਼ਨ ਦਾ ਕੀਤਾ ਸਹਿਯੋਗ

Ad Position 21
No active advertisement
ਅਜੀਤ ਡੈਸਕ 30-01-2026
ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ 'ਸਾਂਝੀ ਰਸੋਈ' ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਮਯੰਕ ਸੂਦ ਅਤੇ ਸੁਸ਼ਿਤ ਸੂਦ ਨੇ ਆਪਣੇ ਸਵਰਗੀ ਪਿਤਾ ਸੰਜੀਵ ਸੂਦ ਦੀ ਯਾਦ ਵਿਚ 5,100 ਰੁਪਏ ਦੀ ਰਾਸ਼ੀ ਅਤੇ ਨਵਨੀਤ ਚੋਪੜਾ ਨੇ ਆਪਣੇ ਪੁੱਤਰ ਦੀਕਸ਼ਤ ਚੋਪੜਾ ਦੇ ਜਨਮ ਦਿਨ ਮੌਕੇ 5,100 ਰੁਪਏ ਦੇ ਰਾਸ਼ਨ ਦੀ ਸਹਾਇਤਾ ਸਾਂਝੀ ਰਸੋਈ ਵਿਖੇ ਦਿੱਤੀ | ਇਸ ਮੌਕੇ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਮੈਂਬਰ ਮਨੋਰਮਾ ਮੋਹਿੰਦਰਾ ਵੀ ਮੌਜੂਦ ਰਹੇ | ਮੰਗੇਸ਼ ਸੂਦ ਨੇ ਦੱਸਿਆ ਕਿ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਤਪ ਅਸਥਾਨ ਸੰਤ ਬਾਬਾ ਬਸੰਤ ਸਿੰਘ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਹਾਰਾਜ ਗੁਰੂ ਰਵਿਦਾਸ ਜੀ ਦੀ ਮੂਰਤੀ ਸਥਾਪਨਾ ਸੰਬੰਧੀ ਸ਼ੋਭਾ ਯਾਤਰਾ ਅੱਜ
Ad Position 24