22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਖ਼ਾਲਸਾ ਕਾਲਜ ਵਿਖੇ ਕੌਮਾਂਤਰੀ ਮਾਂ-ਬੋਲੀ ਨੂੰ ਸਮਰਪਿਤ ਚੇਤਨਾ ਮਾਰਚ 21 ਨੂੰ

Ad Position 21
No active advertisement
ਅਜੀਤ ਡੈਸਕ 19-02-2026
ਮਾਹਿਲਪੁਰ, 18 ਫਰਵਰੀ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕੌਮਾਂਤਰੀ ਮਾਂ-ਬੋਲੀ ਨੂੰ ਸਮਰਪਿਤ ਚੇਤਨਾ ਮਾਰਚ 21 ਫਰਵਰੀ ਨੂੰ ਕੱਢਿਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖ਼ਾਲਸਾ ਕਾਲਜ ਮਾਹਿਲਪੁਰ ਦੇ ਪਿ੍ੰਸੀਪਲ ਡਾ. ਪਰਵਿੰਦਰ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਕੱਤਰ ਜਗਜੀਤ ਸਿੰਘ ਗਣੇਸ਼ਪੁਰ ਅਤੇ ਮਾਹਿਲਪੁਰ ਸਾਹਿਤ ਸਭਾ ਦੇ ਮੀਤ ਪ੍ਰਧਾਨ ਰੁਪਿੰਦਰਜੋਤ ਸਿੰਘ ਜੀ ਨੇ ਦੱਸਿਆ ਕਿ 21 ਨੂੰ ਸਵੇਰੇ 10 ਵਜੇ ਮਾਂ-ਬੋਲੀ ਚੇਤਨਾ ਮਾਰਚ ਖ਼ਾਲਸਾ ਕਾਲਜ ਮਾਹਿਲਪੁਰ ਤੋਂ ਆਰੰਭ ਹੋਵੇਗਾ ਜੋ ਕਿ ਮਾਹਿਲਪੁਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਕਾਲਜ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਇਸ ਮਾਰਚ ਸ਼ਾਮਿਲ ਹੋਣ ਲਈ ਸਾਰੇ ਇਲਾਕਾ ਨਿਵਾਸੀਆਂ, ਬੁੱਧੀਜੀਵੀਆਂ ਅਤੇ ਸਾਹਿੱਤਿਕ ਪ੍ਰੇਮੀਆਂ ਨੂੰ ਬੇਨਤੀ ਕੀਤੀ | ਇਸ ਮੌਕੇ ਸਰਬਜੀਤ ਸਿੰਘ ਸਾਬੀ, ਪ੍ਰੋ.ਪ੍ਰਭਜੋਤ ਕੌਰ, ਬਲਬੀਰ ਕੌਰ ਰੀਹਲ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ 'ਚ ਅੰਤਰ-ਵਿਭਾਗੀ ਫੁੱਟਬਾਲ ਤੇ ਕਿ੍ਕਟ ਟੂਰਨਾਮੈਂਟ ਦੇ ਸੈਮੀਫਾਈਨਲ ਮੁਕਾਬਲੇ ਹੋਏ ਅਗਲੀ ਖ਼ਬਰ ਬੀ.ਐਨ.ਡੀ. ਸਕੂਲ ਕੰਧਾਲਾ ਜੱਟਾਂ ਵਿਖੇ ਫੇਅਰਵੈੱਲ ਸਮਾਗਮ ਕਰਵਾਇਆ
Ad Position 24