29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦਸੂਹਾ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ 200 ਪਿੰਡਾਂ ਦੀਆਂ ਸੰਗਤਾਂ ਲੰਗਰ ਲੈ ਕੇ ਅੱਜ ਰਵਾਨਾ ਹੋਣਗੀਆਂ-ਵਿਰਦੀ

Ad Position 21
No active advertisement
ਅਜੀਤ ਡੈਸਕ 01-03-2026
ਦਸੂਹਾ, 28 ਫਰਵਰੀ (ਭੁੱਲਰ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਵਿੱਤਰ ਤਿਉਹਾਰ ਮੌਕੇ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵਲੋਂ ਹਰ ਸਾਲ 5 ਰੋਜ਼ਾ ਲਗਾਏ ਜਾਂਦੇ ਲੰਗਰ ਸੰਬੰਧੀ 200 ਤੋਂ ਵੱਧ ਪਿੰਡਾਂ ਦੀਆਂ ਸੰਗਤਾਂ ਇਕ ਮਾਰਚ ਨੂੰ ਵਿਰਦੀ ਇੰਜੀਨੀਅਰਿੰਗ ਵਰਕਸ ਦਸੂਹਾ ਤੋਂ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਣਗੀਆਂ | ਸੇਵਾ ਦਲ ਦੇ ਪ੍ਰਧਾਨ ਕਮਲਦੀਪ ਸਿੰਘ ਵਿਰਦੀ ਅਤੇ ਮਹਿੰਦਰ ਸਿੰਘ ਵਿਰਦੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਲਈ 5 ਮਾਰਚ ਤੱਕ ਲੰਗਰ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ ਸੰਗਤਾਂ ਦੇ ਕਾਫ਼ਲੇ ਨੂੰ ਰਵਾਨਾ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਵੀ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵੱਲੋਂ ਲੰਗਰ ਲਗਾਇਆ ਜਾਵੇਗਾ ਜਦਕਿ ਗੁਰਦੁਆਰਾ ਸ੍ਰੀ ਬਾਹਠ ਸਾਹਿਬ ਪਠਾਨਕੋਟ, ਗੁਰਦੁਆਰਾ ਬਟਾਲਾ ਸਾਹਿਬ ਅਤੇ ਹੋਰ ਸਥਾਨਾਂ ਤੇ ਵੀ ਸੰਗਤਾਂ ਵੱਲੋਂ ਦਸਮੇਸ਼ ਸੇਵਾ ਦਲ ਦੀ ਅਗਵਾਈ ਹੇਠ ਲੰਗਰ ਲਗਾਇਆ ਜਾਂਦਾ ਹੈ | ਜਿਸ ਨੂੰ ਅੱਗੋਂ ਵੀ ਜਾਰੀ ਰੱਖਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੂਨਕ ਕਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਲੰਗਰ ਸੇਵਾ ਲਈ ਸੰਗਤਾਂ ਰਵਾਨਾ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਵੇਗੀ-ਵਿਧਾਇਕ ਘੁੰਮਣ
Ad Position 24