14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 22 ਨੂੰ

Ad Position 21
No active advertisement
ਅਜੀਤ ਡੈਸਕ 20-02-2026
ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਜੈਨ ਯੁਵਾ ਮੰਡਲ ਹੁਸ਼ਿਆਰਪੁਰ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 22 ਫਰਵਰੀ ਦਿਨ ਐਤਵਾਰ ਨੂੰ ਭਗਵਾਨ ਮਹਾਵੀਰ ਜੈਨ ਡਾਇਗਨੋਸਟਿਕ ਸੈਂਟਰ ਸੁਖੀਆਬਾਦ, ਹੁਸ਼ਿਆਰਪੁਰ ਵਿਖੇ ਲਗਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਵਰੁਣ ਜੈਨ ਨੇ ਦੱਸਿਆ ਕਿ ਆਪ੍ਰੇਸ਼ਨ ਆਧੁਨਿਕ ਤਕਨੀਕ ਫੈਕੋ ਵਿਧੀ ਰਾਹੀਂ ਕੀਤੇ ਜਾਣਗੇ ਅਤੇ ਮਰੀਜ਼ਾਂ ਲਈ ਖਾਣਾ, ਰਿਹਾਇਸ਼ ਤੇ ਦਵਾਈਆਂ ਦਾ ਪ੍ਰਬੰਧ ਮੰਡਲ ਵਲੋਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅੱਖਾਂ ਦੀ ਜਾਂਚ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੀਤੀ ਜਾਵੇਗੀ ਅਤੇ ਅੱਖਾਂ ਦੇ ਆਪ੍ਰੇਸ਼ਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਅੱਖਾਂ ਦੇ ਹਸਪਤਾਲ ਵਿਖੇ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬੱਚਿਆਂ ਦੇ ਭੈਂਗੇਪਨ ਦੇ ਆਪ੍ਰੇਸ਼ਨ ਵੀ ਕਰਵਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਜਗਪਾਲ ਸਿੰਘ ਰੁੜਕੀ ਖਾਸ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜਗਪਾਲ ਸਿੰਘ ਖੱਬਲਾ ਨੂੰ 5ਵੀਂ ਵਾਰ ਪ੍ਰਧਾਨ ਚੁਣਨ 'ਤੇ ਕੀਤਾ ਸਨਮਾਨਿਤ
Ad Position 24