13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 02-03-2026
ਹੁਸ਼ਿਆਰਪੁਰ, 1 ਮਾਰਚ (ਹਰਪ੍ਰੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਫਰਵਰੀ ਮਹੀਨੇ ਵਿੱਚ ਕਲੱਬ ਵਲੋਂ ਚਲਾਏ ਗਏ ਵੱਖ-ਵੱਖ ਸਮਾਜਿਕ ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਸਿੱਖਿਆ, ਸਿਹਤ, ਪਰਿਆਵਰਣ ਅਤੇ ਸਮਾਜ ਸੇਵਾ ਨਾਲ ਸੰਬੰਧਤ ਕਾਰਜਾਂ ਦੀ ਪ੍ਰਗਤੀ ਬਾਰੇ ਚਰਚਾ ਕੀਤੀ ਗਈ | ਮੈਂਬਰਾਂ ਨੇ ਕਿਹਾ ਕਿ ਰੋਟਰੀ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਵਰਗਾਂ ਤੱਕ ਸਹਾਇਤਾ ਪਹੁੰਚਾਉਣਾ ਹੈ ਅਤੇ ਕਲੱਬ ਇਸੇ ਜਜ਼ਬੇ ਨਾਲ ਲਗਾਤਾਰ ਸੇਵਾ ਕਰ ਰਿਹਾ ਹੈ | ਆਉਣ ਵਾਲੇ ਪ੍ਰੋਜੈਕਟਾਂ ਨੂੰ ਲੈ ਕੇ ਵੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ | ਖਾਸ ਤੌਰ 'ਤੇ ਅਗਲੇ ਮਹੀਨੇ ਹੋਣ ਵਾਲੇ ਰੋਟਰੀ ਗਵਰਨਰ ਦੇ ਦੌਰੇ ਨੂੰ ਲੈ ਕੇ ਵਿਸਥਾਰ ਪੂਰਵਕ ਚਰਚਾ ਹੋਈ | ਇਸ ਦੌਰਾਨ ਸਮਾਰੋਹ ਦੀ ਤਿਆਰੀ ਲਈ ਵੱਖ-ਵੱਖ ਜਿੰਮੇਵਾਰੀਆਂ ਵੀ ਤੈਅ ਕੀਤੀਆਂ ਗਈਆਂ | ਇਸ ਤੋਂ ਇਲਾਵਾ ਸਿੱਖਿਆ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਪਿੰਡ ਬੈਂਸ ਖੁਰਦ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਕੰਪਿਊਟਰ ਪਿ੍ੰਟਰ ਪ੍ਰਦਾਨ ਕਰਨ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਮੈਂਬਰਾਂ ਨੇ ਕਿਹਾ ਕਿ ਡਿਜ਼ੀਟਲ ਯੁੱਗ ਵਿੱਚ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਾਧਨਾਂ ਨਾਲ ਸਜਜਿਤ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ | ਮੀਟਿੰਗ ਵਿੱਚ ਸਾਬਕਾ ਪ੍ਰਧਾਨ ਮਨੋਜ ਓਹਰੀ, ਡੀਪੀ ਕਥੂਰੀਆ, ਜਸਵੰਤ ਸਿੰਘ ਭੋਗਲ, ਰਾਕੇਸ਼ ਕਪੂਰ, ਰਜਨੀਸ਼ ਕੁਮਾਰ ਗੁਲਿਆਨੀ, ਸੰਦੀਪ ਸ਼ਰਮਾ, ਅਸ਼ੋਕ ਕੁਮਾਰ, ਕੁਲਜੀਤ ਸਿੰਘ ਸੈਣੀ ਸਮੇਤ ਹੋਰ ਮੈਂਬਰਾਂ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ 'ਚ ਕੀਰਤਨ ਦਰਬਾਰ 22 ਨੂੰ ਅਗਲੀ ਖ਼ਬਰ ਕਾਂਗਰਸ ਦੀ ਸੂਬਾ ਪੱਧਰੀ ਰੈਲੀ 'ਚ ਹੋਏ ਇਕੱਠ ਨੇ 2027 'ਚ ਸੂਬੇ ਅੰਦਰ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨਿ੍ਹਆ-ਲਹਿਰਾ...
Ad Position 24