29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਖ਼ਾਲਸਾ ਕਾਲਜ ਵਿਖੇ ਬੱਬਰ ਅਕਾਲੀ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 01-03-2026
ਗੜ੍ਹਸ਼ੰਕਰ, 28 ਫਰਵਰੀ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ, ਇੰਜ. ਸੁਖਮਿੰਦਰ ਸਿੰਘ ਸਕੱਤਰ ਵਿਦਿਆ ਦੇ ਦਿਸ਼ਾ ਨਿਰਦੇਸ਼ ਅਤੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ 'ਚ ਇਤਿਹਾਸ ਵਿਭਾਗ ਅਤੇ ਕਾਲਜ ਗੁਰਦੁਆਰਾ ਕਮੇਟੀ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਬੱਬਰ ਅਕਾਲੀ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਪ੍ਰੋ. ਰਮਨਪ੍ਰੀਤ ਸਿੰਘ ਅਤੇ ਵਿਦਿਆਰਥੀਆਂ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਬੱਬਰ ਅਕਾਲੀ ਲਹਿਰ ਦੇ ਇਤਿਹਾਸ ਸਬੰਧੀ ਸੰਗਤ ਨੂੰ ਜਾਣੂ ਕਰਵਾਇਆ | ਗਿਆਨੀ ਜਸਵਿੰਦਰ ਸਿੰਘ ਸਿੰਬਲ ਮਜਾਰਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਦੁਆਰਾ ਬੱਬਰਾਂ ਦਾ ਇਤਿਹਾਸ ਸਰਵਣ ਕਰਵਾਇਆ | ਸੰਤ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਬੋਧਨ ਕਰਦਿਆਂ ਬੱਬਰ ਅਕਾਲੀਆਂ ਦੇ ਸੰਘਰਸ਼ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਸੁਤੰਤਰਤਾ ਸੰਗਰਾਮੀਆਂ ਨੇ ਸਿੱਖ ਰਹਿਤ ਮਰਿਆਦਾ ਵਿਚ ਰਹਿ ਕੇ ਅੰਗਰੇਜ਼ ਹਕੂਮਤ ਨੂੰ ਵੰਗਾਰ ਦਿੱਤੀ ਸੀ | ਸਮਾਗਮ ਵਿਚ ਵੱਡੀ ਗਿਣਤੀ 'ਚ ਬੱਬਰ ਅਕਾਲੀਆਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਦਾ ਸੰਤ ਚਰਨਜੀਤ ਸਿੰਘ ਜੱਸੋਵਾਲ, ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਕੰਵਰ ਕੁਲਵੰਤ ਸਿੰਘ ਵਲੋਂ ਸਨਮਾਨ ਕੀਤਾ ਗਿਆ | ਸਮਾਗਮ ਵਿਚ ਡਾ. ਹਰਵਿੰਦਰ ਸਿੰਘ ਬਾਠ, ਅਮਨਦੀਪ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਵਾਈ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਹੋਏ | ਅੰਤ ਵਿਚ ਅਤੁੱਟ ਲੰਗਰ
Ad Position 22
No active advertisement
ਪਿਛਲੀ ਖ਼ਬਰ ਬਾਬਾ ਨੰਦ ਲਾਲ ਸਕੂਲ ਵਿਖੇ ਵਿਦਿਆਰਥੀਆਂ ਨੇ ਵਿਦਾਇਗੀ ਪਾਰਟੀ ਕੀਤੀ ਅਗਲੀ ਖ਼ਬਰ ਵਿਧਾਇਕ ਰਾਜਾ ਗਿੱਲ ਨੇ ਪਿੰਡ ਝਿੰਗੜ ਖ਼ੁਰਦ ਦੀ ਨਵੀਂ ਖੇਡ ਗਰਾਊਾਡ ਦਾ ਰੱਖਿਆ ਨੀਂਹ ਪੱਥਰ
Ad Position 24