23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਦਰਸ਼ਨ ਅਕਾਦਮੀ ਦੇ ਵਿਦਿਆਰਥੀਆਂ ਦਾ ਐੱਸ.ਓ.ਐਫ. ਵਿਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 19-02-2026
ਦਸੂਹਾ, 18 ਫਰਵਰੀ (ਭੁੱਲਰ)-ਦਰਸ਼ਨ ਅਕਾਦਮੀ ਸੀ.ਬੀ.ਐੱਸ.ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਅੰਗਰੇਜ਼ੀ ਅਤੇ ਸਾਇੰਸ ਵਿਸ਼ੇ ਨਾਲ ਸੰਬੰਧਿਤ ਸਾਇੰਸ ਓਲੰਪੀਆਡ ਫਾਊਾਡੇਸ਼ਨ ਐੱਸ.ਓ.ਐਫ. ਵਲੋਂ ਪ੍ਰੀਖਿਆ ਕਰਵਾਈ ਗਈ | ਪ੍ਰੀਖਿਆ ਵਿਚ ਵਿਦਿਆਰਥੀਆਂ ਵਲੋਂ ਪ੍ਰਾਪਤ ਕੀਤੀਆਂ ਸ਼ਾਨਦਾਰ ਉਪਲਬਧੀਆਂ ਦੇਣ ਲਈ ਇਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੌਰਾਨ ਕੁੱਲ 20 ਵਿਦਿਆਰਥੀਆਂ ਨੂੰ ਜ਼ੋਨਲ ਪੱਧਰ 'ਤੇ ਵਧੀਆ ਪ੍ਰਦਰਸ਼ਨ ਕਰਨ ਲਈ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ | ਚੌਥੀ ਕਲਾਸ ਦੀ ਹੋਣਹਾਰ ਵਿਦਿਆਰਥਣ ਮਨਕੀਰਤ ਕੌਰ ਬੈਂਸ ਨੂੰ ਉਸ ਦੀ ਵਿਸ਼ੇਸ਼ ਉਪਲਬਧੀ ਲਈ ਪ੍ਰਤਿਸ਼ਠਿਤ ਗੋਲਡ ਮੈਡਲ ਆਫ਼ ਐਕਸੀਲੈਂਸ ਨਾਲ ਨਿਵਾਜਿਆ ਗਿਆ, ਜੋ ਸਕੂਲ ਲਈ ਬੇਹੱਦ ਮਾਣ ਦੀ ਗੱਲ ਹੈ | ਸਕੂਲ ਦੇ ਪਿ੍ੰਸੀਪਲ ਰਸਿਕ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਸਫਲਤਾ ਸਿਰਫ਼ ਵਿਦਿਆਰਥੀਆਂ ਦੀ ਨਹੀਂ, ਸਗੋਂ ਅਧਿਆਪਕਾਂ ਦੀ ਸਮਰਪਿਤ ਮਿਹਨਤ ਅਤੇ ਮਾਤਾ-ਪਿਤਾ ਦੇ ਲਗਾਤਾਰ ਸਹਿਯੋਗ ਦਾ ਨਤੀਜਾ ਹੈ | ਅਧਿਆਪਕਾਂ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਉੱਚੇ ਲਕਸ਼ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਸਮਾਰੋਹ ਦੌਰਾਨ ਮੈਡਲ ਅਤੇ ਪ੍ਰਮਾਣ–ਪੱਤਰ ਪ੍ਰਦਾਨ ਕੀਤੇ ਗਏ | ਇਸ ਮੌਕੇ ਹਰਭਜਨ ਸਿੰਘ, ਸ਼ਿਵਦੇਵ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਹਰਜੀਤ ਕੁਮਾਰ, ਕੁਲਦੀਪ ਸਿੰਘ, ਐੱਚ. ਐਮ. ਮੈਡਮ ਆਰਤੀ ਸ਼ਰਮਾ, ਮਿਸਿਜ਼ ਮਨਦੀਪ, ਕੰਚਨ, ਗੁਰਦੀਪ, ਨਿਰਮਲਜੀਤ, ਸਿਮਿ੍ਤੀ, ਕੁਲਜੀਤ, ਮੋਨਿਕਾ, ਸੁਖਵੀਰ, ਸ਼ਾਰਧਾ, ਮਨਿੰਦਰ ਕੌਰ, ਅਮਨਦੀਪ ਕੌਰ, ਲਿੱਲੀ, ਤਨਜੀਤ, ਕਾਮਨਾ, ਰਾਜਵਿੰਦਰ, ਆਰਜ਼ੂ, ਨਿਹਾਰਕਾ, ਤਜਿੰਦਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਪੀ.ਐਨ. ਕਾਲਜ ਦੇ ਵਿਦਿਆਰਥੀਆਂ ਵਲੋਂ ਸਿੱਖਿਆਤਮਿਕ ਉਦਯੋਗਿਕ ਦੌਰਾ ਅਗਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ 'ਚ ਉਤਸ਼ਾਹ ਨਾਲ ਇਨਾਮ ਵੰਡ ਸਮਾਗਮ ਕਰਵਾਇਆ
Ad Position 24