14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਧਾਇਕ ਜਿੰਪਾ ਵਲੋਂ ਵਾਰਡ 34 'ਚ ਪਾਰਕ ਨਿਰਮਾਣ ਕਾਰਜ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 20-02-2026
ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 34 ਵਿਚ 16 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ | ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਪਾਰਕ ਦੇ ਨਿਰਮਾਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਸਾਫ਼, ਹਰਾ ਅਤੇ ਸਿਹਤਮੰਦ ਵਾਤਾਵਰਨ ਮਿਲੇਗਾ | ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ 'ਚ ਹਰੀਆਂ ਥਾਵਾਂ ਦਾ ਵਿਕਾਸ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਹ ਪਾਰਕ ਬੱਚਿਆਂ ਦੇ ਖੇਡਣ, ਬਜ਼ੁਰਗਾਂ ਦੇ ਸੈਰ ਕਰਨ ਅਤੇ ਸਥਾਨਕ ਨਿਵਾਸੀਆਂ ਦੇ ਭਾਈਚਾਰਕ ਆਪਸੀ ਤਾਲਮੇਲ ਦਾ ਕੇਂਦਰ ਬਣੇਗਾ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕੰਮ ਨਿਰਧਾਰਿਤ ਸਮੇਂ ਸੀਮਾ ਦੇ ਅੰਦਰ ਅਤੇ ਗੁਣਵੱਤਾ ਪੂਰਨ ਢੰਗ ਨਾਲ ਪੂਰਾ ਕੀਤਾ ਜਾਵੇ | ਇਸ ਮੌਕੇ ਕੌਂਸਲਰ ਵਿਜੇ ਅਗਰਵਾਲ, ਅਜੇ ਵਰਮਾ, ਰਾਕੇਸ਼ ਮੋਹਨ, ਪ੍ਰਦੀਪ ਨਕੜਾ, ਕਰਨਲ ਨਕੜਾ, ਸੁਰਜੀਤ ਸਿੰਘ, ਰਾਜ ਕੁਮਾਰ ਸਿੱਕਾ, ਪ੍ਰਦੀਪ ਕਪੂਰ, ਪੰਡਿਤ ਰਾਕੇਸ਼ ਕੁਮਾਰ ਅਤੇ ਸੰਜੀਵ ਸੂਦ ਸਮੇਤ ਹੋਰ ਪਤਵੰਤੇ ਹਾਜ਼ਰ ਸਨ | ਇਲਾਕਾ ਨਿਵਾਸੀਆਂ ਨੇ ਉਮੀਦ ਪ੍ਰਗਟ ਕੀਤੀ ਕਿ ਪਾਰਕ ਦੇ ਨਿਰਮਾਣ ਨਾਲ ਵਾਰਡ ਸੁੰਦਰ ਬਣੇਗਾ ਅਤੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੇ ਫੈਸਲੇ ਸੰਬੰਧੀ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਪੰਜਾਬ ਗਰਾਮੀਣ ਬੈਂਕ ਸ਼ਾਖਾ ਐਮਾਂ ਮਾਂਗਟ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਨੂੰ ਇਨਵਰਟਰ ਸੈੱਟ ਅਤੇ ਪੱਖੇ ਭੇਟ
Ad Position 24