28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸੰਤ ਕਸ਼ਮੀਰ ਸਿੰਘ ਭੂਰੀ ਵਾਲੇ ਗੁਰਦੁਆਰਾ ਗਰਨਾ ਸਾਹਿਬ ਵਿਖੇ 14 ਨੂੰ ਪਹੁੰਚਣਗੇ- ਬਾਬਾ ਲਸ਼ਕਰ ਸਿੰਘ

Ad Position 21
No active advertisement
ਅਜੀਤ ਡੈਸਕ 02-04-2026
ਦਸੂਹਾ, 1 ਅਪ੍ਰੈਲ (ਭੁੱਲਰ)-ਕਾਰ ਸੇਵਾ ਸੰਪਰਦਾਇ ਭੂਰੀ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਵਿਸਾਖੀ ਦੇ ਮੌਕੇ 14 ਅਪ੍ਰੈਲ ਨੂੰ ਪਹੁੰਚਣਗੇ | ਇਸ ਸਬੰਧੀ ਬਾਬਾ ਲਸ਼ਕਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਕਾਰ ਸੰਪਰਦਾਇ ਭੂਰੀ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਕਾਰ ਸੇਵਾ ਦੇ ਕਾਰਜ ਚੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਦੀਵਾਨ ਹਾਲ ਅੰਦਰ ਮਾਰਬਲ ਦੀ ਸੇਵਾ ਤੋਂ ਇਲਾਵਾ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰੇ ਆਧੁਨਿਕ ਤਰੀਕੇ ਨਾਲ ਉਸਾਰੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਉਹ ਚੱਲ ਰਹੀ ਕਾਰ ਸੇਵਾ ਦੇ ਕਾਰਜਾਂ ਦਾ ਜਾਇਜ਼ਾ ਲੈਣਗੇ | ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਇਲਾਵਾ ਹੋਰ ਸੂਬਿਆ ਵਿਚ ਵੀ ਕਾਰ ਸੇਵਾ ਚੱਲ ਰਹੀ ਹੈ | ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਇਸ ਕਾਰ ਸੇਵਾ ਵਿਚ ਵਧ ਚੜ੍ਹ ਕੇ ਸੀਮੈਂਟ, ਸਰੀਆ, ਇੱਟਾਂ ਅਤੇ ਹੋਰ ਸਮਗਰੀ ਰਾਹੀਂ ਯੋਗਦਾਨ ਦਿੱਤਾ ਜਾਵੇ | ਇਸ ਮੌਕੇ ਦਵਿੰਦਰ ਸਿੰਘ ਕਾਹਲੋਂ, ਜਸਵਿੰਦਰ ਸਿੰਘ ਕਾਲੜਾ, ਹਰਪਾਲ ਸਿੰਘ ਬਿੱਟਾ, ਰਾਜ ਗੁਰਸ਼ਰਨ ਸਿੰਘ ਬਲੱਗਣ ਹੋਰ ਵੀ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਪੁਰਬ ਮੌਕੇ ਸਮਾਗਮ 14 ਨੂੰ, ਪ੍ਰਭਾਤ ਫੇਰੀਆਂ ਅੱਜ ਤੋਂ ਅਗਲੀ ਖ਼ਬਰ ਵਿਧਾਇਕ ਰਾਜਾ ਵਲੋਂ ਬਡਾਲਾ ਦੇ ਵਿਕਾਸ ਕਾਰਜਾਂ ਲਈ ਚੈੱਕ ਭੇਟ
Ad Position 24