28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਡਾ. ਰਵਜੋਤ ਵਲੋਂ ਹਸਪਤਾਲ ਦੀ ਬਣ ਰਹੀ ਨਵੀ ਇਮਾਰਤ ਦਾ ਨਿਰੀਖਣ

Ad Position 21
No active advertisement
ਅਜੀਤ ਡੈਸਕ 02-04-2026
ਹਰਿਆਣਾ, 1 ਅਪ੍ਰੈਲ (ਹਰਮੇਲ ਸਿੰਘ ਖੱਖ)-ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਕਸਬਾ ਹਰਿਆਣਾ ਵਾਸੀਆਂ ਨਾਲ ਹਸਪਤਾਲ ਬਣਾਉਣ ਦਾ ਕੀਤਾ ਗਿਆ ਵਾਅਦਾ ਪੂਰਾ ਕਰਦੇ ਹੋਏ ਇੱਥੇ 30 ਬੈੱਡ ਵਾਲਾ ਹਸਪਤਾਲ ਬਣਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ 7 ਅਪ੍ਰੈਲ ਨੂੰ ਕਰਨਗੇ | ਹਸਪਤਾਲ ਦੇ ਕੰਮ ਦਾ ਨਿਰੀਖਣ ਕਰਦਿਆਂ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਨੇ ਕਰਦਿਆਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ ਲਾਭ ਦੇਣ ਵਾਲੀਆਂ ਸਕੀਮਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਡਾ. ਰਵਜੋਤ ਨੇ ਕਿਹਾ ਕਿ ਕਸਬਾ ਹਰਿਆਣਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀ ਪਿਛਲੇ ਲੰਬੇ ਸਮੇਂ ਤੋਂ ਮੰਗ ਰਹੀ ਹੈ ਕਿ ਕਸਬਾ ਹਰਿਆਣਾ ਅੰਦਰ ਵੱਡਾ ਹਸਪਤਾਲ ਬਣਾਇਆ ਜਾਵੇ, ਜਿਸ ਲਈ ਚੋਣਾਂ ਦੇ ਦੌਰਾਨ ਇਕ ਰੋਡ ਸ਼ੋਅ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਵਾਸੀਆਂ ਨਾਲ ਵਾਅਦਾ ਕੀਤਾ ਸੀ, ਜੋ ਹੁਣ ਪੂਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਕਪਿਲਾ, ਐੱਸ. ਐੱਮ. ਓ. ਡਾ. ਸੁਦੇਸ਼ ਰਾਜਨ, ਸਿਟੀ ਪ੍ਰਧਾਨ ਮੁਕੇਸ਼ ਡਡਵਾਲ, ਕੌਂਸਲਰ ਰਾਮਜੀਤ, ਕੌਂਸਲਰ ਪਵਨ ਕੁਮਾਰ, ਵਿਜੈ ਭਾਟੀਆ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ ਸੱਜਣਾ, ਅਨਿਲ ਕੁਮਾਰ, ਸਨੀ ਕੁਮਾਰ ਤੇ ਸੁਖਦੇਵ ਬਾਬਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਧਰਨਾ 6 ਨੂੰ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਵਿਦਿਆਰਥਣਾਂ ਲਈ ਵਿੱਦਿਅਕ ਦੌਰੇ ਦਾ ਆਯੋਜਨ
Ad Position 24