30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਕੌਮੀ ਜੋੜ ਮੇਲਾ ਹੋਲਾ ਮਹੱਲਾ ਸੰਬੰਧੀ ਤਿਆਰੀਆਂ ਮੁਕੰਮਲ

Ad Position 21
No active advertisement
ਅਜੀਤ ਡੈਸਕ 01-03-2026
ਸ੍ਰੀ ਅਨੰਦਪੁਰ ਸਾਹਿਬ, 28 ਫਰਵਰੀ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਜੋੜ ਮੇਲਾ ਅਤੇ ਤਿਉਹਾਰ ਹੋਲਾ ਮਹੱਲਾ ਸੰਬੰਧੀ ਗੁਰਦੁਆਰਾ ਅਜੀਤਗੜ੍ਹ ਸਾਹਿਬ, ਨਵੀਂ ਆਬਾਦੀ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆ ਵੇਲਾਂ ਵਿਖੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਬਾਬਾ ਨਾਗਰ ਸਿੰਘ ਨੇ ਦੱਸਿਆ ਕਿ ਗੁਰੂ ਕੇ ਲੰਗਰਾਂ ਦੀ ਸੇਵਾ ਆਰੰਭ ਕਰ ਦਿੱਤੀ ਗਈ ਹੈ | ਉਕਤ ਅਸਥਾਨ 'ਤੇ 1 ਮਾਰਚ ਤੋਂ 5 ਮਾਰਚ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਅੰਮਿ੍ਤ ਸੰਚਾਰ ਵੀ ਕਰਵਾਏ ਜਾਣਗੇ | ਹੋਲਾ ਮਹੱਲਾ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਬਾਬਾ ਨਾਗਰ ਸਿੰਘ, ਬਾਬਾ ਮਾਨ ਸਿੰਘ, ਮਾ. ਬਾਬਾ ਗੁਰਪਾਲ ਸਿੰਘ ਆਦਿ ਨੇ ਦੱਸਿਆ ਕਿ ਅੱਜ ਤੋਂ ਧੁਰ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਲੜੀ ਦੀ ਆਰੰਭਤਾ ਹੋ ਚੁੱਕੀ ਹੈ | ਜਿਸ ਦੀ ਸੰਪੂਰਨਤਾ 5 ਮਾਰਚ ਨੂੰ ਹੋਵੇਗੀ | ਇਨ੍ਹਾਂ ਸਮਾਗਮਾਂ 'ਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕ ਅਤੇ ਹੋਰ ਨਾਮਵਰ ਸ਼ਖ਼ਸੀਅਤਾਂ ਵਲੋਂ ਗੁਰਬਾਣੀ ਅਤੇ ਗੁਰੂ ਇਤਿਹਾਸ ਸਬੰਧੀ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਅਭਿਲਾਸ਼ੀ ਸੰਗਤਾਂ ਲਈ ਅੰਮਿ੍ਤ ਦਾ ਬਾਟਾ ਵੀ ਤਿਆਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 4 ਮਾਰਚ ਨੂੰ ਪੁਰਾਤਨ ਸਿੱਖ ਪਰੰਪਰਾਵਾਂ ਅਤੇ ਰਵਾਇਤਾਂ ਅਨੁਸਾਰ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਮਹੱਲਾ ਸਜਾਇਆ ਜਾਵੇਗਾ | ਜਿਸ 'ਚ ਦਲ ਪੰਥ ਦੇ ਸਿੰਘ ਘੋੜਸਵਾਰੀ, ਨੇਜ਼ੇਬਾਜ਼ੀ ਅਤੇ ਗਤਕੇਬਾਜ਼ੀ ਦੇ ਜੌਹਰ ਦਿਖਾਉਣਗੇ |
Ad Position 22
No active advertisement
ਪਿਛਲੀ ਖ਼ਬਰ ਨੰਗਲ ਖਿਡਾਰੀਆਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅਗਲੀ ਖ਼ਬਰ ਮਿਸ਼ਨ ਸਮਾਈਲ 3.0 ਤਹਿਤ ਨਸ਼ੇ ਦੇ ਇਲਾਜ ਬਾਰੇ ਜਾਗਰੂਕਤਾ ਮੁਹਿੰਮ
Ad Position 24