21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਜਸਟਿਸ ਮੀਨਾਕਸ਼ੀ ਆਈ. ਮਹਿਤਾ ਵਲੋਂ ਕੇਂਦਰੀ ਜੇਲ੍ਹ ਅਤੇ ਅਬਜ਼ਰਵੇਸ਼ਨ/ਸਪੈਸ਼ਲ ਹੋਮ ਦਾ ਦੌਰਾ

Ad Position 21
No active advertisement
ਅਜੀਤ ਡੈਸਕ 19-02-2026

ਹੁਸ਼ਿਆਰਪੁਰ, 18 ਫ਼ਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸੈਸ਼ਨ ਡਿਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਜਸਟਿਸ ਮੀਨਾਕਸ਼ੀ ਆਈ. ਮਹਿਤਾ ਨੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਅਤੇ ਰਾਮ ਕਾਲੋਨੀ ਕੈਂਪ ਵਿਖੇ ਸਥਿਤ ਅਬਜ਼ਰਵੇਸ਼ਨ/ਸਪੈਸ਼ਲ ਹੋਮ ਦਾ ਨਿਰੀਖਣ ਕਰਕੇ ਉੱਥੇ ਦੀਆਂ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਸਮੇਤ ਨਿਆਇਕ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਕੇਂਦਰੀ ਜੇਲ੍ਹ ਪਹੁੰਚਣ 'ਤੇ ਜਸਟਿਸ ਮਹਿਤਾ ਨੂੰ ਪੁਲਿਸ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਜੇਲ੍ਹ ਕੰਪਲੈਕਸ ਦਾ ਬੈਰਕ-ਟੂ-ਬੈਰਕ ਨਿਰੀਖਣ ਕੀਤਾ ਅਤੇ ਸੁਰੱਖਿਆ, ਸਫ਼ਾਈ, ਸਿਹਤ ਸਹੂਲਤਾਂ ਅਤੇ ਕੈਦੀਆਂ ਦੇ ਰਹਿਣ-ਸਹਿਣ ਦੇ ਪ੍ਰਬੰਧਾਂ ਦਾ ਬਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਨੇ ਕੈਦੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਨਿਰੀਖਣ ਦੌਰਾਨ ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੈਦੀਆਂ ਦੇ ਮਨੁੱਖੀ ਅਧਿਕਾਰਾਂ, ਸਿਹਤ ਸੰਭਾਲ, ਸਫ਼ਾਈ ਅਤੇ ਮੁੜ ਵਸੇਬੇ ਸੰਬੰਧੀ ਸਹੂਲਤਾਂ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੁਧਾਰਾਤਮਿਕ ਵਾਤਾਵਰਨ ਯਕੀਨੀ ਬਣਾਉਣਾ ਨਿਆਂ ਪ੍ਰਣਾਲੀ ਦਾ ਅਹਿਮ ਹਿੱਸਾ ਹੈ। ਇਸ ਤੋਂ ਬਾਅਦ ਜਸਟਿਸ ਮਹਿਤਾ ਨੇ ਰਾਮ ਕਾਲੋਨੀ ਕੈਂਪ ਸਥਿਤ ਅਬਜ਼ਰਵੇਸ਼ਨ/ਸਪੈਸ਼ਲ ਹੋਮ ਦਾ ਦੌਰਾ ਕੀਤਾ, ਜਿੱਥੇ ਬੱਚਿਆਂ ਅਤੇ ਕਿਸ਼ੋਰਾਂ ਦੇ ਮੁੜ ਵਸੇਬੇ, ਸਿੱਖਿਆ ਅਤੇ ਕੌਂਸਲਿੰਗ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੰਸਥਾ ਵਿਚ ਰਹਿ ਰਹੇ ਬੱਚਿਆਂ ਲਈ ਸੁਰੱਖਿਅਤ, ਸੰਵੇਦਨਸ਼ੀਲ ਅਤੇ ਸਕਾਰਾਤਮਿਕ ਮਾਹੌਲ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਵਿਚ ਦੁਬਾਰਾ ਸ਼ਾਮਿਲ ਹੋ ਸਕਣ।

Ad Position 22
No active advertisement
ਪਿਛਲੀ ਖ਼ਬਰ ਵਾਰਿਸ ਭਰਾਵਾਂ ਨੇ ਪਟਿਆਲਵੀ ਨਚਾਏ ਅਗਲੀ ਖ਼ਬਰ ਮੈਰੀਪੁਰ ਵਿਖੇ ਮੁਫ਼ਤ ਡਾਕਟਰੀ ਜਾਂਚ ਕੈਂਪ 22 ਨੂੰ - ਧਰਮ ਸਿੰਘ ਖਿੰਡਾ <br/>
Ad Position 24