08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਦਰਬਾਰ ਏ ਅÏਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਹਰਦੋਥਲਾ ਦਰਬਾਰ ਵਿਖੇ ਸਮਾਗਮ

Ad Position 21
No active advertisement
ਅਜੀਤ ਡੈਸਕ 02-03-2026
ਦਸੂਹਾ, 1 ਮਾਰਚ (ਭੁੱਲਰ)-ਦਰਬਾਰ ਏ ਅÏਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਹਰਦੋਥਲਾ ਵਿਖੇ ਗੱਦੀ ਨਸ਼ੀਨ ਬਾਬਾ ਮਨਜੀਤ ਸ਼ਾਹ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਾਬਾ ਮਨਜੀਤ ਸ਼ਾਹ, ਮੁੱਖ ਪ੍ਰਬੰਧਕ ਤਰਸੇਮ ਸਿੰਘ, ਬਾਬਾ ਕੁਲਵਿੰਦਰ ਸ਼ਾਹ ਅਤੇ ਸੰਗਤਾਂ ਵੱਲੋਂ ਚਾਦਰ ਪੋਸ਼ੀ ਦੀ ਰਸਮ ਕੀਤੀ ਗਈ ਉਪਰੰਤ ਚਿਰਾਗ਼ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਇਸ ਮੌਕੇ ਬਾਬਾ ਮਨਜੀਤ ਸ਼ਾਹ ਨੇ ਕਿਹਾ ਕਿ ਦਰਬਾਰ ਏ ਅÏਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਵਿਖੇ ਆਈਆਂ ਹੋਈਆਂ ਸੰਗਤਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ | ਉਨ੍ਹਾਂ ਵਿਸ਼ਵ ਏਕਤਾ, ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਕਾਮਨਾ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਨਵੰਬਰ ਅਤੇ ਜੂਨ ਮਹੀਨੇ ਹਰ ਸਾਲ ਐੱਨ.ਆਰ.ਆਈ. ਅਤੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਹਰ ਸੰਗੀਤ ਸੰਮੇਲਨ ਕਰਵਾਇਆ ਜਾਂਦਾ ਹੈ, ਜਿਸ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚਦੀਆਂ ਹਨ | ਇਸ ਮੌਕੇ ਮੁੱਖ ਪ੍ਰਬੰਧਕ ਤਰਸੇਮ ਸਿੰਘ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਡਾਕਟਰ ਦਿਲਬਾਗ ਸਿੰਘ ਹਰਦੋਥਲਾ, ਬਾਬਾ ਕੁਲਵਿੰਦਰ ਸ਼ਾਹ, ਸਰਪੰਚ ਬਲਜਿੰਦਰ ਸਿੰਘ ਹੁੰਦਲ, ਐਡਵੋਕੇਟ ਨਰਿੰਦਰ ਸਿੰਘ ਹੁੰਦਲ, ਅਮਰੀਕ ਸਿੰਘ ਮਾਹੀ, ਦਿਲਬਾਗ ਸਿੰਘ, ਸ਼ਿਵਦੇਵ ਸਿੰਘ, ਬਲਵਿੰਦਰ ਸਿੰਘ, ਡਾਕਟਰ ਸੁਖਵਿੰਦਰ ਸਿੰਘ, ਕੁਲਦੀਪ ਕੌਰ, ਰਾਜਵਿੰਦਰ ਕੌਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਨਮਾਨ ਵਜੋਂ 5 ਲੱਖ ਰੁਪਏ ਦਾ ਚੈੱਕ ਭੇਟ ਅਗਲੀ ਖ਼ਬਰ ਐਡਵੋਕੇਟ ਸਿੱਧੂ ਨੇ ਭਾਜਪਾ ਵਰਕਰ ਚੌਧਰੀ ਰੂਪ ਲਾਲ ਦਾ ਹਾਲ ਚਾਲ ਪੁੱਛਿਆ
Ad Position 24