08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਲਖਵਿੰਦਰ ਰਾਮ ਲੱਖੀ ਤਹਿਸੀਲ ਹੁਸ਼ਿਆਰਪੁਰ ਦੇ ਚੇਅਰਮੈਨ ਬਣੇ

Ad Position 21
No active advertisement
ਅਜੀਤ ਡੈਸਕ 02-03-2026
ਹੁਸ਼ਿਆਰਪੁਰ, 1 ਮਾਰਚ (ਨਰਿੰਦਰ ਸਿੰਘ ਬੱਡਲਾ)-ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ.ਸੀ., ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਇਕਾਈ ਤਹਿਸੀਲ ਹੁਸ਼ਿਆਰਪੁਰ ਦੇ ਲੈਕਚਰਾਰ ਲਖਵਿੰਦਰ ਰਾਮ ਲੱਖੀ ਨੂੰ ਫੈਡਰੇਸ਼ਨ ਚੇਅਰਮੈਨ ਥਾਪਿਆ ਗਿਆ | ਇਸ ਮੌਕੇ ਨਿਯੁਕਤੀ ਪੱਤਰ ਸੌਂਪਦਿਆਂ ਜ਼ਿਲ੍ਹਾ ਪ੍ਰਧਾਨ ਲੈਕਚਰਾਰ ਬਲਦੇਵ ਸਿੰਘ ਨੇ ਕਿਹਾ ਕਿ ਫੈਡਰੇਸ਼ਨ ਦੇ ਲਾਈਫ਼ ਟਾਈਮ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਦੀ ਅਗਵਾਈ ਵਿਚ ਜਥੇਬੰਦੀ ਹਮੇਸ਼ਾ ਤਨਦੇਹੀ ਨਾਲ ਕੰਮ ਕਰਨ ਵਾਲਿਆਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਢੁਕਵਾਂ ਮਾਣ ਵੀ ਦਿੰਦੀ ਹੈ | ਇਸ ਮੌਕੇ ਲਖਵਿੰਦਰ ਰਾਮ ਨੂੰ ਵਧਾਈ ਦੇਣ ਲਈ ਚੇਅਰਮੈਨ ਜਸਬੀਰ ਸਿੰਘ ਪਾਲ, ਵਾਈਸ ਚੇਅਰਮੈਨ ਚੌਧਰੀ ਬਲਰਾਜ ਕੁਮਾਰ ਅਤੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਇਸ ਮੌਕੇ ਨਵੇਂ ਚੁਣੇ ਗਏ ਚੇਅਰਮੈਨ ਲੈਕਚਰਾਰ ਲਖਵੀਰ ਰਾਮ ਲੱਖੀ ਨੇ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਨਵੀਂ ਜ਼ਿੰਮੇਵਾਰੀ ਸੌਂਪਣ ਦਾ ਧੰਨਵਾਦ ਕਰਦਿਆਂ ਕਿਹਾ ਮੈਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਵਾਂਗਾ | ਇਸ ਮੌਕੇ ਬਲਾਕ ਪ੍ਰਧਾਨ ਲੈਕਚਰਾਰ ਪ੍ਰਭਜੋਤ ਸਿੰਘ, ਲੈਕਚਰਾਰ ਹਰਦਿਆਲ ਸਿੰਘ, ਲੈਕਚਰਾਰ ਸ਼ਿਵ ਸਿੰਘ ਬੰਗੜ, ਗੁਰਦਿਆਲ ਸਿੰਘ ਫ਼ੁਲ, ਲੈਕਚਰਾਰ ਬਲਜੀਤ ਸਿੰਘ, ਗੁਰਜਿੰਦਰ ਪਾਲ ਸਿੰਘ, ਪ੍ਰਦੀਪ ਕੌਰ ਜੱਸੀ ਤੇ ਲੈਕਚਰਾਰ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਾਤਾਰਪੁਰ ਵਿਖੇ ਅਮਿਤ ਸ਼ਾਹ ਦੀ ਮੋਗਾ ਰੈਲੀ ਨੂੰ ਲੈ ਕੇ ਬੈਠਕ ਅਗਲੀ ਖ਼ਬਰ ਸਾਬਕਾ ਵਿਧਾਇਕ ਅਰੁਣ ਡੋਗਰਾ ਨੇ ਐਂਟਰੀ ਫ਼ੀਸ ਵਧਾਉਣ ਦਾ ਮਸਲਾ ਹਿਮਾਚਲ ਸਰਕਾਰ ਕੋਲ ਉਠਾਇਆ
Ad Position 24