13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

'ਸੇਫਟੀ ਐਂਡ ਸਕਿਉਰਿਟੀ' ਸੰਬੰਧੀ ਸਕੀਮਾਂ ਬਾਰੇ ਅਧਿਆਪਕਾਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 30-01-2026
ਹੁਸ਼ਿਆਰਪੁਰ, 29 ਜਨਵਰੀ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਸਮੱਗਰ ਸਿੱਖਿਆ 2025-26 ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਨੂੰ 'ਸੇਫ਼ਟੀ ਐਂਡ ਸਕਿਉਰਿਟੀ' ਨਾਲ ਸਬੰਧਿਤ ਵੱਖ-ਵੱਖ ਸਕੀਮਾਂ ਜਿਵੇਂ ਪੋਸਕੋ ਐਕਟ 2012, ਅਤੇ ਜੁਵੇਨਾਈਲ ਜਸਟਿਕ ਐਕਟ 2015, ਬਾਲ ਅਤੇ ਕਿਸ਼ੋਰ ਐਕਟ 1986 (ਸੋਧਿਆ 2016), ਬਾਲ ਅਧਿਕਾਰਾਂ ਦੀ ਸੁਰੱਖਿਆ (ਸੀਪੀਸੀਆਰ ਐਕਟ 2005) ਆਰ.ਟੀ.ਈ. ਐਕਟ 2009, ਸੁਪਰੀਮ ਕੋਰਟ ਦੇ ਫੈਸਲੇ ਐਨਡੀਐਮਏ ਦਿਸ਼ਾ-ਨਿਰਦੇਸ਼ 2016, ਸੁਰੱਖਿਆ ਅਤੇ ਸੁਰੱਖਿਆ ਦਿਸ਼ਾ-ਨਿਰਦੇਸ਼ 2021, ਸੜਕ ਸੁਰੱਖਿਆ ਆਦਿ ਸਬੰਧੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਸਬੰਧੀ ਜੁਵੇਨਾਇਲ ਜਸਟਿਸ ਐਕਟ 2015, ਪੋਕਸੋ ਐਕਟ 2012, ਸਪਾਂਸਰਸ਼ਿਪ ਫਾਸਟਰ ਕੇਅਰ ਸਕੀਮ, ਬਾਲ ਵਿਆਹ ਰੋਕੂ ਐਕਟ, 2006 ਅਤੇ ਬਾਲ ਭਿੱਖਿਆ ਦੇ ਦੁਰ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਕੂਲਾਂ ਵਿਚ ਸੇਫ਼ ਸਕੂਲ ਵਾਹਨ ਸਕੀਮ ਅਧੀਨ ਚੈੱਕ ਕੀਤੀਆਂ ਗਈਆਂ ਸਕੂਲ ਬੱਸਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਪ੍ਰੋਗਰਾਮ ਵਿਚ ਜ਼ਿਲ੍ਹਾ ਕੋਆਰਡੀਨੇਟਰ ਰਾਕੇਸ਼ ਫੂਲ, ਜ਼ਿਲ੍ਹਾ ਗਾਈਡੈਂਸ ਕਾਊਾਸਲਰ ਵੱਲੋਂ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ | ਊਧਮ ਸਿੰਘ ਡੋਗਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਧਰਾ, ਤਰਕ ਸ਼ਰਮਾ ਐਡਵੋਕੇਟ ਬਤੌਰ ਰਿਸੋਰਸ ਪਰਸਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਨੱਥੂਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਸਰਪੰਚ ਅਤੇ ਪ੍ਰਵਾਸੀ ਪੰਜਾਬੀਆਂ ਦੀ ਮੀਟਿੰਗ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ
Ad Position 24